ਸਿੱਖਿਆ ਬੋਰਡ ਵੱਲੋਂ ਸਕੂਲਾਂ ਨੂੰ ਪ੍ਰੀਖਿਆ ਸਬੰਧੀ ਸ਼ਡਿਊਲ ਦੀ ਪਾਲਣਾ ਕਰਨ ਦੀਆਂ ਹਦਾਇਤਾਂ

 ## ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਨੂੰ ਚੇਤਾਵਨੀ


**ਚੰਡੀਗੜ੍ਹ 1 ਅਕਤੂਬਰ 2024 ( ਜਾਬਸ ਆਫ ਟੁਡੇ)ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਬੋਰਡ ਵੱਲੋਂ ਜਾਰੀ ਕੀਤੇ ਜਾਂਦੇ ਸ਼ਡਿਊਲ ਦੀ ਪਾਲਣਾ ਨਹੀਂ ਕਰਦੇ ਹਨ, ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।


ਬੋਰਡ ਦਫਤਰ ਵੱਲੋਂ ਵੱਖ-ਵੱਖ ਕਾਰਜਾਂ ਲਈ ਸ਼ਡਿਊਲ ਜਾਰੀ ਕੀਤੇ ਜਾਂਦੇ ਹਨ, ਜਿਵੇਂ ਕਿ ਪ੍ਰੀਖਿਆ ਫਾਰਮ, ਪ੍ਰੀਖਿਆ ਫੀਸ ਭਰਨ, CCE/INA ਅੰਕ ਅਪਲੋਡ ਕਰਨ, ਚੌਣਵੇਂ ਵਿਸ਼ੇ ਦੇ ਲਿਖਤੀ ਪ੍ਰਯੋਗੀ ਅੰਕ ਅਪਲੋਡ ਕਰਨ, ਪ੍ਰੀਖਿਆਰਥੀਆਂ ਦੇ ਵੇਰਵੇ ਫੋਟੋ, ਵਿਸ਼ਿਆਂ/ਸਟਰੀਮ ਆਦਿ ਦੀਆਂ ਸੋਧਾਂ ਸਬੰਧੀ।


ਹਾਲਾਂਕਿ, ਬੋਰਡ ਦਫਤਰ ਵੱਲੋਂ ਸ਼ਡਿਊਲ ਜਾਰੀ ਕਰਨ ਤੋਂ ਬਾਅਦ ਸਕੂਲਾਂ ਨੂੰ ਕਾਰਜ ਮੁਕੰਮਲ ਕਰਨ ਲਈ ਉਚਿਤ ਸਮਾਂ ਦਿੱਤਾ ਜਾਂਦਾ ਹੈ, ਪਰ ਕੁਝ ਸਕੂਲ ਇਹਨਾਂ ਸ਼ਡਿਊਲ ਦੀ ਪਾਲਣਾ ਨਹੀਂ ਕਰਦੇ ਹਨ। ਇਸ ਕਾਰਨ ਬੋਰਡ ਦਫਤਰ ਵੱਲੋਂ ਸਮਾਂ ਬੱਧ ਕੀਤੇ ਜਾਣ ਵਾਲੇ ਕਾਰਜਾਂ ਵਿੱਚ ਖੜੋਤ/ਵਿਘਨ ਪੈਂਦਾ ਹੈ ਅਤੇ ਨਤੀਜਾ ਘੋਸ਼ਿਤ ਕਰਨ ਵਿੱਚ ਬੇਲੋੜੀ ਦੇਰੀ ਹੁੰਦੀ ਹੈ।


ਬੋਰਡ ਨੇ ਸ਼ਡਿਊਲ ਜਾਰੀ ਕਰਨ ਤੋਂ ਬਾਅਦ ਸਕੂਲਾਂ ਨੂੰ ਇਸ ਦੀ ਸੂਚਨਾਂ ਲਾਗ-ਇੰਨ ਆਈ.ਡੀ ਅਤੇ ਬੋਰਡ ਦਫਤਰ ਦੀ ਵੈਬ-ਸਾਈਟ 'ਤੇ ਉਪਲੱਬਧ ਕਰਵਾ ਦਿੱਤੀ ਹੈ। ਜੇਕਰ ਕਿਸੇ ਸੰਸਥਾ/ਸਕੂਲ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਜਾਂਦੀ, ਤਾਂ ਇਸ ਦੀ ਸਾਰੀ ਅਣਗਹਿਲੀ ਲਈ ਸਕੂਲ ਜਿੰਮੇਵਾਰ ਹੋਵੇਗਾ।


ਅਜਿਹੀ ਸੂਰਤ ਵਿੱਚ ਬੋਰਡ ਨਾਲ ਸਬੰਧਤ ਐਸੋਸੀਏਟਡ/ਐਫੀਲਿਏਟਡ ਸੰਸਥਾਵਾਂ ਵਿਰੁੱਧ ਐਫੀਲਿਏਸ਼ਨ ਵਿਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਸਰਕਾਰੀ ਸਕੂਲਾਂ ਦੇ ਕੇਸਾਂ ਵਿੱਚ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਵਿਰੁੱਧ ਵਿਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕਰਨ ਲਈ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ/ ਐਲੀਮੈਂਟਰੀ ) ਨੂੰ ਲਿਖ ਕੇ ਭੇਜਿਆ ਜਾਵੇਗਾ।

💐🌿Follow us for latest updates 👇👇👇

RECENT UPDATES

Trends