Cabinet meeting: ਮੰਤਰੀ ਪ੍ਰੀਸ਼ਦ ਦੀ ਅਹਿਮ ਮੀਟਿੰਗ ਅੱਜ

 ## ਮੰਤਰੀ ਪ੍ਰੀਸ਼ਦ ਦੀ ਮੀਟਿੰਗ 5 ਸਤੰਬਰ ਨੂੰ


**ਚੰਡੀਗੜ੍ਹ, 4 ਸਤੰਬਰ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ  ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 5 ਸਤੰਬਰ, 2024 ਨੂੰ ਵੀਰਵਾਰ ਨੂੰ ਸਵੇਰੇ 11:00 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 44, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਦਿੱਤੀ।



ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਮੀਟਿੰਗ ਵਿੱਚ ਮੁੱਖ ਮੰਤਰੀ, ਸਮੂਹ ਕੈਬਨਿਟ ਮੰਤਰੀ, ਵਿਸ਼ੇਸ਼ ਮੁੱਖ ਸਕੱਤਰ/ਮੁੱਖ ਮੰਤਰੀ, ਵਿਸ਼ੇਸ ਮੁੱਖ ਸਕੱਤਰ/ਵਧੀਕ ਮੁੱਖ ਸਕੱਤਰ/ਵਿੱਤੀ ਕਮਿਸ਼ਨਰ/ਪ੍ਰਮੁੱਖ ਸਕੱਤਰ/ਸਕੱਤਰ, ਪੰਜਾਬ ਸਰਕਾਰ, ਪ੍ਰਮੁੱਖ ਸਕੱਤਰ, ਵਿੱਤ, ਨਿੱਜੀ ਸਕੱਤਰ/ਮੁੱਖ ਸਕੱਤਰ ਅਤੇ ਹੋਰ ਅਧਿਕਾਰੀ ਹਾਜ਼ਰ ਹੋਣਗੇ।


ਇਸ ਤੋਂ ਇਲਾਵਾ ਮੀਟਿੰਗ ਦੀ ਸੂਚਨਾ ਡਾਇਰੈਕਟਰ, ਪ੍ਰਾਹੁਣਚਾਰੀ ਵਿਭਾਗ ਪੰਜਾਬ, ਅਧੀਨ ਸਕੱਤਰ (ਜਨਰਲ ਪ੍ਰਸ਼ਾਸਨ), ਪ੍ਰਸ਼ਾਸਕੀ ਅਫਸਰ-1, ਇੰਚਾਰਜ, ਸਿਵਲ ਕੰਟਰੋਲ ਰੂਮ ਅਤੇ ਸੁਪਰਵਾਈਜ਼ਰ ਪ੍ਰਾਹੁਣਚਾਰੀ ਵਿਭਾਗ ਨੂੰ ਵੀ ਭੇਜੀ ਗਈ ਹੈ।


💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends