ਪੰਜਾਬ ਵਿੱਚ ਪੰਚਾਇਤੀ ਚੋਣਾਂ ਸਬੰਧੀ ਹਾਈਕੋਰਟ ਦਾ ਵੱਡਾ ਫ਼ੈਸਲਾ
ਚੰਡੀਗੜ੍ਹ, 3 ਅਕਤੂਬਰ ( ਜਾਬਸ ਆਫ ਟੁਡੇ) ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਚਲ ਰਹੀਆਂ ਕਈ ਪਟੀਸ਼ਨਾਂ 'ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ। ਹਾਈਕੋਰਟ ਨੇ ਚੋਣਾਂ ਵਿੱਚ ਰਾਖਵੇਂਕਰਨ ਅਤੇ ਹੋਰ ਮੁੱਦਿਆਂ ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ।
2024 ਪੰਚਾਇਤ ਵੋਟਰ ਲਿਸਟ ਡਾਊਨਲੋਡ
PANCHAYAT ELECTION TRAINING PDF:
NOMINATION FORM FOR PANCHAYAT ELECTION 2024:
ਇਸਦੇ ਨਾਲ ਹੀ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਜਿੱਥੇ ਵੀ ਇੱਕ ਪਰਿਵਾਰ ਦੇ ਮੈਂਬਰਾਂ ਦੀਆਂ ਵੋਟਾਂ ਵੱਖ ਵੱਖ ਵਰਡਾਂ ਵਿੱਚ ਹਨ, ਉਨ੍ਹਾਂ ਨੂੰ ਪੰਜ ਦਿਨਾਂ ਦੇ ਅੰਦਰ ਠੀਕ ਕੀਤਾ ਜਾਵੇ।
ਹਾਈਕੋਰਟ ਨੇ ਇਹ ਵੀ ਆਦੇਸ਼ ਜਾਰੀ ਕੀਤਾ ਹੈ ਕਿ ਚੁੱਲ੍ਹਾ ਟੈਕਸ ਤੇ ਬਕਾਏ ਦੇ ਸਬੰਧੀ ਮਾਮਲੇ ਨੂੰ ਅੱਜ ਹੀ ਨਿਪਟਾਇਆ ਜਾਵੇ। ਪਟੀਸ਼ਨਰਾਂ ਵੱਲੋਂ ਦੁਆਰਾ ਦਾਇਰ ਕੀਤੀ ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਰਾਖਵੇਂਕਰਨ ਸਬੰਧੀ ਗਜ਼ਟ ਨੋਟੀਫਿਕੇਸ਼ਨ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਪਹਿਲਾਂ ਹੋਣਾ ਚਾਹੀਦਾ ਸੀ, ਜੋ ਅਜੇ ਤੱਕ ਨਹੀਂ ਕੀਤਾ ਗਿਆ।
JOIN WHATSAPP CHANNEL CLICK HERE
ਪਟੀਸ਼ਨ ਵਿੱਚ ਚੋਣ ਕਮਿਸ਼ਨ ਵੱਲੋਂ ਬਿਨਾਂ ਕਾਰਨ ਸਰਟੀਫਿਕੇਟ ਲਈ ਜਾਰੀ ਕੀਤੇ ਗਏ ਪੱਤਰ ਨੂੰ ਵੀ ਚੁਣੌਤੀ ਦਿੱਤੀ ਗਈ ਸੀ। ਪਟੀਸ਼ਨਰਾਂ ਨੇ ਕਿਹਾ ਕਿ ਜੇਕਰ ਇਹ ਚੋਣਾਂ ਨਿਰਧਾਰਿਤ ਵਿਵਸਥਾਵਾਂ ਦੇ ਉਲਟ ਕਰਵਾਈਆਂ ਗਈਆਂ, ਤਾਂ ਅਦਾਲਤ ਵਿੱਚ ਕਈ ਹੋਰ ਪਟੀਸ਼ਨਾਂ ਦੀ ਬਾਰਿਸ਼ ਹੋ ਸਕਦੀ ਹੈ।