## ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਾਮਲ ਹੋਣ ਲਈ ਪੰਚਾਇਤਾਂ ਦੇ ਸਰਪੰਚਾਂ/ਮੈਂਬਰਾਂ ਨੂੰ ਸੱਦਾ
**ਚੰਡੀਗੜ੍ਹ, 21 ਅਕਤੂਬਰ 2024:** ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਮਿਤੀ 22 ਅਕਤੂਬਰ, 2024 ਨੂੰ ਮਾਪੇ-ਅਧਿਆਪਕ ਮਿਲਣੀ (PTM) ਵਿੱਚ ਸਥਾਨਕ ਸਰਕਾਰ ਦੇ ਨੁਮਾਇੰਦਿਆਂ, ਪੰਚਾਇਤਾਂ ਦੇ ਸਰਪੰਚਾਂ/ਮੈਂਬਰਾਂ ਨੂੰ ਸੱਦਾ ਦੇਣ ਲਈ ਕਿਹਾ ਹੈ।
ਇਸ ਮਿਲਣੀ ਦਾ ਮੁੱਖ ਉਦੇਸ਼ ਮਾਪਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਦੇ ਨਾਲ ਨਾਲ ਸਥਾਨਕ ਭਾਈਚਾਰੇ, ਸਥਾਨਕ ਸਰਕਾਰ ਦੇ ਨੁਮਾਇੰਦਿਆਂ, ਪੰਚਾਇਤਾਂ ਦੇ ਸਰਪੰਚਾਂ/ਮੈਂਬਰਾਂ ਆਦਿ ਦਾ ਸਕੂਲਾਂ ਦੇ ਬਹੁਪੱਖੀ ਵਿਕਾਸ ਵਿੱਚ ਯੋਗਦਾਨ ਨੂੰ ਸੁਨਿਸ਼ਚਿਤ ਕਰਨ ਲਈ ਉਹਨਾਂ ਨਾਲ ਬਿਹਤਰ ਤਾਲਮੇਲ ਬਣਾਉਣਾ ਹੈ।
ਸਕੂਲ ਸਿੱਖਿਆ ਵਿਭਾਗ, ਪੰਜਾਬ ਵਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ ਅਤੇ ਸਕੂਲਾਂ ਦੇ ਬਹੁਪੱਖੀ ਵਿਕਾਸ ਵਿੱਚ ਉਹਨਾਂ ਦੇ ਯੋਗਦਾਨ ਦੀਆਂ ਸੰਭਾਵਨਾਂਵਾਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।
ਸਕੱਤਰ ਸਕੂਲ ਸਿੱਖਿਆ, ਪੰਜਾਬ, ਕਮਲ ਕਿਸ਼ੋਰ ਯਾਦਵ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।