ਮਾਸਟਰ ਕੇਡਰ ਤੋਂ ਲੈਕਚਰਾਰ ਕੇਡਰ ਦੀਆਂ ਪਦ ਉਨਤੀਆਂ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੀ ਮੰਗ

 ਮਾਸਟਰ ਕੇਡਰ ਤੋਂ ਲੈਕਚਰਾਰ ਕੇਡਰ ਦੀਆਂ ਪਦ ਉਨਤੀਆਂ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੀ ਮੰਗ-


ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਾੜੀਮੇਘਾ, ਸਰਪ੍ਰਸਤ ਚਰਨ ਸਿੰਘ ਸਰਾਭਾ, ਵਿੱਤ ਸਕੱਤਰ ਨਵੀਨ ਸੱਚਦੇਵਾ ਜ਼ੀਰਾ,ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਕੁਮਾਰ ਲੁਧਿਆਣਾ, ਸੁਖਜਿੰਦਰ ਸਿੰਘ ਖ਼ਾਨਪੁਰ, ਜਿੰਦਰ ਪਾਇਲਟ, ਪਰਮਿੰਦਰ ਪਾਲ ਸਿੰਘ ਕਾਲੀਆ ਤੇ ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ ਵਲੋਂ ਸਾਂਝਾ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਨੂੰ ਮਾਸਟਰ ਕੇਡਰ ਤੋਂ ਲੈਕਚਰਾਰ ਕੇਡਰ ਤੇ ਮੁੱਖ ਅਧਿਆਪਕ, ਲੈਕਚਰਾਰ ਤੇ ਮੁੱਖ ਅਧਿਆਪਕ ਤੋਂ ਪ੍ਰਿੰਸੀਪਲ, ਈਟੀਟੀ ਤੋਂ ਮਾਸਟਰ ਕੇਡਰ, ਈਟੀਟੀ ਤੋਂ ਹੈਡ ਟੀਚਰ, ਹੈਡ ਟੀਚਰ ਤੋਂ ਸੈਂਟਰ ਹੈਡ ਟੀਚਰ, ਸੈਂਟਰ ਹੈਡ ਟੀਚਰ ਤੋਂ ਬੀਪੀਈਉ ਪੱਧਰ ਆਦਿ ਵੱਖ-ਵੱਖ ਤਰ੍ਹਾਂ ਦੀਆਂ ਪਦ ਉਨਤੀਆਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਮੰਗ ਕੀਤੀ ਗਈ। 



ਆਗੂਆਂ ਵੱਲੋਂ ਦੱਸਿਆ ਗਿਆ ਕਿ ਸਿੱਖਿਆ ਵਿਭਾਗ ਵੱਲੋਂ ਮਾਸਟਰ ਕੇਡਰ ਤੋਂ ਲੈਕਚਰਰ ਕੇਡਰ ਦੀਆਂ ਕੁਝ ਵਿਸ਼ਿਆਂ ਦੀਆਂ ਪਦ ਉਨਤੀਆਂ ਦੀਆਂ ਲਿਸਟਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਪਰ ਕਾਫੀ ਵਿਸ਼ਿਆਂ ਦੀਆਂ ਲਿਸਟਾਂ ਹਾਲੇ ਤੱਕ ਜਾਰੀ ਨਹੀਂ ਕੀਤੀਆਂ ਗਈਆਂ। ਜਥੇਬੰਦੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਉਪਰੋਕਤ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤੇ ਬਾਕੀ ਰਹਿਦੇ ਵਿਸ਼ਿਆਂ ਦੀਆਂ ਲਿਸਟਾਂ ਵੀ ਤੁਰੰਤ ਜਾਰੀ ਕੀਤੀਆਂ ਜਾਣ। ਜਥੇਬੰਦੀ ਵਲੋਂ ਦੱਸਿਆ ਗਿਆ ਕਿ ਮਾਸਟਰ ਕੇਡਰ ਦੀ 2019 ਦੀ ਸੀਨੀਅਰਤਾ ਸੂਚੀ ਵਿੱਚ ਕਮੀਆਂ ਹੋਣ ਕਾਰਨ ਮਾਸਟਰ ਕਾਡਰ ਦੀਆਂ ਪਦ ਉਨਤੀਆਂ ਲਗਭਗ ਪਿਛਲੇ 6 ਸਾਲਾਂ ਤੋਂ ਪੈਂਡਿੰਗ ਪਈਆਂ ਹਨ। ਬਹੁਤ ਵੱਡੀ ਗਿਣਤੀ ਵਿੱਚ ਅਧਿਆਪਕ 20 ਤੋਂ 25 ਸਾਲ ਦੀ ਸੇਵਾ ਕਰਨ ਉਪਰੰਤ ਬਿਨਾਂ ਪਦ ਉਨਤੀ ਹੋਣ ਤੋਂ ਹੀ ਸੇਵਾ ਮੁਕਤ ਹੋ ਰਹੇ ਹਨ। ਜਿਸ ਦਾ ਵੱਡਾ ਕਾਰਨ ਪਿਛਲੇ ਸਮੇਂ ਵਿੱਚ ਵਿਭਾਗ ਦੀ ਗਲਤੀ ਰਹੀ ਹੈ। ਜਿਸ ਦਾ ਖਮਿਆਜਾ ਅਧਿਆਪਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਹਨਾਂ ਦੱਸਿਆ ਕਿ ਮੀਡੀਆ ਰਿਪੋਰਟਾਂ ਅਨੁਸਾਰ ਇਸ ਸਮੇਂ ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਗਭਗ 7 ਹਜਾਰ ਦੇ ਕਰੀਬ ਲੈਕਚਰਾਰ ਕਾਡਰ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਜਥੇਬੰਦੀ ਮੰਗ ਕਰਦੀ ਹੈ ਕਿ ਅਧਿਆਪਕਾਂ ਦੀਆਂ ਪਦ ਉਨਤੀਆ ਹਰ ਤਿੰਨ ਮਹੀਨੇ ਬਾਅਦ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਇਸ ਕੰਮ ਵਿੱਚ ਕੋਈ ਖੜੋਤ ਨਾ ਆ ਸਕੇ ਤੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਕੋਈ ਵੀ ਨੁਕਸਾਨ ਨਾ ਹੋ ਸਕੇ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends