ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਦੀਆਂ ਅਨਿਯਮਿਤਤਾਵਾਂ ਨੂੰ ਦੂਰ ਕਰਨ ਲਈ ਕਮੇਟੀ ਦਾ ਗਠਨ ਕੀਤਾ , ਆਈਏਐਸ ਕ੍ਰਿਸ਼ਨ ਕੁਮਾਰ ਚੇਅਰਮੈਨ ਨਿਯੁਕਤ
ਚੰਡੀਗੜ੍ਹ, 25 ਨਵੰਬਰ 2024 - ਪੰਜਾਬ ਸਰਕਾਰ ਨੇ ਸੂਬੇ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਮਿਲੀਆਂ ਅਨਿਯਮਿਤਤਾਵਾਂ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਇੱਕ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਅਧਾਰ 'ਤੇ ਜਾਰੀ ਕੀਤੇ ਗਏ ਤਨਖਾਹ ਢਾਂਚੇ ਵਿੱਚ ਪਾਈਆਂ ਗਈਆਂ ਅਨਿਯਮਿਤਤਾਵਾਂ ਨੂੰ ਦੂਰ ਕਰੇਗੀ।
ਇਸ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰ. 10/05/2023-3ਪੀਪੀ3/651 ਮਿਤੀ 21 ਨਵੰਬਰ 2024 ਦੇ ਅਨੁਸਾਰ, ਕਮੇਟੀ ਦੇ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ, ਆਈ.ਏ.ਐਸ., ਪ੍ਰਮੁੱਖ ਸਕੱਤਰ, ਜਲ ਸਹੇਤ ਅਤੇ ਮੈਂਬਰ ਸ੍ਰੀ ਮੁਹੰਮਦ ਤਇਅਸ਼, ਆਈ.ਏ.ਐਸ. ਹੋਣਗੇ।
ਇਸ ਕਮੇਟੀ ਨੂੰ ਸੂਬੇ ਦੇ ਸਾਰੇ ਵਿਭਾਗਾਂ ਦੇ ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਕਮੇਟੀ ਦੇ ਸਾਹਮਣੇ ਆਪਣੀਆਂ ਸ਼ਿਕਾਇਤਾਂ ਪੇਸ਼ ਕਰ ਸਕਣ।