ਪਠਾਨਕੋਟ; ਜ਼ਿਲ੍ਹੇ ਦੇ 376 ਪ੍ਰਾਇਮਰੀ ਸਕੂਲਾਂ ਵਿੱਚ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਕੀਤਾ ਗਿਆ ਆਯੋਜਿਤ

 ਜ਼ਿਲ੍ਹੇ ਦੇ 376 ਪ੍ਰਾਇਮਰੀ ਸਕੂਲਾਂ ਵਿੱਚ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਕੀਤਾ ਗਿਆ ਆਯੋਜਿਤ।


ਮੈਗਾ ਮਾਪੇ ਅਧਿਆਪਕ ਮਿਲਣੀ ਦੌਰਾਨ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਮਾਪਿਆਂ ਨੂੰ ਕਰਵਾਇਆ ਜਾਣੂ ।


ਸਾਢੇ ਪੰਜ ਹਜ਼ਾਰ ਦੇ ਕਰੀਬ ਮਾਪਿਆਂ ਨੇ ਜਾਣੀਂ ਆਪਣੇ ਨੰਨ੍ਹੇ ਮੁੰਨਿਆਂ ਦੀ ਕਾਰਗੁਜ਼ਾਰੀ:- ਕਮਲਦੀਪ ਕੌਰ।


ਅਧਿਆਪਕ ਮਾਪੇ ਮਿਲਣੀ ਨਾਲ ਵਿਦਿਆਰਥੀਆਂ ਦੀ ਹਰ ਸਮਸਿਆ ਦਾ ਹੁੰਦਾ ਹਲ:- ਡੀਜੀ ਸਿੰਘ।


ਪਠਾਨਕੋਟ, 22 ਅਕਤੂਬਰ ( ) ਜ਼ਿਲ੍ਹਾ ਪਠਾਨਕੋਟ ਦੇ ਸਮੂਹ 376 ਪ੍ਰਾਇਮਰੀ ਸਕੂਲਾਂ ਵਿੱਚ ਸਾਡੇ ਪੰਜ ਹਜ਼ਾਰ ਦੇ ਕਰੀਬ ਮਾਪਿਆਂ ਨੇ ਵਿਆਪਕ ਸ਼ਮੂਲੀਅਤ ਕਰ ਆਪਣੇ ਨੰਨ੍ਹੇ ਮੁੰਨਿਆਂ ਦੀ ਕਾਰਗੁਜ਼ਾਰੀ ਨੂੰ ਜਾਣਿਆ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕੀਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਐਮਸੀ ਬਜ਼ਾਰ, ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਰਨਾ ਵਿਖੇ ਆਯੋਜਿਤ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਠਾਨਕੋਟ ਦੇ ਸਮੂਹ 376 ਪ੍ਰਾਇਮਰੀ ਸਕੂਲਾਂ ਵਿੱਚ ਸਵੇਰੇ 9 ਵਜੇ ਤੋਂ ਲੈਕੇ 2.30 ਵਜੇ ਤੱਕ ਸਾਢੇ ਪੰਜ ਹਜ਼ਾਰ ਦੇ ਕਰੀਬ ਮਾਪਿਆਂ, ਸਕੂਲ ਪ੍ਰਬੰਧਕ ਕਮੇਟੀਆਂ ਅਤੇ ਕਮਿਊਨਿਟੀ ਲੀਡਰਾਂ ਨੇ ਅਧਿਆਪਕਾਂ ਨਾਲ ਵਿਦਿਆਰਥੀਆਂ ਦੀ ਵਿਦਿਅਕ ਤਰੱਕੀ ਦੀਆਂ ਰਣਨੀਤੀਆਂ 'ਤੇ ਵਿਚਾਰ ਵਟਾਂਦਰਾ ਕੀਤਾ ਅਤੇ ਬੱਚਿਆਂ ਦੀ ਕਾਰਗੁਜ਼ਾਰੀ ਜਾਣੀ। ਪੀਟੀਐਮ ਨੇ ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਅਰਥਪੂਰਨ ਸੰਵਾਦ ਦੀ ਸਹੂਲਤ ਪ੍ਰਦਾਨ ਕੀਤੀ ਜਿਸ ਨਾਲ ਉਹ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਵਿਵਹਾਰ ਦੇ ਨਮੂਨੇ ਅਤੇ ਸਕੂਲ ਦੇ ਮਾਹੌਲ ਦੇ ਅੰਦਰ ਅਤੇ ਬਾਹਰ ਸਮੁੱਚੇ ਵਿਕਾਸ ਬਾਰੇ ਫੀਡਬੈਕ ਸਾਂਝੇ ਕਰਨ ਦੇ ਯੋਗ ਹੋਏ। ਅਧਿਆਪਕਾਂ ਨੇ ਸਤੰਬਰ ਮਹੀਨੇ ਦੇ ਇਮਤਿਹਾਨ ਦੇ ਨਤੀਜੇ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਦੀ ਵਿਅਕਤੀਗਤ ਕਾਰਗੁਜ਼ਾਰੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। 


ਸਰਕਾਰੀ ਪ੍ਰਾਇਮਰੀ ਸਕੂਲ ਸਰਨਾ ਵਿਖੇ ਮਾਪੇ ਅਧਿਆਪਕ ਮਿਲਣੀ ਦੌਰਾਨ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ।


ਇਸੇ ਤਰ੍ਹਾਂ ਹੀ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਵੀ ਸਰਕਾਰੀ ਪ੍ਰਾਇਮਰੀ ਸਕੂਲ ਸੁਜਾਨਪੁਰ ਕੁੜੀਆਂ, ਸਰਕਾਰੀ ਪ੍ਰਾਇਮਰੀ ਸਕੂਲ ਸੁਜਾਨਪੁਰ (ਔਲਡ), ਸਰਕਾਰੀ ਪ੍ਰਾਇਮਰੀ ਸਕੂਲ ਗੰਦਲਾ ਲਾਹੜੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲਮੀਨੀ ਵਿੱਚ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕਰ ਮਾਪਿਆਂ ਅਤੇ ਪਤਵੰਤੇ ਸੱਜਣਾਂ ਨੂੰ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀ, ਮਾਪੇ ਅਧਿਆਪਕ ਮਿਲਣੀ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਨਾਲ ਵਿਦਿਆਰਥੀਆਂ ਦੀ ਹਰ ਸਮਸਿਆ ਦਾ ਹਲ ਹੁੰਦਾ ਹੈ ਮੈਗਾ ਅਧਿਆਪਕ ਮਿਲਣੀ ਵਿੱਚ ਮਾਪਿਆ ਨੂੰ ਬੱਚਿਆਂ ਦੇ ਪੜ੍ਹਾਈ ਬਾਰੇ ਪਤਾ ਲੱਗਦਾ ਹੈ ਅਤੇ ਅਧਿਆਪਕਾਂ ਨੂੰ ਮਾਪਿਆ ਬਾਰੇ ਵੀ ਪੂਰੀ ਜਾਣਕਾਰੀ ਮਿਲਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਅੰਦਰ ਕਰਵਾਈ ਜਾਂਦੀ ਮਾਪੇ ਅਧਿਆਪਕ ਮਿਲਣੀ ਨਾਲ ਜਿੱਥੇ ਅਧਿਆਪਕ, ਮਾਪੇ ਤੇ ਵਿਦਿਆਰਥੀਆਂ ਦੀ ਨੇੜਤਾ ਵੱਧਦੀ ਹੈ ਉਸ ਦੇ ਨਾਲ ਹੀ ਸਕੂਲ ਦੀ ਪੜ੍ਹਾਈ ਦਾ ਮਾਹੌਲ ਸੁਖਾਵਾਂ ਬਣਦਾ ਹੈ ਦੂਜੇ ਪਾਸੇ ਸਕੂਲ ਦੀ ਪੜ੍ਹਾਈ ’ਤੇ ਚੰਗਾ ਅਸਰ ਪੈਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਇਸ ਨਾਲ ਸਕੂਲਾਂ ਵਿੱਚ ਪੜ੍ਹਾਈ ਦੇ ਲੈਵਲ ਵਿੱਚ ਵੱਡਾ ਸੁਧਾਰ ਹੋਵੇਗਾ।


💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends