ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਪਿੰਡ ਰੋਸ ਪ੍ਰਦਰਸ਼ਨ ਪਹਿਲੀ ਦਸੰਬਰ ਨੂੰ - ਦੌੜਕਾ

 *ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਪਿੰਡ ਰੋਸ ਪ੍ਰਦਰਸ਼ਨ ਪਹਿਲੀ ਦਸੰਬਰ ਨੂੰ - ਦੌੜਕਾ*


*ਰੋਸ ਪ੍ਰਦਰਸ਼ਨ ਦੀ ਤਿਆਰੀ ਲਈ 21, 22 ਅਤੇ 23 ਨਵੰਬਰ ਨੂੰ ਜਿਲ੍ਹਾ ਮੀਟਿੰਗਾਂ*


ਨਵਾਂ ਸ਼ਹਿਰ 10 ਨਵੰਬਰ ( ) ਜਿਮਨੀ ਚੋਣਾਂ ਦੀ ਮਿਤੀ ਬਦਲਣ ਕਾਰਨ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਪਿੰਡ 24 ਨਵੰਬਰ ਨੂੰ ਕੀਤਾ ਜਾਣ ਵਾਲਾ ਰੋਸ ਪ੍ਰਦਰਸ਼ਨ ਹੁਣ ਪਹਿਲੀ ਦਸੰਬਰ ਨੂੰ ਹੋਵੇਗਾ। ਇਸ ਸਬੰਧੀ ਫੈਸਲਾ ਬਾਜ ਸਿੰਘ ਖਹਿਰਾ ਦੀ ਪ੍ਰਧਾਨਗੀ ਵਿੱਚ ਹੋਈ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਮੀਟਿੰਗ ਵਿੱਚ ਕੀਤਾ ਗਿਆ। ਜਿਸ ਵਿੱਚ ਬਲਜੀਤ ਸਿੰਘ ਸਲਾਣਾ, ਗੁਰਜੰਟ ਸਿੰਘ ਵਾਲੀਆ, ਹਰਵਿੰਦਰ ਸਿੰਘ ਬਿਲਗਾ, ਜਸਵਿੰਦਰ ਸਿੰਘ ਔਲਖ, ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੰਬੋਜ, ਸੁਰਿੰਦਰ ਕੁਮਾਰ ਪੁਆਰੀ, ਅਮਨਬੀਰ ਸਿੰਘ ਗੁਰਾਇਆ, ਸੁਖਜਿੰਦਰ ਸਿੰਘ ਹਰੀਕਾ, ਸੁਖਰਾਜ ਸਿੰਘ ਕਾਹਲੋਂ, ਸ਼ਮਸੇਰ ਸਿਘ ਬੰਗਾ, ਰਵਿੰਦਰਜੀਤ ਸਿੰਘ ਪੰਨੂ, ਨਰੰਜਣਜੋਤ ਚਾਂਦਪੁਰੀ, ਗੁਰਬਿੰਦਰ ਸਿੰਘ ਸਸਕੌਰ ਹਾਜ਼ਰ ਸਨ।

            ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਨਾਲ ਹੋਈ 22 ਅਗਸਤ ਦੀ ਮੀਟਿੰਗ ਦੇ ਫੈਸਲੇ ਨਾ ਲਾਗੂ ਕਰਨ ਦੇ ਰੋਸ ਵਜੋਂ ਦੋਨੋਂ ਡੀ ਐਸ ਈਜ਼ ਰਾਹੀਂ ਰੋਸ ਪੱਤਰ ਸਿੱਖਿਆ ਮੰਤਰੀ ਨੂੰ ਭੇਜੇ ਗਏ ਸਨ। ਜਿਸ ਵਿੱਚ ਸਿੱਖਿਆ ਨੀਤੀ 2020 ਤਹਿਤ ਮਿਡਲ ਸਕੂਲਾਂ ਦੀ ਮਰਜਿੰਗ ਸਬੰਧੀ ਮੋਰਚੇ ਵੱਲੋਂ ਰੋਸ ਪ੍ਰਗਟ ਕੀਤਾਗਿਆ ਅਤੇ ਸਿੱਖਿਆ ਮੰਤਰੀ ਜੀ ਦੇ ਇਸ ਬਿਆਨ ਦੀ ਸਖਤ ਨਿੰਦਿਆ ਕੀਤੀ ਗਈ। ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਬਾਅਦ ਹੋਈਆਂ ਲੈਕਚਰਾਰਾਂ ਦੀਆਂ ਪ੍ਰਮੋਸ਼ਨਾਂ ਵਿੱਚ ਵਿਭਾਗ ਨੇ ਆਪਣੀ ਮੰਨ ਮਾਨੀ ਨਾਲ਼ ਅਧਿਆਪਕਾਂ ਨੂੰ ਦੂਰ ਦੁਰਾਡੇ ਸਟੇਸ਼ਨ ਦਿੱਤੇ, ਜਿਸ ਕਾਰਨ ਪੂਰੇ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅਧਿਆਪਕ ਮੋਰਚੇ ਵੱਲੋਂ ਹਰ ਵਰਗ ਦੀਆਂ ਰਹਿੰਦੀਆਂ ਤਰੱਕੀਆਂ ਸਬੰਧੀ, 2018 ਤੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ, ਸੀ ਐਂਡ ਵੀ ਤੋਂ ਮਾਸਟਰ ਕਾਡਰ ਤਰੱਕੀਆਂ, 873 ਡੀਪੀਈ ਭਰਤੀ ਵਿੱਚੋਂ ਰਹਿੰਦੇ ਉਮੀਦਵਾਰਾਂ ਨੂੰ ਜਲਦ ਆਰਡਰ ਦੇਣ ਸਬੰਧੀ, ਪੰਚਾਇਤੀ ਚੋਣਾਂ ਵਿੱਚ ਅਧਿਆਪਕਾਂ ਦੀ ਹੋਈ ਖੱਜਲ ਖੁਆਰੀ ਸਬੰਧੀ ਸਿੱਖਿਆ ਵਿਭਾਗ ਦੇ ਕਿਸੇ ਵੀ ਅਧਿਕਾਰੀ ਨੇ ਕੋਈ ਨੋਟਿਸ ਨਹੀਂ ਲਿਆ। ਸਗੋਂ ਸੀ ਐਂਡ ਵੀ ਕਾਡਰ ਦੇ ਪੀ ਟੀ ਆਈਜ਼ / ਆਰਟ ਐਂਡ ਕਰਾਫਟ ਟੀਚਰਜ਼ ਤੋਂ ਰਿਕਵਰੀ ਦਾ ਪੱਤਰ ਮੁੜ ਜਾਰੀ ਕੀਤਾ ਗਿਆ ਹੈ। ਸੀ ਈ ਪੀ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਤੋਂ ਹਟਾ ਕੇ ਫਰਜ਼ੀ ਰਿਕਾਰਡ ਬਣਾਉਣ ਲਈ ਉਲਝਾਇਆ ਜਾ ਰਿਹਾ ਹੈ। ਦੂਜੇ ਪਾਸੇ ਇਹ ਫਰਜੀ ਰਿਕਾਰਡ ਚੈਕ ਕਰਨ ਲਈ ਟੀਮਾਂ ਅਧਿਆਪਕਾਂ ਨੂੰ ਅਲੱਗ ਪ੍ਰੇਸ਼ਾਨ ਕਰ ਰਹੀਆਂ ਹਨ। ਪਹਿਲ਼ਾਂ ਅਧਿਆਪਕ ਸਮਰੱਥ ਪ੍ਰੋਜੈਕਟ ਵਿੱਚ ਲੱਗੇ ਹੋਏ ਸਨ, ਹੁਣ ਸੀ ਈ ਪੀ ਕਰਨ ਵਿੱਚ ਲੱਗੇ ਹੋਏ ਹਨ। ਜਦੋਂ ਕਿ ਇਮਤਿਹਾਨ ਨੇੜੇ ਆ ਰਹੇ ਹਨ ਅਤੇ ਸਿਲੇਬਸ ਦੀ ਪੜ੍ਹਾਈ ਵਿਚਾਲੇ ਹੀ ਛੁਡਵਾ ਲਈ ਗਈ ਹੈ। ਜਿਸ ਕਾਰਨ ਅਧਿਆਪਕ ਵਰਗ ਵਿੱਚ ਵਿੱਚ ਭਾਰੀ ਰੋਸ ਹੈ।   



           ਉਪਰੋਕਤ ਮੰਗਾਂ ਤੋਂ ਇਲਾਵਾ ਬਹੁਤ ਮੰਗਾਂ ਅਜਿਹੀਆਂ ਹਨ, ਜਿਸ ਪ੍ਰਤੀ ਵਿਭਾਗ ਸੁਹਿਰਦ ਨਹੀਂ ਹੈ, ਜਿਸ ਕਾਰਨ ਸਾਂਝੇ ਅਧਿਆਪਕ ਮੋਰਚੇ ਵੱਲੋਂ ਫੈਸਲਾ ਕੀਤਾ ਗਿਆ ਕਿ ਪਹਿਲੀ ਦਸੰਬਰ ਨੂੰ ਸਿੱਖਿਆ ਮੰਤਰੀ ਦੇ ਪਿੰਡ ਵੱਡੀ ਗਿਣਤੀ ਵਿੱਚ ਅਧਿਆਪਕ ਰੋਸ ਪ੍ਰਦਰਸ਼ਨ ਕਰਨਗੇ ਤਾਂ ਜੋ ਸੁੱਤੀ ਪਈ ਸਰਕਾਰ ਨੂੰ ਜਗਾਇਆ ਜਾ ਸਕੇ। ਇਸ ਰੋਸ ਪ੍ਰਦਰਸ਼ਨ ਦੀ ਤਿਆਰੀ ਲਈ 21, 22 ਅਤੇ 23 ਨਵੰਬਰ ਨੂੰ ਵੱਖ-ਵੱਖ ਜਿਲ੍ਹਿਆਂ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends