ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ 29 ਅਗਸਤ ਨੂੰ
ਚੰਡੀਗੜ੍ਹ, 27 ਅਗਸਤ 2024( ਜਾਬਸ ਆਫ ਟੁਡੇ)ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ 29 ਅਗਸਤ 2024 ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।
ਇਸ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ, ਮੁੱਖ ਮੰਤਰੀ, ਪੰਜਾਬ, ਸਮੂਹ ਕੈਬਨਿਟ ਮੰਤਰੀ, ਪੰਜਾਬ, ਵਿਸ਼ੇਸ਼ ਮੁੱਖ ਸਕੱਤਰ/ਮੁੱਖ ਮੰਤਰੀ, ਪ੍ਰਮੁੱਖ ਸਕੱਤਰ, ਵਿੱਤ, ਸੁਪਰਡੈਂਟ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਮੀਟਿੰਗ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ।
ਮੀਟਿੰਗ ਦੀ ਤਿਆਰੀ ਲਈ ਸਬੰਧਤ ਵਿਭਾਗਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣ ਦੀ ਉਮੀਦ ਹੈ।