ਸਾਂਝਾ ਅਧਿਆਪਕ ਮੋਰਚਾ ਵੱਲੋਂ ਜਿਮਨੀ ਚੋਣਾਂ ਦੌਰਾਨ ਝੰਡੇ ਮਾਰਚਾਂ ਵਿੱਚ ਭਰਵੀਂ ਸ਼ਮੂਲੀਅਤ ਦਾ ਫੈਸਲਾ

*ਮਿਡਲ ਸਕੂਲਾਂ ਨੂੰ ਖਤਮ ਕਰਨ ਦੇ ਬਿਆਨ ਦੀ ਨਿਖੇਧੀ*


*ਸਾਂਝਾ ਅਧਿਆਪਕ ਮੋਰਚਾ ਪੰਜਾਬ ਦਾ ਵਫਦ ਸਟੇਸ਼ਨ ਚੋਣ ਸਮੇਤ ਅਧਿਆਪਕ ਮੰਗਾਂ ਸਬੰਧੀ 25 ਅਕਤੂਬਰ ਨੂੰ ਸਿਖਿਆ ਅਧਿਕਾਰੀਆਂ ਨੂੰ ਮਿਲੇਗਾ*


*ਜਿਮਨੀ ਚੋਣਾਂ ਦੌਰਾਨ ਝੰਡੇ ਮਾਰਚਾਂ ਵਿੱਚ ਭਰਵੀਂ ਸ਼ਮੂਲੀਅਤ ਦਾ ਫੈਸਲਾ*


*ਪੰਚਾਇਤ ਚੋਣਾਂ ਵਿੱਚ ਪੋਲਿੰਗ ਸਟਾਫ ਦੀ ਸੁਰੱਖਿਆ ਨਾ ਕਰਨ 'ਤੇ ਜਿਮਨੀ ਚੋਣਾਂ ਵਿੱਚ ਡਿਊਟੀਆਂ ਦਾ ਕੀਤਾ ਜਾਵੇਗਾ ਬਾਈਕਾਟ*


*ਬੇਰੁਜ਼ਗਾਰ ਅਧਿਆਪਕਾਂ ਤੇ ਲਾਠੀਚਾਰਜ ਅਤੇ ਮੋਰਚੇ ਦੇ ਕਨਵੀਨਰ ਬਲਜੀਤ ਸਲਾਣਾ ਦੀ ਖਿਚ ਧੂਹ ਕਰਨ ਅਤੇ ਥਾਣੇ ਲਿਜਾਣ ਦੀ ਨਿਖੇਧੀ*


 ਚੰਡੀਗੜ੍ਹ / ਮੋਹਾਲੀ 22 ਅਕਤੂਬਰ ( ) ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਵਰਚੁਅਲ ਮੀਟਿੰਗ ਸੂਬਾ ਕਨਵੀਨਰ ਸੁਰਿੰਦਰ ਕੁਮਾਰ ਪੁਆਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਜੀਤ ਸਿੰਘ ਸਲਾਣਾ, ਬਾਜ ਸਿੰਘ ਖਹਿਰਾ, ਸੁਰਿੰਦਰ ਕੰਬੋਜ , ਹਰਵਿੰਦਰ ਸਿੰਘ ਬਿਲਗਾ, ਗੁਰਜੰਟ ਸਿੰਘ ਵਾਲੀਆ, ਸੁਖਵਿੰਦਰ ਸਿੰਘ ਚਾਹਲ, ਸੁਖਜਿੰਦਰ ਸਿੰਘ ਹਰੀਕਾ, ਅਮਨਬੀਰ ਸਿੰਘ ਗੋਰਾਇਆ, ਸੁਖਰਾਜ ਸਿੰਘ ਕਾਹਲੋਂ, ਜਸਵਿੰਦਰ ਸਿੰਘ ਔਲਖ, ਸ਼ਮਸ਼ੇਰ ਸਿੰਘ ਬੰਗਾ, ਗੁਰਬਿੰਦਰ ਸਿੰਘ ਸਸਕੌਰ, ਰਵਿੰਦਰਜੀਤ ਸਿੰਘ ਪੰਨੂ, ਗੁਰਿੰਦਰ ਸਿੰਘ ਸਿੱਧੂ ਆਦਿ ਨੇ ਦੱਸਿਆ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਹਾਜ਼ਰ ਕਰਵਾਉਣ ਦੀ ਮੰਗ ਦਾ ਪੁਰਜੋਰ ਸਮਰਥਨ ਕਰਦਿਆਂ ਪਿਛਲੇ ਦਿਨ ਵਿਦਿਆ ਭਵਨ ਸਾਹਮਣੇ ਧਰਨੇ ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਤੇ ਲਾਠੀਚਾਰਜ ਕਰਨ ਅਤੇ ਮੋਹਾਲੀ ਪੁਲਿਸ ਵਲੋਂ ਮੋਰਚੇ ਦੇ ਕਨਵੀਨਰ ਬਲਜੀਤ ਸਲਾਣਾ ਦੀ ਖਿੱਚ ਧੂਹ ਕਰਨ ਅਤੇ ਥਾਣੇ ਲਿਜਾਣ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਸਬੰਧੀ ਸਾਂਝੇ ਅਧਿਆਪਕ ਮੋਰਚੇ ਦੇ ਵਫਦ ਵਲੋਂ 25 ਅਕਤੂਬਰ ਨੂੰ ਉਚ ਪੁਲਿਸ ਅਧਿਕਾਰੀਆਂ ਨੂੰ ਮਿਲਣ ਦਾ ਫੈਸਲਾ ਕੀਤਾ ਗਿਆ ਹੈ।



         ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਵਲੋਂ ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕ ਦੇਣ ਦੀ ਬਜਾਏ ਮਿਡਲ ਸਕੂਲਾਂ ਹੀ ਨੂੰ ਬੰਦ ਕਰਨ ਦੇ ਬਿਆਨ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨਾਲ ਹੋਈਆਂ ਮੀਟਿੰਗਾਂ ਵਿੱਚ ਬਣੀਆਂ ਸਹਿਮਤੀਆਂ ਨੂੰ ਲਾਗੂ ਕਰਵਾਉਣ, ਲੈਕਚਰਾਰ ਪ੍ਰਮੋਸ਼ਨ ਦੌਰਾਨ ਪੂਰੇ ਖਾਲੀ ਸਟੇਸ਼ਨ ਨਾ ਦਿਖਾਉਣ 'ਤੇ ਦੂਰ ਦੁਰਾਡੇ ਦੇ ਸਟੇਸ਼ਨ ਦੇਣ ਦੇ ਹੁਕਮ ਰੱਦ ਕਰਕੇ ਦੋਬਾਰਾ ਸਟੇਸ਼ਨ ਚੋਣ ਕਰਵਾਉਣ, ਛੱਡੇ ਗਏ ਯੋਗ ਅਧਿਆਪਕਾਂ ਨੂੰ ਵੀ ਪਰਮੋਟ ਕਰਨ, ਸਟੇਸ਼ਨ ਚੋਣ ਤੋਂ ਪਹਿਲਾਂ ਸਾਰੇ ਖਾਲੀ ਸਟੇਸ਼ਨਾਂ ਦੀ ਸੂਚੀ ਜਾਰੀ ਕਰਨ ਅਤੇ ਮਨਮਾਨੇ ਡੈਪੂਟੇਸ਼ਨ ਬੰਦ ਕਰਨ, ਖਾਲੀ ਪੋਸਟਾਂ ਪੂਰੇ ਗਰੇਡ 'ਤੇ ਭਰਨ, ਹਰ ਵਰਗ ਦੀਆਂ ਪਰਮੋਸ਼ਨਾਂ, ਬਦਲੀਆਂ ਸਬੰਧੀ ਸਮੱਸਿਆਵਾਂ ਅਤੇ ਅਧਿਆਪਕਾਂ ਦੇ ਚਿਰਾਂ ਤੋਂ ਲਟਕਦੇ ਮਹੱਤਵਪੂਰਨ ਮਸਲਿਆਂ ਸਬੰਧੀ ਸਾਂਝੇ ਅਧਿਆਪਕ ਮੋਰਚੇ ਦੇ ਵਫਦ ਵਲੋਂ 25 ਅਕਤੂਬਰ ਨੂੰ ਸਿੱਖਿਆ ਅਧਿਕਾਰੀਆਂ ਨੂੰ ਮਿਲਣ ਦਾ ਫੈਸਲਾ ਕੀਤਾ ਗਿਆ ਹੈ। 

          ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਪੰਚਾਇਤ ਚੋਣਾਂ ਤੋਂ ਪਹਿਲਾਂ ਪੋਲਿੰਗ ਸਟਾਫ ਦੀ ਸੁਰੱਖਿਆ ਲਈ ਚੋਣ ਕਮਿਸ਼ਨ ਤੋਂ ਪੰਚਾਇਤ ਚੋਣਾਂ ਦੇ ਨਤੀਜੇ ਪੋਲਿੰਗ ਬੂਥ ਦੀ ਬਜਾਏ ਤਹਿਸੀਲ ਜਾਂ ਬਲਾਕ ਪੱਧਰ 'ਤੇ ਐਲਾਨਣ ਦੀ ਮੰਗ ਕੀਤੀ ਸੀ। ਪ੍ਰੰਤੂ ਅਜਿਹਾ ਨਾ ਕਰਕੇ ਅਨੇਕਾਂ ਘਟਨਾਵਾਂ ਵਿੱਚ ਪੋਲਿੰਗ ਸਟਾਫ ਦੀ ਜਿੰਦਗੀ ਨੂੰ ਖਤਰੇ ਵਿੱਚ ਪਾਇਆ ਗਿਆ, ਜਿਸ 'ਤੇ ਮੋਰਚੇ ਵਲੋਂ ਸਖਤ ਇਤਰਾਜ ਉਠਾਉਂਦਿਆਂ ਜਿਮਨੀ ਚੋਣਾਂ ਵਿੱਚ ਪੋਲਿੰਗ ਸਟਾਫ ਦੀ ਸੁਰੱਖਿਆ ਨਾ ਕਰਨ ਤੇ ਡਿਊਟੀਆਂ ਦਾ ਬਾਈਕਾਟ ਕੀਤਾ ਜਾਵੇਗਾ।

          ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕਰਨ ਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵਲੋਂ ਜਿਮਨੀ ਚੋਣਾਂ ਵਿੱਚ ਉਲੀਕੇ ਝੰਡੇ ਮਾਰਚਾਂ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ।   

          ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਹਰਜੀਤ ਸਿੰਘ ਜੁਨੇਜਾ, ਪ੍ਰਿੰ. ਅਮਨਦੀਪ ਸ਼ਰਮਾ, ਨਵਪ੍ਰੀਤ ਬੱਲੀ, ਨਿਰੰਜਣਜੋਤ ਚਾਂਦਪੁਰੀ, ਬਿਕਰਮਜੀਤ ਕੱਦੋਂ, ਗੁਰਪ੍ਰੀਤ ਸਿੰਘ ਮਾੜੀ ਮੇਗਾ, ਪਰਵੀਨ ਲੁਧਿਆਣਾ, ਜਸਪਾਲ ਸੰਧੂ,ਅਵਤਾਰ ਸਿੰਘ ਢਡੋਗਲ, ਹਰਜੰਟ ਸਿੰਘ ਬੋਡੇ, ਸੋਮ ਸਿੰਘ, ਮਹਿੰਦਰ ਪਾਲ ਸਿੰਘ, ਸੁਖਦਿਆਲ ਸਿੰਘ ਝੰਡ ਆਦਿ ਸ਼ਾਮਲ ਸਨ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends