PANCHAYAT ELECTION 2024: ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਛੁੱਟੀਆਂ ਰੱਦ ਕਰਨ ਦੇ ਹੁਕਮ
ਲੁਧਿਆਣਾ, 3 ਅਕਤੂਬਰ 2024 ( ਜਾਬਸ ਆਫ ਟੁਡੇ) ਜਿਲਾ ਸਿੱਖਿਆ ਅਫਸਰ ਲੁਧਿਆਣਾ ਵੱਲੋਂ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)- ਕਮ ਵਧੀਕ ਜਿਲ੍ਹਾ ਚੋਣਕਾਰ ਅਫਸਰ,ਲੁਧਿਆਣਾ ਦੇ ਹੁਕਮਾਂ ਅਨੁਸਾਰ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕਿਸੇ ਵੀ ਤਰ੍ਹਾਂ ਦੀ ਲੀਵ/ਸਟੇਸ਼ਨ ਲੀਵ ਦੇਣ ਤੋਂ ਗੁਰੇਜ਼ ਕੀਤਾ ਜਾਵੇ, ਜੇਕਰ ਕੋਈ ਅਧਿਕਾਰੀ/ਕਰਮਚਾਰੀ ਛੁੱਟੀ ਤੇ ਹੈ ਤਾਂ ਉਸ ਦੀ ਛੁੱਟੀ ਕੈਂਸਲ ਕੀਤੀ ਜਾਵੇ।
ਜਿਲ ਸਿੱਖਿਆ ਅਫਸਰ ਵੱਲੋਂ ਸਮੂਹ ਅਧਿਆਪਕਾਂ ਨੂੰ ਜਾਰੀ ਕੀਤੇ ਗਏ ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਜੇਕਰ ਕਿਸੇ ਅਧਿਕਾਰੀ / ਕਰਮਚਾਰੀ ਨੂੰ ਕਿਸੇ ਅਧਿਆਪਕ ਨੂੰ ਛੁੱਟੀ ਦਿੱਤੀ ਗਈ ਹੈ ਤਾਂ ਉਸਨੂੰ ਰੱਦ ਕੀਤਾ ਜਾਵੇ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹਨਾਂ ਹੁਕਮਾਂ ਨੂੰ ਅਤੀ ਜਰੂਰੀ ਸਮਝਿਆ ਜਾਵੇ ।
2024 ਪੰਚਾਇਤ ਵੋਟਰ ਲਿਸਟ ਡਾਊਨਲੋਡ
PANCHAYAT ELECTION TRAINING PDF:
NOMINATION FORM FOR PANCHAYAT ELECTION 2024:
ਗੌਰਤਲਬ ਹੈ ਸੂਬੇ ਵਿੱਚ ਪੰਚਾਇਤ ਚੋਣਾਂ ਲਈ ਵੋਟਾਂ 15 ਅਕਤੂਬਰ ਨੂੰ ਪੈਣਗੀਆਂ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਦੀਆਂ ਸਾਰੀਆਂ ਛੁੱਟੀਆਂ ਨੂੰ ਰੱਦ ਕਰ ਦਿੱਤਾ ਗਿਆ ਸੀ।