PANCHAYAT ELECTION 2024: ਚੋਣਾਂ ਦਾ ਐਲਾਨ ਅੱਜ ਹੋਣ ਦੀ ਸੰਭਾਵਨਾ , ਸੂਬੇ ਵਿੱਚ ਲਗੇਗਾ ਚੋਣ ਜ਼ਾਬਤਾ

PANCHAYAT ELECTION 2024: ਚੋਣ ਕਮਿਸ਼ਨ ਵੱਲੋਂ ਪ੍ਰੈਸ ਕਾਨਫਰੰਸ ਦੁਪਹਿਰ ਨੂੰ,ਪੰਚਾਇਤੀ ਚੋਣਾਂ ਦਾ ਐਲਾਨ ਹੋਣ ਦੀ ਸੰਭਾਵਨਾ 

ਚੰਡੀਗੜ੍ਹ, 25 ਸਤੰਬਰ ( ਜਾਬਸ ਆਫ ਟੁਡੇ) : ਪੰਜਾਬ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਵੱਡਾ ਐਲਾਨ ਹੋ ਸਕਦਾ ਹੈ। ਅੱਜ  3 ਵਜੇ ਤੋਂ ਬਾਅਦ ਪੰਜਾਬ ਚੋਣ ਕਮਿਸ਼ਨ ਵੱਲੋਂ ਪ੍ਰੈਸ ਕਾਨਫਰੰਸ ਰਾਹੀਂ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ।  ਜ਼ਿਕਰਯੋਗ ਹੈ ਕਿ ਪੰਚਾਇਤੀ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਉਣੀਆਂ ਹਨ। ਇਨ੍ਹਾਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਸੂਬੇ ਵਿਚ ਚੋਣ ਜ਼ਾਬਤਾ ਲਾਗੂ ਹੋਣ ਦੀ ਸੰਭਾਵਨਾ ਹੈ।



ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ), ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਅਤੇ ਉਪ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਚੋਣ ਕਮਿਸ਼ਨ ਵੱਲੋਂ ਪ੍ਰੈਸ ਕਾਨਫਰੰਸ ਦੁਪਹਿਰ ਨੂੰ ਕੀਤੀ ਜਾ ਰਹੀ ਹੈ ਅਤੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਕੀਤੇ ਜਾਣ ਦੀ ਸੰਭਾਵਨਾ ਹੈ ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends