MCU MEETING WITH DPI : ਮਾਸਟਰ ਕੇਡਰ ਤੋਂ ਬਤੌਰ ਲੈਕਚਰਾਰ ਤਰੱਕੀਆਂ ਦੀਆਂ ਸੂਚੀਆਂ ਕੱਲ੍ਹ ਹੋਣਗੀਆਂ ਜਾਰੀ

 ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਡੀ.ਪੀ.ਆਈ. (ਸ) ਨਾਲ ਹੋਈ ਮੀਟਿੰਗ

ਮਾਸਟਰ ਕੇਡਰ ਤੋਂ ਬਤੌਰ ਲੈਕਚਰਾਰ ਤਰੱਕੀਆਂ ਦੀਆਂ ਸੂਚੀਆਂ ਕੱਲ੍ਹ ਹੋਣਗੀਆਂ ਜਾਰੀ 

ਚੰਡੀਗੜ੍ਹ, 20 ਅਗਸਤ 2024 (ਜਾਬਸ ਆਫ ਟੁਡੇ)

* ਮਾਸਟਰ ਕੇਡਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜਿਲ੍ਹਾ ਜਨਰਲ ਸਕੱਤਰ ਮਨਦੀਪ ਸਿੰਘ ਸੇਖੋਂ ਨੇ ਡੀ.ਪੀ.ਆਈ. (ਸ) ਪੰਜਾਬ ਨਾਲ ਹੋਈ ਮੀਟਿੰਗ ਵਿੱਚ ਭਾਗ ਲੈਣ ਉਪਰੰਤ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਜਲਦੀ ਪਰਮੋਸ਼ਨਾਂ ਕਰਵਾਉਣ ਨੂੰ ਲੈ ਕੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ , ਸੂਬਾ ਜਨਰਲ ਸਕੱਤਰ ਬਲਜਿੰਦਰ ਧਾਲੀਵਾਲ ਅਤੇ ਫਾਊਂਂਡਰ ਮੈਂਬਰ ਵਾਸ਼ਿੰਗਟਨ ਸਿੰਘ ਸਮੀਰੋਵਾਲ ਦੀ ਸਾਂਝੀ ਅਗਵਾਈ ਵਿੱਚ ਡੀ.ਪੀ.ਆਈ ਸੈਕੰਡਰੀ ਪਰਮਜੀਤ ਸਿੰਘ (ਪੀ.ਸੀ.ਐਸ.) ਨਾਲ ਹੋਈ। 



ਮਾਸਟਰ ਕੇਡਰ ਯੂਨੀਅਨ ਦੇ ਆਗੂਆਂ ਵੱਲੋ ਡੀ ਪੀ ਆਈ ਸੈਕੰਡਰੀ ਨੂੰ ਮਾਸਟਰ ਕੇਡਰ ਤੋਂ ਲੈਕਚਰਾਰ ਦੀਆਂ ਤਰੱਕੀਆਂ ਦੀਆਂ ਸੂਚੀਆਂ ਜਲਦੀ ਜਾਰੀ ਕਰਨ ਦੀ ਪੁਰਜ਼ੋਰ ਮੰਗ ਕੀਤੀ ਤਾਂ ਡੀ.ਪੀ.ਆਈ. ਸੈਕੰਡਰੀ ਨੇ 21 ਅਗਸਤ ਨੂੰ ਲਿਸਟਾਂ ਜਾਰੀ ਕਰਨ ਦਾ ਭਰੋਸਾ ਦਿੱਤਾ ਅਤੇ ਮਾਸਟਰ ਕੇਡਰ ਤੋ ਹੈਡ-ਮਾਸਟਰ ਦੀਆਂ ਪਰਮੋਸ਼ਨਾਂ ਵੀ ਜਲਦੀ ਕਰਨ ਦਾ ਭਰੋਸਾ ਦਿੱਤਾ। ਮਾਸਟਰ ਕੇਡਰ ਯੂਨੀਅਨ ਵੱਲੋਂ ਸਰਵ ਸਿੱਖਿਆ ਅਭਿਆਨ ਅਤੇ ਰਮਸਾ ਦੇ ਅਧੀਨ ਕੰਮ ਕਰ ਚੁੱਕੇ ਅਧਿਆਪਕਾਂ ਨੂੰ ਤੁਰੰਤ ਲੈਂਥ ਆਫ ਸਰਵਿਸ ਦੇ ਆਧਾਰ ਤੇ ਬਣਦੀਆਂ 15 ਅਚਨਚੇਤ ਛੁੱਟੀਆਂ ਦੇਣ ਵਾਲਾ ਪੱਤਰ ਵੀ ਡੀ.ਪੀ.ਆਈ. ਸੈਕੰਡਰੀ ਵੱਲੋਂ ਹਸਤਾਖਰ ਕਰ ਦਿੱਤੇ ਹਨ ਤੇ ਸਿੱਖਿਆ ਮੰਤਰੀ ਕੋਲ ਮਨਜ਼ੂਰੀ ਵਾਸਤੇ ਪੱਤਰ ਭੇਜ ਦਿੱਤਾ ਗਿਆ ਤੇ ਜਲਦੀ ਹੀ ਪੱਤਰ ਜਾਰੀ ਹੋ ਜਾਵੇਗਾ। ਉਨ੍ਹਾਂ ਨੇ ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾ ਨੂੰ ਐਸ.ਐਸ. ਦੀ ਪੋਸਟਾਂ ਤੇ ਬਦਲੀਆਂ ਵਿੱਚ ਵਿਚਾਰਨ ਦਾ ਵੀ ਭਰੋਸਾ ਦਿੱਤਾ, ਵਿੱਤੀ ਮੰਗਾਂ ਜਿਵੇਂ 2.59 ਗੁਣਾਕ ,ਪੇਂਡੂ ਭੱਤਾ, ਬਾਰਡਰ ਏਰੀਆ ਅਲਾਉਨਸ, ਏ ਸੀ ਪੀ, ਡੀ ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਸੰਬੰਧੀ ,3704, 2392 ਅਤੇ 4161ਅਧਿਆਪਕਾਂ ਨੂੰ ਪੰਜਾਬ ਦਾ ਪੇ ਸਕੇਲ ਬਹਾਲ ਕਰਨ ਸੰਬੰਧੀ ਮਸਲੇ ਵਿੱਤ ਮੰਤਰੀ ਨਾਲ ਮਿਲਕੇ ਜਲਦੀ ਹੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਸਮੇਂ ਹੋਰਨਾਂ ਤੋ ਇਲਾਵਾ ਬਲਜਿੰਦਰ ਸ਼ਾਂਤਪੁਰੀ ਜਿਲਾ ਪ੍ਰਧਾਨ ਰੋਪੜ, ਅਰਜਿੰਦਰ ਸਿੰਘ ਕਲੇਰ ਪ੍ਰਧਾਨ ਅੰਮ੍ਰਿਤਸਰ, ਗੁਰਮੇਜ ਕਲੇਰ , ਸੁਖਦੇਵ ਕਾਜ਼ਲ, ਹਰਭਜਨ ਹੁਸ਼ਿਆਰਪੁਰ, ਮਨਦੀਪ ਸਿੰਘ ਸੇਖੋਂ, ਨਵੀਨ ਕਪਿਲਾ ਲੁਧਿਆਣਾ ਪ੍ਰਧਾਨ, ਧਰਮਿੰਦਰ ਸਿੰਘ ਪ੍ਰਧਾਨ ਫਰੀਦਕੋਟ, ਸੁਖਰਾਜ ਬੁੱਟਰ ਪ੍ਰਧਾਨ ਮੁਕਤਸਰ, ਇੰਦਰਜੀਤ, ਗੁਰਵਿੰਦਰ ਸਿੰਘ ਹੁਸ਼ਿਆਰਪੁਰ, ਗੁਰਮੀਤ ਸਿੰਘ ਭੁੱਲਰ, ਕਿਸ਼ਨ ਦਾਸ ਪ੍ਰਧਾਨ ਮੋਹਾਲੀ, ਗਗਨਦੀਪ ਸਿੰਘ, ਹਰਕੀਰਤ ਸਿੰਘ ਇੰਦਰਪਾਲ ਸਿੰਘ, ਹਰਕੀਰਤ ਸਿੰਘ, ਗਗਨਦੀਪ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends