ਜ਼ਿਮਨੀ ਚੋਣ ਡੇਰਾ ਬਾਬਾ ਨਾਨਕ-2024
ਬੈਂਕ ਪ੍ਰਬੰਧਕ, ਚੋਣ ਦੌਰਾਨ ਕੈਸ਼ ਦੀ ਜਮਾਂ/ਨਿਕਾਸੀ ਅਤੇ ਆਵਾਜਾਈ ਉੱਤੇ ਸਖਤ ਨਜ਼ਰ -ਖ਼ਰਚਾ ਆਬਜ਼ਰਵਰ, ਸ਼੍ਰੀ ਪੀ.ਪਚਿਯੱਪਨ
ਖ਼ਰਚਾ ਆਬਜ਼ਰਵਰ, ਸ਼੍ਰੀ ਪੀ.ਪਚਿਯੱਪਨ ਵੱਲੋਂ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨਾਲ ਮੀਟਿੰਗ
ਗੁਰਦਾਸਪੁਰ, 25 ਅਕਤੂਬਰ ( ) – ਜ਼ਿਮਨੀ ਚੋਣ ਡੇਰਾ ਬਾਬਾ ਨਾਨਕ-2024 ਲਈ ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਸ਼੍ਰੀ ਪੀ.ਪਚਿਯੱਪਨ,ਅੱਜ ਗੁਰਦਾਸਪੁਰ ਪਹੁੰਚੇ ਅਤੇ ਉਨ੍ਹਾਂ ਵੱਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਗਠਿਤ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕ ਸੁਰਿੰਦਰ ਸਿੰਘ, ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ, ਸ਼੍ਰੀਮਤੀ ਜਸਵੰਤ ਕੌਰ ਐਸ.ਪੀ.(ਐਚ) ਬਟਾਲਾ, ਡੀਐਸਪੀ, ਸੁਖਰਾਜ ਸਿੰਘ ਢਿੱਲੋਂ, ਡੀ.ਐਫ.ਐਸ.ਸੀ. ਸੁਖਜਿੰਦਰ ਸਿੰਘ, ਚੋਣ ਤਹਿਸਿਲਦਾਰ ਮਨਜਿੰਦਰ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਮੌਜੂਦ ਸਨ।
ਖਰਚਾ ਆਬਜ਼ਰਵਰ, ਸ਼੍ਰੀ ਪੀ.ਪਚਿਯੱਪਨ ਨੇ ਮੀਟਿੰਗ ਦੌਰਾਨ ਬੈਂਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਬੈਂਕਿੰਗ ਨਾਲ ਸਬੰਧਤ ਲੈਣ-ਦੇਣ ’ਤੇ ਬਾਜ਼ ਨਜ਼ਰ ਰੱਖੀ ਜਾਵੇ। ਸਮੂਹ ਬੈਂਕ ਆਪਣੀਆਂ ਬਰਾਂਚਾਂ ਨੂੰ ਪਾਬੰਦ ਕਰਨਗੇ ਕਿ ਉਹ ਉਮੀਦਵਾਰਾਂ ਦੇ ਚੋਣਾਂ ਸਬੰਧੀ ਬੈਂਕ ਖਾਤਿਆਂ ਨੂੰ ਖੋਲ੍ਹਣ ਦੀ ਲੋੜੀਂਦੀ ਸਹੂਲਤ ਪਹਿਲੇ ਦੇ ਆਧਾਰ ਉੱਪਰ ਮੁਹੱਈਆ ਕਰਾਉਣ ਦੇ ਪਾਬੰਦ ਰਹਿਣ।
ਜੇਕਰ ਕਿਸੇ ਦੇ ਵੀ ਬੈਂਕ ਖਾਤੇ ਵਿੱਚੋਂ ਨਕਦ ਜਮਾਂ ਜਾਂ ਨਿਕਾਸੀ ਦੀ ਰਕਮ 10 ਲੱਖ ਰੁਪਏ ਤੋਂ ਉੱਪਰ ਹੈ ਤਾਂ ਇਸ ਦੀ ਸੂਚਨਾ ਤੁਰੰਤ ਦਿੱਤੀ ਜਾਵੇ ਤਾਂ ਜੋ ਇਹ ਸੂਚਨਾ ਆਮਦਨ ਕਰ ਵਿਭਾਗ ਦੇ ਨੋਡਲ ਅਫ਼ਸਰ ਨੂੰ ਇਨਕਮ ਟੈਕਸ ਲਾਅਜ਼ ਅਨੁਸਾਰ ਬਣਦੀ ਯੋਗ ਅਤੇ ਲੋੜੀਂਦੀ ਕਾਰਵਾਈ ਹਿਤ ਭੇਜੀ ਜਾ ਸਕੇ।
ਉਨ੍ਹਾਂ ਕਿਹਾ ਕਿ ਬੈਂਕ ਇਹ ਗੱਲ ਯਕੀਨੀ ਬਣਾਉਣਗੇ ਕਿ ਆਊਟਸੋਰਸਡ ਏਜੰਸੀਜ਼/ਕੰਪਨੀਜ਼ ਦੀਆਂ ਕੈਸ਼ ਵੈਨਜ਼ ਜੋ ਕਿ ਬੈਂਕਾਂ ਦਾ ਕੈਸ਼ ਲੈ ਕੇ ਚੱਲਦੀਆਂ ਹਨ, ਕਿਸੇ ਵੀ ਹਾਲਤ ਵਿੱਚ ਸਿਵਾਏ ਬੈਂਕਾਂ ਤੋਂ ਕਿਸੇ ਵੀ ਥਰਡ ਪਾਰਟੀ/ਏਜੰਸੀ ਜਾਂ ਵਿਅਕਤੀ ਦਾ ਕੈਸ਼ ਲੈ ਕੇ ਨਹੀਂ ਚੱਲਣਗੀਆਂ।
ਇਸ ਮੌਕੇ ਉਨ੍ਹਾਂ ਕਿਹਾ ਕਿ ਗਠਿਤ ਫਲਾਇੰਗ ਸਕੂਐਡ, ਸਟੈਟਿਕ ਸਰਵੇਲੈਂਸ ਟੀਮਾਂ ਆਦਿ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਦੌਰਾਨ ਸ਼ਰਾਬ ਅਤੇ ਨਕਦੀ ਦੀ ਵਰਤੋਂ ਨੂੰ ਰੋਕਣ ਲਈ ਸ਼ਰਾਬ ਦੇ ਉਤਪਾਦਨ/ਸ਼ਰਾਬ ਦੇ ਠੇਕਿਆਂ ’ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਵਾਹਨਾਂ ਦੀ ਚੈਕਿੰਗ ਖ਼ਾਸ ਕਰ ਅੰਤਰਰਾਜੀ ਤੇ ਅੰਤਰ-ਜ਼ਿਲ੍ਹਾ ਨਾਕਿਆਂ ’ਤੇ ਯਕੀਨੀ ਬਣਾਉਣ ਲਈ ਢੁਕਵੇਂ ਅਮਲ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ ਉਮੀਦਵਾਰਾਂ ਦੇ ਸੋਸ਼ਲ ਮੀਡੀਆ ਖਾਤਿਆਂ ਦੀ ਨਿਯਮਿਤ ਤੌਰ ’ਤੇ ਜਾਂਚ ਕੀਤੀ ਜਾਵੇ ਅਤੇ ਪੋਸਟਾਂ ਦੀ ਪ੍ਰਮੋਸ਼ਨ/ਬੂਸਟਿੰਗ ’ਤੇ ਹੋਏ ਖ਼ਰਚੇ ਨੂੰ ਉਮੀਦਵਾਰਾਂ ਦੇ ਖਾਤੇ ਵਿੱਚ ਦਰਜ ਕੀਤਾ ਜਾਵੇ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਸੁਰਿੰਦਰ ਸਿੰਘ ਨੇ ਖਰਚਾ ਆਬਜ਼ਰਵਰ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਪ੍ਰਕਿਰਿਆ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ।