ਸਰਕਾਰੀ ਸੀਨੀਅਰ ਸੈਕੈੰਡਰੀ ਸਕੂਲ ਲਲਤੋਂ ਕਲਾਂ ਵਿਖੇ ਐਨ.ਐਸ.ਐਸ ਦਾ ਸਥਾਪਨਾ ਦਿਵਸ ਮਨਾਇਆ

 ਸਰਕਾਰੀ ਸੀਨੀਅਰ ਸੈਕੈੰਡਰੀ ਸਕੂਲ ਲਲਤੋਂ ਕਲਾਂ ਵਿਖੇ ਐਨ.ਐਸ.ਐਸ ਦਾ ਸਥਾਪਨਾ ਦਿਵਸ ਮਨਾਇਆ ਗਿਆ- 

 ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਉੱਤੇ ਪੈਂਦੇ ਪਿੰਡ ਲਲਤੋ ਕਲਾਂ ਦੇ ਸਰਕਾਰੀ ਸੀਨੀਅਰ ਸੈਕੈੰਡਰੀ ਸਕੂਲ ਵਿਖੇ ਐਨ.ਐਸ.ਐਸ ਦਾ ਸਥਾਪਨਾ ਦਿਵਸ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਜਗਦੀਪ ਕੌਰ ਸਿੱਧੂ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਸ਼ੁਭ ਮੌਕੇ ਉੱਪਰ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਜਗਦੀਪ ਕੌਰ ਸਿੱਧੂ ਵੱਲੋਂ ਆਪਣੇ ਲੈਕਚਰ ਵਿੱਚ ਐਨ.ਐਸ.ਐਸ ਵਲੰਟੀਅਰਜ਼ ਨੂੰ ਆਪਣੇ ਸਮਾਜ ਅਤੇ ਸਕੂਲ ਦੀ ਭਲਾਈ ਲਈ ਹਮੇਸ਼ਾ ਆਪਣਾ ਯੋਗਦਾਨ ਪਾਉਣ ਲਈ ਤਿਆਰ ਰਹਿਣ ਦਾ ਪ੍ਰਣ ਕਰਨ ਲਈ ਕਿਹਾ। ਜ਼ਿੰਦਗੀ ਵਿੱਚ ਅਨੁਸ਼ਾਸਨ ਦੀ ਮਹੱਤਤਾ ਬਾਰੇ ਵਲੰਟੀਅਰਜ਼ ਨੂੰ ਬਹੁਤ ਵਧੀਆ ਢੰਗ ਨਾਲ ਦੱਸਿਆ ਗਿਆ। 



ਇਸ ਮੌਕੇ ਐਨ.ਐਸ.ਐਸ ਯੂਨਿਟ ਦੇ ਪ੍ਰੋਗਰਾਮ ਅਫਸਰ ਸ. ਸੰਦੀਪ ਸਿੰਘ ਨੇ ਵਲੰਟੀਅਰਜ਼ ਨੂੰ ਆਪਣੇ ਸਮਾਜ ਅੰਦਰ ਫੈਲੀਆਂ ਬੁਰਾਈਆਂ ਅਲਾਮਤਾਂ , ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਵਲੰਟੀਅਰਜ਼ ਨੂੰ ਸਮਾਜ ਦੀ ਬੇਹਤਰੀ ਲਈ ਹਮੇਸ਼ਾ ਤਿਆਰ ਰਹਿਣ ਲਈ ਪ੍ਰਣ ਕਰਵਾਇਆ। ਇਸ ਮੌਕੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਦਮਨਪ੍ਰੀਤ ਕੌਰ, ਲੈਕਚਰਾਰ ਪੰਜਾਬੀ ਸ਼੍ਰੀਮਤੀ ਅਮਨਦੀਪ ਕੌਰ, ਲੈਕਚਰਾਰ ਸ਼੍ਰੀਮਤੀ ਨਰਿੰਦਰ ਬਾਲਾ ਜੀ ਅਤੇ ਖੇਤੀਬਾੜੀ ਮਾਸਟਰ ਸ਼੍ਰੀਮਾਨ ਕੀਰਤਪਾਲ ਸਿੰਘ ਜੀ ਨੇ ਵਲੰਟੀਅਰਜ਼ ਨੂੰ ਸਮਾਜ ਭਲਾਈ ਕਰਨ ਲਈ ਉਤਸ਼ਾਹਿਤ ਕੀਤਾ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends