ਸਪੀਕਰ ਵੱਲੋਂ ਨਵੇਂ ਬਣੇ ਸਰਪੰਚਾਂ/ਪੰਚਾਂ ਅਤੇ ਪਾਰਟੀ ਅਹੁਦੇਦਾਰਾਂ ਦਾ ਸਨਮਾਨ

 


ਸਪੀਕਰ ਵੱਲੋਂ ਨਵੇਂ ਬਣੇ ਸਰਪੰਚਾਂ/ਪੰਚਾਂ ਅਤੇ ਪਾਰਟੀ ਅਹੁਦੇਦਾਰਾਂ ਦਾ ਸਨਮਾਨ


ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ

 

ਪਿੰਡਾਂ ਦਾ ਵੀ ਹੋਵੇਗਾ ਸ਼ਹਿਰਾਂ ਵਰਗਾ ਵਿਕਾਸ- ਸੰਧਵਾਂ


ਕੋਟਕਪੂਰਾ 27 ਅਕਤੂਬਰ,2024


ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਦੇ ਮਕਸਦ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ

 ਹਲਕਾ ਕੋਟਕਪੂਰਾ ਦੇ ਨਵੇਂ ਬਣੇ ਸਰਪੰਚਾਂ/ਮੈਂਬਰਾਂ ਅਤੇ ਪਾਰਟੀ ਅਹੁਦੇਦਾਰਾਂ ਦੇ ਸਨਮਾਨ ਹਿਤ ਮਾਨ ਪੈਲੇਸ ਕੋਟਕਪੂਰਾ ਵਿਖੇ ਸਨਮਾਨ ਸਮਾਰੋਹ ਅਤੇ ਚਾਹ-ਪਾਰਟੀ ਦਾ ਆਯੋਜਨ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 




ਸਪੀਕਰ ਸ. ਸੰਧਵਾਂ ਨੇ ਸਾਰੀਆਂ ਪੰਚਾਇਤਾਂ ਨੂੰ ਪਿੰਡਾਂ ਵਿੱਚ ਭਾਈਚਾਰਕ ਸਾਂਝ ਬਣਾ ਕੇ ਤੰਦਰੁਸਤ ਸਮਾਜ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਦਾ ਮੁੱਢ ਬੰਨ੍ਹਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਮੌਕੇ ਹਲਕੇ ਵਿੱਚ ਕਿਸੇ ਤਰ੍ਹਾਂ ਦੀ ਧੱਕੇਸ਼ਾਹੀ, ਵਿਤਕਰੇਬਾਜੀ ਜਾਂ ਪੱਖਪਾਤ ਦੀ ਇਕ ਵੀ ਮਿਸਾਲ ਦੇਖਣ ਨੂੰ ਨਹੀਂ ਮਿਲੀ। ਉਹਨਾਂ ਕਿਹਾ ਕਿ ਚੁਣੀਆਂ ਗਈਆਂ ਪੰਚਾਇਤਾਂ ਨੂੰ ਉਨ੍ਹਾਂ ਦੇ ਅਖਤਿਆਰੀ ਕੋਟੇ ਵਿਚੋਂ ਪੰਜ-ਪੰਜ ਲੱਖ ਰੁਪਏ ਦਿੱਤੇ ਜਾਣਗੇ ਅਤੇ ਪੰਜਾਬ ਸਰਕਾਰ ਵੱਲੋਂ ਅਲੱਗ ਤੋਂ ਪੰਜ-ਪੰਜ ਲੱਖ ਰੁਪਏ ਦਿੱਤੇ ਜਾਣਗੇ।


ਸਪੀਕਰ ਸੰਧਵਾਂ ਨੇ ਕਿਹਾ ਕਿ ਹਲਕੇ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟ ਦੀ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਉਣ ਲਈ ਕੋਈ ਕਸਰ ਨਹੀ ਛੱਡੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵੀ ਵਿਕਾਸ ਕਾਰਜ ਹੋਰ ਤੇਜ਼ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਲਗਭਗ 15 ਕਰੋੜ ਦੇ ਕਰੀਬ ਦੀ ਗਰਾਂਟ ਲੋਕ ਸੇਵਾ ਵਿੱਚ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 10 ਕਰੋੜ ਰੁਪਏ ਨਹਿਰੀ ਪਾਣੀ ਲਈ ਪਾਈਪ ਲਾਈਨ ਤੇ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਸਰਕਾਰੀ ਹਸਪਤਾਲਾਂ ਅਤੇ ਸਕੂਲਾਂ ਲਈ ਖਰਚ ਕੀਤੇ ਗਏ ਹਨ।


ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਚੁਣੇ ਗਏ ਪੰਚਾਂ/ਸਰਪੰਚਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਤੋਂ ਸਹਿਯੋਗ ਦੀ ਮੰਗ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਧਿਆਨ ਰੱਖਣ ਕੇ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ,ਇਸ ਲਈ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।

ਐਸ ਐਸ ਪੀ ਡਾ. ਪ੍ਰੱਗਿਆ ਜੈਨ ਨੇ ਵੀ ਨਵੇਂ ਸਰਪੰਚਾਂ , ਮੈਂਬਰਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਸਮਾਜ ਵਿੱਚੋਂ ਬੁਰਾਈਆਂ ਤੇ ਨਸ਼ਿਆਂ ਦੇ ਖਾਤਮੇ ਲਈ ਸਹਿਯੋਗ ਦੀ ਅਪੀਲ ਕੀਤੀ।


ਇਸ ਮੌਕੇ ਐਸ ਡੀ ਐਮ ਵਰਿੰਦਰ ਸਿੰਘ, ਐਡਵੋਕੇਟ ਬੀਰਇੰਦਰ ਸਿੰਘ ,ਸ.ਗੁਰਮੀਤ ਸਿੰਘ ਆਰੇਵਾਲਾ, ਚੇਅਰਮੈਨ ਪਲਾਨਿੰਗ ਬੋਰਡ ਸ.ਸੁਖਜੀਤ ਸਿੰਘ ਢਿੱਲਵਾਂ,ਸੁਖਵੰਤ ਸਿੰਘ ਪੱਕਾ, ਮਨਪ੍ਰੀਤ ਸਿੰਘ ਮਨੀ ਧਾਲੀਵਾਲ , ਅਮਨਦੀਪ ਸਿੰਘ,ਬੀ ਡੀ ਪੀ ਓ ਸਰਬਜੀਤ ਸਿੰਘ ,ਸੈਕਟਰੀ ਰੈੱਡ ਕਰਾਸ ਮਨਦੀਪ ਮੌਂਗਾ, ਸਾਹਿਤਕਾਰ ਮੱਖਣ ਬਰਾੜ ਤੋ ਇਲਾਵਾ ਪਿੰਡਾਂ ਦੇ ਸਰਪੰਚ/ਪੰਚ ਹਾਜ਼ਰ ਸਨ।

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends