ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ ਦੌਰਾਨ ਅਧਿਕਾਰੀਆਂ ਨੂੰ ਛੁੱਟੀ ਨਾ ਲੈਣ ਦੇ ਨਿਰਦੇਸ਼
ਚੰਡੀਗੜ੍ਹ, 21 ਅਗਸਤ 2024( ਜਾਬਸ ਆਫ ਟੁਡੇ ( ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ ਤੋਂ ਪਹਿਲਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਛੁੱਟੀ ਨਾ ਲੈਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਹ ਸੈਸ਼ਨ 2 ਸਤੰਬਰ, 2024 ਤੋਂ ਸ਼ੁਰੂ ਹੋ ਰਿਹਾ ਹੈ।
ਸਰਕਾਰ ਨੇ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਅਧਿਕਾਰੀਆਂ ਦੀ ਹਾਜ਼ਰੀ ਜ਼ਰੂਰੀ ਹੈ, ਕਿਉਂਕਿ ਸੈਸ਼ਨ ਦੌਰਾਨ ਕਈ ਅਹਿਮ ਕੰਮ ਕਰਨ ਦੀ ਲੋੜ ਹੁੰਦੀ ਹੈ। ਜੇਕਰ ਕਿਸੇ ਅਧਿਕਾਰੀ ਨੂੰ ਮਜਬੂਰੀ ਕਾਰਨ ਛੁੱਟੀ ਲੈਣੀ ਪੈ ਜਾਵੇ, ਤਾਂ ਉਸ ਨੂੰ ਸਮਰੱਥ ਅਧਿਕਾਰੀ ਤੋਂ ਪ੍ਰਵਾਨ ਕਰਵਾ ਕੇ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਉਸ ਦੀ ਛੁੱਟੀ ਦੌਰਾਨ ਉਸ ਦੇ ਕੰਮ-ਕਾਜ ਨੂੰ ਸੰਭਾਲਣ ਲਈ ਵੀ ਪ੍ਰਬੰਧ ਕਰਨਾ ਜ਼ਰੂਰੀ ਹੈ।
ਸਰਕਾਰ ਨੇ ਇਹ ਵੀ ਕਿਹਾ ਕਿ ਇਹ ਨਿਰਦੇਸ਼ ਸਾਰੇ ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨਰ, ਪ੍ਰਮੁੱਖ ਸਕੱਤਰ ਅਤੇ ਪ੍ਰਬੰਧਕੀ ਸਕੱਤਰਾਂ ਲਈ ਵੀ ਲਾਗੂ ਹਨ।