Holiday: ਬਾਬਾ ਸ਼੍ਰੀ ਚੰਦ ਦੇ ਜਨਮ ਦਿਹਾੜੇ ਤੇ ਇਸ ਜ਼ਿਲੇ ਵਿੱਚ ਛੁੱਟੀ ਦਾ ਐਲਾਨ

BABA SRI CHAND BIRTH ANNIVERSARY: ਬਾਬਾ ਸ਼੍ਰੀ ਚੰਦ ਦੇ ਜਨਮ ਦਿਹਾੜੇ ਤੇ ਇਸ ਜ਼ਿਲੇ ਵਿੱਚ ਛੁੱਟੀ ਦਾ ਐਲਾਨ 


ਪਠਾਨਕੋਟ, 11 ਸਤੰਬਰ 2024( ਜਾਬਸ ਆਫ ਟੁਡੇ)ਪਠਾਨਕੋਟ ਜ਼ਿਲ੍ਹੇ ਦੇ ਸਰਕਾਰੀ ਅਤੇ ਅਰਧ ਸਰਕਾਰੀ ਦਫ਼ਤਰਾਂ ਵਿੱਚ 12 ਸਤੰਬਰ, 2024 ਨੂੰ ਬਾਬਾ ਸ਼੍ਰੀ ਚੰਦ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ। 


ਇਸ ਸਬੰਧੀ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ, ਸਾਰੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ ਅਤੇ ਸਮੂਹ ਵਿਦਿਅਕ ਅਦਾਰਿਆਂ (ਸਰਕਾਰੀ/ਗੈਰ ਸਰਕਾਰੀ) ਵਿੱਚ 12 ਸਤੰਬਰ, 2024 ਨੂੰ ਛੁੱਟੀ ਰੱਖੀ ਜਾਵੇਗੀ।



ਹਾਲਾਂਕਿ, ਜਿਨ੍ਹਾਂ ਸਕੂਲਾਂ ਅਤੇ ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀ ਪ੍ਰੀਖਿਆ ਹੋਈ ਹੈ, ਉੱਥੇ ਇਹ ਹੁਕਮ ਲਾਗੂ ਨਹੀਂ ਹੋਵੇਗਾ।


ਬਾਬਾ ਸ਼੍ਰੀ ਚੰਦ ਦਾ ਜਨਮ ਦਿਹਾੜਾ ਹਰ ਸਾਲ ਬੜੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਤਪ ਅਸਥਾਨ ਬਾਬਾ ਸ਼੍ਰੀ ਚੰਦ, ਬਾਰਠ ਸਾਹਿਬ (ਜ਼ਿਲ੍ਹਾ ਪਠਾਨਕੋਟ) ਵਿਖੇ ਨਤਮਸਤ ਹੋਣ ਲਈ ਆਉਦੀਆਂ ਹਨ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends