ਪੰਜਾਬ ਸਰਕਾਰ ਵੱਲੋਂ ਸਕੂਲ ਪ੍ਰਿੰਸੀਪਲਾਂ ਨੂੰ ਚਾਈਲਡ ਮੈਰਿਜ ਪ੍ਰੋਹਿਬਿਸ਼ਨ ਅਫ਼ਸਰ ਕੀਤਾ ਨਿਯੁਕਤ
ਚੰਡੀਗੜ੍ਹ , 29 ਨਵੰਬਰ 2024 - ਪੰਜਾਬ ਸਰਕਾਰ ਨੇ ਬੱਚਿਆਂ ਦੇ ਵਿਆਹ ਕਰਨ ਤੋਂ ਰੋਕਣ ਲਈ ਅਹਿਮ ਕਦਮ ਚੁੱਕਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲ ਪ੍ਰਿੰਸੀਪਲਾਂ ਨੂੰ ਚਾਈਲਡ ਮੈਰਿਜ ਪ੍ਰੋਹਿਬਿਸ਼ਨ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਇਸ ਸਬੰਧੀ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰ. SSWCD-50ADOP/17/2024-455/910549 ਮਿਤੀ 22/08/2024 ਤਹਿਤ ਸਕੂਲ ਪ੍ਰਿੰਸੀਪਲਾਂ ਨੂੰ ਚਾਈਲਡ ਮੈਰਿਜ ਪ੍ਰੋਹਿਬਿਸ਼ਨ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਸਮੂਹ ਪ੍ਰਿੰਸੀਪਲਾਂ ਨੂੰ ਇਸ ਡਿਊਟੀ ਸਬੰਧੀ ਜਾਣੂ ਕਰਵਾ ਦਿੱਤਾ ਗਿਆ ਹੈ। ਇਹ ਹੁਕਮ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਤ ਰੱਖਣ ਲਈ ਇੱਕ ਮਹੱਤਵਪੂਰਨ ਕਦਮ ਹੈ।