NO MOBILE PHONE: ਸਕੂਲਾਂ ਵਿੱਚ ਮੋਬਾਇਲ ਦੀ ਵਰਤੋਂ ਨਾਲ ਪੜ੍ਹਾਈ ਦਾ ਨੁਕਸਾਨ, ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਜਾਰੀ ਕੀਤੇ ਇਹ ਹੁਕਮ

ਸਕੂਲਾਂ ਵਿੱਚ ਮੋਬਾਇਲ ਦੀ ਵਰਤੋਂ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਦੇ ਹੁਕਮ

ਬਰਨਾਲਾ, 29 ਅਗਸਤ 2024:  ਜ਼ਿਲ੍ਹਾ ਸਿੱਖਿਆ ਅਫਸਰ (ਸੈਕੰ.) ਬਰਨਾਲਾ ਨੇ ਸਕੂਲਾਂ ਵਿੱਚ ਮੋਬਾਇਲ ਫੋਨ ਦੀ ਵਰਤੋਂ ਸਬੰਧੀ ਇੱਕ ਹੁਕਮ ਜਾਰੀ ਕੀਤਾ ਹੈ। ਹੁਕਮ ਵਿੱਚ ਕਿਹਾ ਗਿਆ ਹੈ ਕਿ ਕੁਝ ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਨਿੱਜੀ ਕੰਮਾਂ ਲਈ ਜਾਂ ਸੋਸ਼ਲ ਮੀਡੀਆ ਤੇ ਵੀਡੀਓਜ਼ ਆਦਿ ਦੇਖਣ ਲਈ ਮੋਬਾਇਲ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ।



ਇਸ ਨੂੰ ਦੇਖਦੇ ਹੋਏ ਜ਼ਿਲ੍ਹਾ ਸਿੱਖਿਆ ਅਫਸਰ ਨੇ ਸਮੂਹ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਨ੍ਹਾਂ ਦੇ ਅਧੀਨ ਆਉਂਦੇ ਅਧਿਆਪਕਾਂ ਨੂੰ ਨਿੱਜੀ ਕੰਮਾਂ ਲਈ ਫੋਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦੀ ਹਦਾਇਤ ਕੀਤੀ ਜਾਵੇ। ਇਸ ਦੇ ਨਾਲ ਹੀ, ਬਲਾਕ ਨੋਡਲ ਅਫਸਰਾਂ ਨੂੰ ਵੀ ਇਹ ਹੁਕਮ ਭੇਜਿਆ ਗਿਆ ਹੈ ਕਿ ਉਹ ਸਕੂਲਾਂ ਵਿੱਚ ਇਸ ਹੁਕਮ ਦੀ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ, ਇਸ ਸਬੰਧੀ ਰਿਪੋਰਟ ਕਰਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends