HOSHIARPUR KHEDAN WATAN PUNJAB DIYAN 2024 REGISTRATION STARTS

 HOSHIARPUR KHEDAN WATAN PUNJAB DIYAN 2024 REGISTRATION STARTS 

Hoshiarpur, 24 August 2024 ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ "ਖੇਡਾਂ ਵਤਨ ਪੰਜਾਬ ਦੀਆਂ 2024" ਸੁਰ ਹੋ ਰਹੀਆਂ ਹਨ ਅਤੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ਤੱਕ ਦੀਆਂ ਖੇਡਾਂ ਕਰਵਾਈਆਂ ਜਾਣਗੀਆਂ ਅਤੇ ਖਿਡਾਰੀਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ। 

ਉਨ੍ਹਾਂ ਜ਼ਿਲ੍ਹੇ ਦੇ ਸਾਰੇ ਖਿਡਾਰੀਆਂ ਨੂੰ ’ਖੇਡਾਂ ਵਤਨ ਪੰਜਾਬ ਦੀਆਂ’ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਵਿਚ ਨਵੀਂ ਉਮੀਦ ਜਗਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਖੇਡਾਂ ਵਰਗਾ ਮਾਹੌਲ ਬਣਾਉਣ ਲਈ ਖੇਡ ਨਰਸਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ ਕਰੀਬ 1000 ਖੇਡ ਨਰਸਰੀਆਂ ਨੂੰ ਮਨਜ਼ੂਰੀ ਵੀ ਮਿਲ ਚੁੱਕੀ ਹੈ।


            ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਹ ਮਸ਼ਾਲ ਮਾਰਚ ਅੱਜ ਜਲੰਧਰ ਅਤੇ ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, 25 ਅਗਸਤ ਨੂੰ ਰੂਪਨਗਰ, ਐਸ.ਏ.ਐਸ. ਨਗਰ, ਫਤਹਿਗੜ੍ਹ ਸਾਹਿਬ, 26 ਅਗਸਤ ਨੂੰ ਪਟਿਆਲਾ, ਮਾਲੇਰਕੋਟਲਾ, ਬਰਨਾਲਾ, 27 ਅਗਸਤ ਨੂੰ ਫ਼ਰੀਦਕੋਟ, ਫਾਜ਼ਿਲਕਾ, 28 ਅਗਸਤ ਨੂੰ ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ 29 ਅਗਸਤ ਨੂੰ ਮਾਨਸਾ ਅਤੇ ਸੰਗਰੂਰ ਪਹੁੰਚੇਗਾ। 29 ਅਗਸਤ ਨੂੰ ਸੰਗਰੂਰ ਵਿਚ ਖੇਡਾਂ ਦੇ ਤੀਸਰੇ ਸੀਜ਼ਨ ਦਾ ਉਦਘਾਟਨ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 3 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਖੇਡ ਮੁਕਾਬਲਿਆਂ ਵਿਚ ਰਜਿਸਟਰੇਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪੋਰਟਲ Eservices.punjab.gov.in ਸਥਾਪਿਤ ਕੀਤਾ ਗਿਆ ਹੈ, ਜਿਥੇ ਖਿਡਾਰੀ 28 ਅਗਸਤ ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ’ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਅਤੇ ਜ਼ਿਲ੍ਹਾ ਪੱਧਰ ’ਤੇ ਖੇਡ ਮੁਕਾਬਲਿਆਂ ਵਿਚ ਅੰਡਰ 14, ਅੰਡਰ-17, ਅੰਡਰ-21 ਤੋਂ ਇਲਾਵਾ ਵੱਖ-ਵੱਖ ਉਮਰ ਵਰਗ 21-30, 31-40, 41-50, 51-60, 61-70 ਅਤੇ 70 ਤੋਂ ਵੱਧ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਸਕਦੇ ਹਨ।


          ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ, ਵਰਿੰਦਰ ਵੈਦ, ਅਮਰਜੀਤ ਸ਼ਰਮਾ, ਅਜੇ ਰਾਣਾ ਤੋਂ ਇਲਾਵਾ ਜ਼ਿਲ੍ਹੇ ਦੇ ਅਧਿਕਾਰੀ, ਖਿਡਾਰੀ, ਕੋਚ ਅਤੇ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਮੌਜੂਦ ਸਨ।

Bhagwant Mann Government of Punjab Bram Shanker Sharma - Jimpa

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends