HOLIDAY ON TUESDAY: ਪੰਜਾਬ ਸਰਕਾਰ ਵੱਲੋਂ 10 ਸਤੰਬਰ ਨੂੰ ਇਸ ਜ਼ਿਲੇ ਵਿੱਚ ਛੁੱਟੀ ਦਾ ਐਲਾਨ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਮੌਕੇ ਗੁਰਦਾਸਪੁਰ ਵਿੱਚ ਸਥਾਨਕ ਛੁੱਟੀ ਘੋਸ਼ਿਤ


**ਚੰਡੀਗੜ੍ਹ, 9 ਸਤੰਬਰ 2024( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਸਤੰਬਰ 2024 (ਮੰਗਲਵਾਰ) ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। 



ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਆਦੇਸ਼ ਜਾਰੀ ਕੀਤਾ ਹੈ। ਇਸ ਦਾ ਇੱਕ ਉਤਾਰਾ ਪੰਜਾਬ ਰਾਜ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਸੂਚਨਾਂ ਅਤੇ ਯੋਗ ਕਾਰਵਾਈ ਹਿੱਤ ਭੇਜਿਆ ਜਾ ਰਿਹਾ ਹੈ। 

PSEB SEPTEMBER QUESTION PAPER 6th TO 12th


ਇਸ ਤੋਂ ਇਲਾਵਾ ਇਸ ਦਾ ਇੱਕ ਉਤਾਰਾ ਸਮੂਹ ਵਿਭਾਗਾਂ ਦੇ ਮੁੱਖੀਆਂ, ਡਵੀਜਨਾਂ ਦੇ ਕਮਿਸ਼ਨਰਜ, ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਿਪਟੀ ਕਮਿਸ਼ਨਰਜ ਅਤੇ ਸਬ ਡਵੀਜਨਲ ਮੈਜਿਸਟ੍ਰੇਟ ਨੂੰ ਵੀ ਸੂਚਨਾਂ ਅਤੇ ਯੋਗ ਕਾਰਵਾਈ ਹਿੱਤ ਭੇਜਿਆ ਜਾ ਰਿਹਾ ਹੈ। 


ਪੰਜਾਬ ਸਰਕਾਰ ਨੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੂੰ ਇਸ ਫੈਸਲੇ ਨੂੰ ਪ੍ਰੈਸ, ਰੇਡੀਓ ਅਤੇ ਟੈਲੀਵਿਜ਼ਨ ਰਾਹੀਂ ਲੋਕਾਂ ਤੱਕ ਪਹੁੰਚਾਉਣ ਦੀ ਹਦਾਇਤ ਵੀ ਦਿੱਤੀ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends