ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਤਨਖਾਹ ਜਾਰੀ ਕਰਨ ਦਾ ਫੈਸਲਾ ਕੀਤਾ
**ਚੰਡੀਗੜ੍ਹ, 23 ਅਕਤੂਬਰ 2024:** ਪੰਜਾਬ ਸਰਕਾਰ ਨੇ ਰਾਜ ਦੇ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਤਨਖਾਹ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਅੱਜ ਵਿੱਤ ਵਿਭਾਗ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ।
ਨੋਟੀਫਿਕੇਸ਼ਨ ਅਨੁਸਾਰ, ਮੁਲਾਜ਼ਮਾਂ ਨੂੰ ਅਕਤੂਬਰ ਮਹੀਨੇ ਦੀ ਤਨਖਾਹ 30 ਅਕਤੂਬਰ 2024 ਨੂੰ ਜਾਰੀ ਕੀਤੀ ਜਾਵੇਗੀ। ਇਸ ਨਾਲ ਮੁਲਾਜ਼ਮਾਂ ਨੂੰ ਦੀਵਾਲੀ ਦਾ ਤਿਉਹਾਰ ਖੁਸ਼ੀ ਨਾਲ ਮਨਾਉਣ ਵਿੱਚ ਮਦਦ ਮਿਲੇਗੀ।