ਪੰਚਾਇਤ ਚੋਣਾਂ : ਜ਼ਿਲ੍ਹਾ ਬਰਨਾਲਾ 'ਚ 175 ਪੰਚਾਇਤਾਂ ਦੇ 1299 ਵਾਰਡਾਂ ਦੀ ਹੋਵੇਗੀ ਚੋਣ: ਜ਼ਿਲ੍ਹਾ ਚੋਣ ਅਫ਼ਸਰ

 ਪੰਚਾਇਤ ਚੋਣਾਂ : ਜ਼ਿਲ੍ਹਾ ਬਰਨਾਲਾ 'ਚ 175 ਪੰਚਾਇਤਾਂ ਦੇ 1299 ਵਾਰਡਾਂ ਦੀ ਹੋਵੇਗੀ ਚੋਣ: ਜ਼ਿਲ੍ਹਾ ਚੋਣ ਅਫ਼ਸਰ


--ਰਾਖਵੇਂਕਰਨ ਦੀਆਂ ਸੂਚੀਆਂ ਸਰਕਾਰ ਨੂੰ ਭੇਜੀਆਂ ਗਈਆਂ


--ਬੈਲਟ ਪੇਪਰ ਰਾਹੀਂ ਹੋਵੇਗਾ ਮਤਦਾਨ


ਬਰਨਾਲਾ, 25 ਸਤੰਬਰ

  ਜ਼ਿਲ੍ਹਾ ਬਰਨਾਲਾ ਦੀਆਂ 175 ਪੰਚਾਇਤਾਂ ਦੇ 1299 ਵਾਰਡਾਂ ਦੀ ਚੋਣ ਜ਼ਿਲ੍ਹਾ ਬਰਨਾਲਾ ਵਿੱਚ ਕਰਵਾਈ ਜਾਵੇਗੀ, ਜਿਸ ਸਬੰਧੀ ਰਾਖਵੇਂਕਰਨ ਦੀਆਂ ਸੂਚੀਆਂ ਸਰਕਾਰ ਨੂੰ ਬਣਾ ਕੇ ਭੇਜੀਆਂ ਗਈਆਂ ਹਨ।

  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿਚ ਵੋਟਾਂ ਬੈਲਟ ਪੇਪਰ ਰਾਹੀਂ ਪੈਣਗੀਆਂ।

  ਇਨ੍ਹਾਂ ਚੋਣਾਂ ਨੂੰ ਕਰਵਾਉਣ ਲਈ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਇਮਾਰਤ ਦਾ ਇੰਤਜਾਮ ਕੀਤਾ ਜਾਏਗਾ। ਇਸ ਤੋਂ ਇਲਾਵਾ ਉਨ੍ਹਾਂ ਪੁਲੀਸ ਨੁੰ ਸਖ਼ਤੀ ਨਾਲ ਚੋਣਾਂ ਅਤੇ ਗਿਣਤੀ ਦੌਰਾਨ ਕਾਨੂਨ ਦੀ ਸਥਿਤੀ ਕੰਟਰੋਲ ਵਿਚ ਰੱਖਣ ਦੇ ਨਿਰਦੇਸ਼ ਦਿੱਤੇ।

ਚੋਣਾਂ ਅਮਲ ਵਿਚ 2200 ਸਿਵਿਲ ਅਧਿਕਾਰੀ ਹਿੱਸਾ ਲੈਣਗੇ ਅਤੇ ਪੁਲੀਸ ਵਿਭਾਗ ਦੀਆਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਤਵੰਤ ਸਿੰਘ ਅਤੇ ਹੋਰ ਅਫਸਰ ਹਾਜ਼ਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends