SEWA KENDRA TIMING ON RAKHI FESTIVAL: ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ



ਜ਼ਿਲ੍ਹਾ ਸੰਗਰੂਰ ਵਿੱਚ ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ


ਸੰਗਰੂਰ, 17 ਅਗਸਤ ( ਜਾਬਸ ਆਫ ਟੁਡੇ) 


ਪੰਜਾਬ ਸਰਕਾਰ ਨੇ 19 ਅਗਸਤ, 2024 (ਦਿਨ ਸੋਮਵਾਰ) ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਵ ਕੀਤਾ ਹੈ। 

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਰੱਖੜੀ ਵਾਲੇ ਦਿਨ 19 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਦੇ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।



ਉਨ੍ਹਾਂ ਨੇ ਲੋਕਾਂ ਨੂੰ 19 ਅਗਸਤ ਨੂੰ ਸਵੇਰੇ 11 ਵਜੇ ਤੋਂ ਬਾਅਦ ਸੇਵਾ ਕੇਂਦਰਾਂ ਵਿੱਚ ਜਾ ਕੇ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 19 ਅਗਸਤ ਤੋਂ ਬਾਅਦ ਸਾਰੇ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends