SCHOOL HEAD SUSPENDED: ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਮੁਖੀ ਨੂੰ ਕੀਤਾ ਮੁਅੱਤਲ, ਪੜ੍ਹੋ ਪੂਰੀ ਖਬਰ
ਲੁਧਿਆਣਾ, 24 ਅਕਤੂਬਰ 2024 ( ਜਾਬਸ ਆਫ ਟੁਡੇ) ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਲੁਧਿਆਣਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਗਿਆਸਪੁਰਾ, ਬਲਾਕ ਲੁਧਿਆਣਾ-1 ਵਿਖੇ ਹੋ ਰਹੀਆਂ ਬੇਨਿਯਮੀਆਂ ਦੀ ਪੜਤਾਲ ਤੋਂ ਬਾਅਦ ਸਕੂਲ ਮੁਖੀ ਨੂੰ ਮੁਅੱਤਲ ਕਰ ਦਿੱਤਾ ਹੈ।
ਕਿਉਂ ਕੀਤਾ ਮੁਅੱਤਲ?
ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਜਾਰੀ ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ" ਸਕੂਲ ਵਿਖੇ ਹੋ ਰਹੀਆਂ ਬੇਨਿਯਮੀਆਂ ਦੀ ਪੜਤਾਲ ਰਿਪੋਰਟ ਦੇ ਅਧਾਰ ਤੇ ਪੜਤਾਲ ਵਿੱਚ ਹੈਡ ਟੀਚਰ ਵੱਲੋਂ ਕੋਈ ਸਹਿਯੋਗ ਨਾ ਦੇਣ ਕਰਕੇ, ਅਧਿਆਪਕਾਂ ਨੂੰ ਵਰਗਲਾਉਣ ਅਤੇ ਸਕੂਲ ਦਾ ਰਿਕਾਰਡ ਉਪਲਬਧ ਨਾ ਕਰਾਉਦੇ ਹੋਏ ਉਸ ਨੂੰ ਖੁਰਦ ਬੁਰਦ ਕਰ ਦੇਣ ਦੇ ਅੰਦੇਸ਼ੇ ਕਰਕੇ ਹੈਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਗਿਆਸਪੁਰਾ, ਬਲਾਕ ਲੁਧਿਆਣਾ-1 (ਲੁਧਿਆਣਾ) ਨੂੰ ਤਤਕਾਲ ਸਮੇਂ ਤੋਂ ਮੁਅੱਤਲ ਕੀਤਾ ਗਿਆ ਹੈ।
HT TO CHT PROMOTION LUDHIANA: ਸਟੇਸ਼ਨ ਅਲਾਟਮੈਂਟ ਸ਼ਡਿਊਲ ਜਾਰੀ
ਸਰਕਾਰ ਨੇ ਦੀਵਾਲੀ ਮੌਕੇ ਪੈਨਸ਼ਨਰਾਂ ਨੂੰ ਵੀ ਦਿੱਤਾ ਤੋਹਫ਼ਾ! ਡੀਏ ਭੁੱਲ ਗਏ ਸਰਕਾਰ ਮੁਲਾਜ਼ਮ ਅਤੇ ਪੈਨਸ਼ਨਰ !
ਮੁਅੱਤਲੀ ਦੌਰਾਨ ਸਕੂਲ ਮੁਖੀ ਦਾ ਹੈੱਡਕੁਆਰਟਰ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਰਾਏਕੋਟ (ਲੁਧਿਆਣਾ) ਵਿਖੇ ਹੋਵੇਗਾ। ਉਨ੍ਹਾਂ ਨੂੰ ਨਿਯਮਾਂ ਅਨੁਸਾਰ ਮੁਅੱਤਲੀ ਭੱਤਾ ਮਿਲੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ ਨੇ ਇਸ ਸਬੰਧੀ ਡਾਇਰੈਕਟਰ ਸਕੂਲ ਸਿੱਖਿਆ (ਐਲੀਮੈਂਟਰੀ) ਪੰਜਾਬ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਲੁਧਿਆਣਾ-1 ਅਤੇ ਰਾਏਕੋਟ ਅਤੇ ਸਬੰਧਤ ਕਰਮਚਾਰਨ ਨੂੰ ਸੂਚਨਾ ਭੇਜ ਦਿੱਤੀ ਹੈ।