ਵੋਟਰ ਸੂਚੀਆਂ ਦੀ ਸੁਧਾਈ ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ 30 ਨਵੰਬਰ ਤੇ 8 ਦਸੰਬਰ ਨੂੰ: ਵਧੀਕ ਜ਼ਿਲ੍ਹਾ ਚੋਣ ਅਫ਼ਸਰ

 ਵੋਟਰ ਸੂਚੀਆਂ ਦੀ ਸੁਧਾਈ ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ 30 ਨਵੰਬਰ ਤੇ 8 ਦਸੰਬਰ ਨੂੰ: ਵਧੀਕ ਜ਼ਿਲ੍ਹਾ ਚੋਣ ਅਫ਼ਸਰ


ਹੁਸ਼ਿਆਰਪੁਰ, 27 ਨਵੰਬਰ: ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2025 ਦੇ ਆਧਾਰ ’ਤੇ ਵਿਧਾਨ ਸਭਾ ਹਲਕਾ 044-ਚੱਬੇਵਾਲ ਦੀਆਂ ਵੋਟਰ ਸੂਚੀਆਂ ਦੇ ਵਿਸ਼ੇਸ਼ ਸੁਧਾਈ ਪ੍ਰੋਗਰਾਮ ਨਾਲ ਰਾਜਨੀਤਿਕ ਪਾਰਟੀਆਂ ਨੂੰ ਜਾਣੂ ਕਰਵਾਉਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਚਾਬਾ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।



           ਇਸ ਦੌਰਾਨ ਉਨ੍ਹਾਂ ਦੱਸਿਆ ਕਿ ਨਿਰਧਾਰਤ ਪ੍ਰੋਗਰਾਮ ਅਨੁਸਾਰ 30 ਨਵੰਬਰ 2024 (ਸ਼ਨੀਵਾਰ) ਅਤੇ 8 ਦਸੰਬਰ 2024 (ਐਤਵਾਰ) ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸਬੰਧਤ ਬੂਥ ਲੈਵਲ ਅਧਿਕਾਰੀ (ਬੀ.ਐਲ.ਓ) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਹਾਜ਼ਰ ਰਹਿਣਗੇ। ਉਹ ਯੋਗ ਵਿਅਕਤੀਆਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ।ਜ਼ਿਕਰਯੋਗ ਹੈ ਕਿ ਇਹ ਦਾਅਵੇ ਅਤੇ ਇਤਰਾਜ਼ 27 ਨਵੰਬਰ ਤੋਂ 12 ਦਸੰਬਰ 2024 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਇਨ੍ਹਾਂ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 24 ਦਸੰਬਰ ਤੱਕ ਕੀਤਾ ਜਾਵੇਗਾ। ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 6 ਜਨਵਰੀ 2025 ਨੂੰ ਹੋਵੇਗੀ।


          ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਸਕੱਤਰਾਂ ਨੂੰ ਅਪੀਲ ਕੀਤੀ ਕਿ ਉਹ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਕੇ ਬੀ.ਐਲ.ਓ ਦੇ ਕੰਮ ਵਿਚ ਸਹਾਇਤਾ ਕਰਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ 1 ਜਨਵਰੀ 2025 ਨੂੰ 18 ਸਾਲ ਜਾਂ ਉਸ ਤੋਂ ਵੱਧ ਹੋ ਚੁੱਕੀ ਹੈ ਉਹ ਵੋਟਰ ਸੂਚੀਆਂ ਵਿਚ ਨਾਮ ਸ਼ਾਮਿਲ ਕਰਨ ਲਈ ਫਾਰਮ ਨੰਬਰ 6 ਰਾਹੀਂ ਅਰਜ਼ੀ ਦੇ ਸਕਦੇ ਹਨ। ਜੇਕਰ ਕਿਸੇ ਨੂੰ ਸੂਚੀ ਵਿਚ ਦਰਜ ਨਾਮ ਦਾ ਇਤਰਾਜ਼ ਹੋਵੇ ਜਾਂ ਨਾਮ ਕਟਵਾਉਣਾ ਹੋਵੇ ਤਾਂ ਫਾਰਮ ਨੰਬਰ 7 ਭਰ ਕੇ ਅਰਜ਼ੀ ਦੇਣ। ਸੂਚੀ ਵਿਚ ਕਿਸੇ ਪ੍ਰਕਾਰ ਦੀ ਗਲਤੀ ਨੂੰ ਠੀਕ ਕਰਨ ਲਈ, ਪਤੇ ਵਿਚ ਬਦਲਾਅ ਕਰਨ ਜਾਂ ਡੁਪਲੀਕੇਟ ਵੋਟਰ ਕਾਰਡ ਲਈ ਫਾਰਮ ਨੰਬਰ 8 ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਉਕਤ ਕੰਮ ਲਈ ਵੋਟਰ ਸਬੰਧਤ ਬੂਥ ਲੈਵਲ ਅਫ਼ਸਰ ਜਾਂ ਸਹਾਇਕ ਚੋਣ ਰਜਿਸਟ੍ਰੇਸ਼ਨ ਅਫ਼ਸਰ 044-ਚੱਬੇਵਾਲ ਦੇ ਦਫ਼ਤਰ ਵਿਚ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਵੋਟਰ ਹੈਲਪਲਾਈਨ ਐਪ ਜਾਂ ਐਨ.ਵੀ.ਐਸ.ਪੀ ਪੋਰਟਲ ਰਾਹੀਂ ਆਨਲਾਈਨ ਅਪਲਾਈ ਕਰਨ। ਇਸ ਮੌਕੇ ਚੋਣ ਤਹਿਸੀਲਦਾਰ ਸਰਬਜੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਆਮ ਆਦਮੀ ਪਾਰਟੀ ਤੋਂ ਜਸਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Chief Electoral Officer, Punjab Election Commission of India

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends