ਸਿੱਖਿਆ ਬੋਰਡ ਵੱਲੋਂ ਸਕੂਲਾਂ ਨੂੰ ਪ੍ਰੀਖਿਆ ਸਬੰਧੀ ਸ਼ਡਿਊਲ ਦੀ ਪਾਲਣਾ ਕਰਨ ਦੀਆਂ ਹਦਾਇਤਾਂ

 ## ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਨੂੰ ਚੇਤਾਵਨੀ


**ਚੰਡੀਗੜ੍ਹ 1 ਅਕਤੂਬਰ 2024 ( ਜਾਬਸ ਆਫ ਟੁਡੇ)ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਬੋਰਡ ਵੱਲੋਂ ਜਾਰੀ ਕੀਤੇ ਜਾਂਦੇ ਸ਼ਡਿਊਲ ਦੀ ਪਾਲਣਾ ਨਹੀਂ ਕਰਦੇ ਹਨ, ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।


ਬੋਰਡ ਦਫਤਰ ਵੱਲੋਂ ਵੱਖ-ਵੱਖ ਕਾਰਜਾਂ ਲਈ ਸ਼ਡਿਊਲ ਜਾਰੀ ਕੀਤੇ ਜਾਂਦੇ ਹਨ, ਜਿਵੇਂ ਕਿ ਪ੍ਰੀਖਿਆ ਫਾਰਮ, ਪ੍ਰੀਖਿਆ ਫੀਸ ਭਰਨ, CCE/INA ਅੰਕ ਅਪਲੋਡ ਕਰਨ, ਚੌਣਵੇਂ ਵਿਸ਼ੇ ਦੇ ਲਿਖਤੀ ਪ੍ਰਯੋਗੀ ਅੰਕ ਅਪਲੋਡ ਕਰਨ, ਪ੍ਰੀਖਿਆਰਥੀਆਂ ਦੇ ਵੇਰਵੇ ਫੋਟੋ, ਵਿਸ਼ਿਆਂ/ਸਟਰੀਮ ਆਦਿ ਦੀਆਂ ਸੋਧਾਂ ਸਬੰਧੀ।


ਹਾਲਾਂਕਿ, ਬੋਰਡ ਦਫਤਰ ਵੱਲੋਂ ਸ਼ਡਿਊਲ ਜਾਰੀ ਕਰਨ ਤੋਂ ਬਾਅਦ ਸਕੂਲਾਂ ਨੂੰ ਕਾਰਜ ਮੁਕੰਮਲ ਕਰਨ ਲਈ ਉਚਿਤ ਸਮਾਂ ਦਿੱਤਾ ਜਾਂਦਾ ਹੈ, ਪਰ ਕੁਝ ਸਕੂਲ ਇਹਨਾਂ ਸ਼ਡਿਊਲ ਦੀ ਪਾਲਣਾ ਨਹੀਂ ਕਰਦੇ ਹਨ। ਇਸ ਕਾਰਨ ਬੋਰਡ ਦਫਤਰ ਵੱਲੋਂ ਸਮਾਂ ਬੱਧ ਕੀਤੇ ਜਾਣ ਵਾਲੇ ਕਾਰਜਾਂ ਵਿੱਚ ਖੜੋਤ/ਵਿਘਨ ਪੈਂਦਾ ਹੈ ਅਤੇ ਨਤੀਜਾ ਘੋਸ਼ਿਤ ਕਰਨ ਵਿੱਚ ਬੇਲੋੜੀ ਦੇਰੀ ਹੁੰਦੀ ਹੈ।


ਬੋਰਡ ਨੇ ਸ਼ਡਿਊਲ ਜਾਰੀ ਕਰਨ ਤੋਂ ਬਾਅਦ ਸਕੂਲਾਂ ਨੂੰ ਇਸ ਦੀ ਸੂਚਨਾਂ ਲਾਗ-ਇੰਨ ਆਈ.ਡੀ ਅਤੇ ਬੋਰਡ ਦਫਤਰ ਦੀ ਵੈਬ-ਸਾਈਟ 'ਤੇ ਉਪਲੱਬਧ ਕਰਵਾ ਦਿੱਤੀ ਹੈ। ਜੇਕਰ ਕਿਸੇ ਸੰਸਥਾ/ਸਕੂਲ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਜਾਂਦੀ, ਤਾਂ ਇਸ ਦੀ ਸਾਰੀ ਅਣਗਹਿਲੀ ਲਈ ਸਕੂਲ ਜਿੰਮੇਵਾਰ ਹੋਵੇਗਾ।


ਅਜਿਹੀ ਸੂਰਤ ਵਿੱਚ ਬੋਰਡ ਨਾਲ ਸਬੰਧਤ ਐਸੋਸੀਏਟਡ/ਐਫੀਲਿਏਟਡ ਸੰਸਥਾਵਾਂ ਵਿਰੁੱਧ ਐਫੀਲਿਏਸ਼ਨ ਵਿਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਸਰਕਾਰੀ ਸਕੂਲਾਂ ਦੇ ਕੇਸਾਂ ਵਿੱਚ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਵਿਰੁੱਧ ਵਿਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕਰਨ ਲਈ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ/ ਐਲੀਮੈਂਟਰੀ ) ਨੂੰ ਲਿਖ ਕੇ ਭੇਜਿਆ ਜਾਵੇਗਾ।

ਸਮੁੱਚੇ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਤੁਰੰਤ ਨਿਯੁਕਤ ਕਰਨ ਦੀ ਮੰਗ: ਡੀ.ਟੀ.ਐੱਫ.

 ਸਮੁੱਚੇ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਤੁਰੰਤ ਨਿਯੁਕਤ ਕਰਨ ਦੀ ਮੰਗ: ਡੀ.ਟੀ.ਐੱਫ.




30 ਸਤੰਬਰ, ਪਟਿਆਲਾ 

 1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਭਰਤੀ ਨੂੰ ਬਹਾਲ ਕਰਵਾਉਣ ਅਤੇ ਨਿਯੁਕਤੀ ਪੱਤਰ ਲੈਣ ਲਈ ਸਿਲੈਕਟਡ ਉਮੀਦਵਾਰਾਂ ਵੱਲੋਂ ਲਗਾਤਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਦਰਮਿਆਨ ਬੀਤੀ 23 ਸਤੰਬਰ ਨੂੰ ਇਸ ਭਰਤੀ ਨੂੰ ਮੁਕੰਮਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਏ ਅਦਾਲਤੀ ਫੈਸਲੇ ਤੋਂ ਬਾਅਦ





 ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਨੇ ਰਹਿੰਦੇ ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨਾਂ ਨੂੰ ਫੌਰੀ ਨਿਯੁਕਤੀ  ਪੱਤਰ ਜਾਰੀ ਕਰਕੇ ਇਸ ਉਡੀਕ ਨੂੰ ਬਿਨਾਂ ਦੇਰੀ ਪੂਰਾ ਕਰਨ ਅਤੇ ਗੈਸਟ ਫੈਕਲਟੀ ਅਧਿਆਪਕਾਂ ਦਾ ਭਵਿੱਖ ਵੀ ਸੁਰੱਖਿਅਤ ਕਰਨ ਦੀ ਮੰਗ ਕੀਤੀ ਹੈ।



ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਵੱਖ-ਵੱਖ ਸਰਕਾਰਾਂ ਵੱਲੋਂ ਉਚੇਰੀ ਸਿੱਖਿਆ ਪ੍ਰਤੀ ਦਿਖਾਈ ਬੇਰੁਖੀ ਦੇ ਨਤੀਜ਼ੇ ਵਜੋਂ ਪਿਛਲੇ 25 ਸਾਲਾਂ ਤੋਂ ਸਰਕਾਰੀ ਕਾਲਜਾਂ ਵਿਚ ਕੋਈ ਨਿਯਮਿਤ ਭਰਤੀ ਨਹੀਂ ਹੋਈ ਹੈ। ਇਸ ਕਰਕੇ ਉੱਚ ਅਕਾਦਮਿਕ ਯੋਗਤਾਵਾਂ ਵਾਲੇ ਬਹੁਤ ਸਾਰੇ ਉਮੀਦਵਾਰ ਇਸ ਭਰਤੀ ਨੂੰ ਉਡੀਕਦਿਆਂ ਹੀ ਆਪਣੀ ਉਮਰ ਲੰਘਾ ਚੁੱਕੇ ਹਨ ਅਤੇ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਕਈ ਮਹੀਨੇ ਸੜਕ ਕਿਨਾਰੇ ਧਰਨਾ ਲਗਾਈ ਬੈਠੇ ਅਧਿਆਪਕਾਂ ਪ੍ਰਤੀ ਮੌਜੂਦਾ ਸਰਕਾਰ ਵੱਲੋਂ ਦਿਖਾਏ ਗੈਰ-ਸੰਵੇਦਨਸ਼ੀਲ ਰਵੱਈਏ ਕਾਰਨ ਕਈ ਮਰਹੂਮ ਪ੍ਰੋ: ਬਲਵਿੰਦਰ ਕੌਰ ਵਾਂਗ ਸਿਖਰਲੀਆਂ ਵਿੱਦਿਅਕ ਯੋਗਤਾਵਾਂ ਹਾਸਿਲ ਕਰਕੇ ਵੀ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੋਏ ਹਨ। ਡੀ.ਟੀ.ਐੱਫ. ਆਗੂਆਂ ਨੇ ਅਦਾਲਤੀ ਫੈਸਲੇ ਤੋਂ ਬਾਅਦ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਦੀ ਭਰਤੀ ਵਿੱਚੋਂ 483 ਉਮੀਦਵਾਰਾਂ ਨੂੰ ਕਾਲਜਾਂ ਵਿਚ ਜੁਆਇੰਨ ਕਰਵਾਏ ਜਾਣ 'ਤੇ ਤਸੱਲੀ ਪ੍ਰਗਟ ਕੀਤੀ ਅਤੇ ਇਸ ਨੂੰ ਇਹਨਾਂ ਅਧਿਆਪਕਾਂ ਦੇ ਲੰਬੇ ਸੰਘਰਸ਼ ਦੀ ਜਿੱਤ ਕਰਾਰ ਦਿੱਤਾ। ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਾਈਕੋਰਟ ਦੇ ਫ਼ੈਸਲੇ ਉੱਪਰ ਪੂਰੀ ਤਰ੍ਹਾਂ ਅਮਲ ਕਰਦੇ ਹੋਏ ਬਾਕੀ ਰਹਿੰਦੇ ਪੰਜਾਬੀ, ਅੰਗਰੇਜ਼ੀ, ਹਿੰਦੀ, ਲਾਇਬ੍ਰੇਰੀ ਸਾਇੰਸ ਅਤੇ ਐਜੂਕੇਸ਼ਨ ਵਿਸ਼ਿਆਂ ਦੇ ਬਾਕੀ 396 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਨੂੰ ਵੀ ਤੁਰੰਤ ਕਾਲਜਾਂ ਵਿੱਚ ਭੇਜਿਆ ਜਾਵੇ। ਇਸ ਦੇ ਨਾਲ ਹੀ ਅਧਿਆਪਕ ਆਗੂਆਂ ਨੇ ਕਈ ਸਾਲਾਂ ਤੋਂ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਤਨਦੇਹੀ ਨਾਲ ਪੜ੍ਹਾ ਰਹੇ ਗੈਸਟ ਫੈਕਲਟੀ ਅਧਿਆਪਕਾਂ ਦਾ ਭਵਿੱਖ ਵੀ ਸੁਰੱਖਿਅਤ ਕਰਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਲਈ ਠੋਸ ਨੀਤੀ ਤਿਆਰ ਕਰਨ ਦੀ ਮੰਗ ਕੀਤੀ ।

ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈਟੀਆਈ ਲਾਲੜੂ ਦਾ ਦੌਰਾ



ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈਟੀਆਈ ਲਾਲੜੂ ਦਾ ਦੌਰਾ



ਚੰਡੀਗੜ੍ਹ,1 ਅਕਤੂਬਰ:


ਪੰਜਾਬ ਦੇ ਸਕੂਲ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈ.ਟੀ.ਆਈ. ਲਾਲੜੂ ਦਾ ਦੌਰਾ ਕੀਤਾ । 


ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਵਿਖੇ ਵਿਦਿਆਰਥੀਆਂ, ਅਧਿਆਪਕਾਂ, ਮਿੱਡ ਡੇਅ ਮੀਲ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਸਕੂਲ ਸਬੰਧੀ ਜਾਣਕਾਰੀ ਹਾਸਲ ਕੀਤੀ। 





ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਦੇ ਭਵਿੱਖੀ ਟੀਚਿਆਂ ਨੂੰ ਸਰ ਕਰਨ ਲਈ ਸਮਾਂ-ਸਾਰਣੀ ਬਣਾ ਕੇ ਮਿਹਨਤ ਕਰਨ ਦੀ ਸਲਾਹ ਦਿੱਤੀ। 


ਕੈਬਨਿਟ ਮੰਤਰੀ ਨੇ ਸਕੂਲ ਦੇ ਅਧਿਆਪਕਾਂ ਨੂੰ ਹੁਕਮ ਦਿੱਤੇ ਕਿ ਉਹ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਪ੍ਰਤੀ ਵੀ ਜਾਗਰੂਕ ਕਰਨ ਤਾਂ ਜੋ ਸਾਡੇ ਵਿਦਿਆਰਥੀ ਵਧੀਆ ਨਾਗਰਿਕ ਬਣਕੇ ਆਪਣਾ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰਨ। ਇਸ ਮੌਕੇ ਉਨ੍ਹਾਂ ਸਕੂਲ ਵਿੱਚ ਉਸਾਰੀ ਅਧੀਨ ਨਵੇਂ ਕਮਰਿਆਂ,ਖੇਡ ਮੈਦਾਨ, ਪਖ਼ਾਨੇ, ਲਾਇਬਰੇਰੀ ਅਤੇ ਲੈਬੋਰਿਟਰੀ ਦਾ ਵੀ ਜਾਇਜ਼ਾ ਲਿਆ।


ਇਸ ਉਪਰੰਤ ਕੈਬਨਿਟ ਮੰਤਰੀ ਵੱਲੋਂ ਆਈਟੀਆਈ ਲਾਲੜੂ ਦਾ ਵੀ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਨੇ ਆਈਟੀਆਈ ਦੀਆਂ ਵੱਖ-ਵੱਖ ਵਰਕਸ਼ਾਪਾਂ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕੀਤੀ ਗਈ। ਇਸ ਮੌਕੇ ਆਈਟੀਆਈ ਦੇ ਇੰਸਟ੍ਰਕਟਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਈਟੀਆਈ ਵਿਦਿਆਰਥੀਆਂ ਦੀ ਪਲੇਸਮੈਂਟ ਵੱਲ ਵਿਸ਼ੇਸ਼ ਧਿਆਨ ਦੇਣ ਦਾ ਹੁਕਮ ਦਿੱਤਾ।

MID DAY MEAL MENU OCTOBER 2024 : ਮਿਡ ਡੇ ਮੀਲ ਲਈ ਮੀਨੂੰ ਜਾਰੀ

 

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PANCHAYAT ELECTION 2024 : SYMBOL LIST / NOMINATION FORM / MODEL CODE OF CONDUCT: 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਦਾ ਐਲਾਨ

PANCHAYAT ELECTION 2024 : SYMBOL LIST / NOMINATION FORM / MODEL CODE OF CONDUCT 28-9-204: PANCHAYAT ELECTION TRAINING PDF:  ਪੰਚਾਇਤੀ ਚੋਣਾਂ 20...

RECENT UPDATES

Trends