ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ ਨੂੰ ਚਾਈਲਡ ਕੇਅਰ ਲੀਵ ਤੇ ਵਿਦੇਸ਼ ਛੁੱਟੀਆਂ ਦੇਣ 'ਤੇ ਰੋਕ
ਚੰਡੀਗੜ੍ਹ, 27 ਨਵੰਬਰ 2024 ( ਜਾਬਸ ਆਫ ਟੁਡੇ)
ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ ਨੂੰ ਮਹੀਨਿਆਂ ਦਸੰਬਰ, ਜਨਵਰੀ, ਫਰਵਰੀ ਅਤੇ ਮਾਰਚ ਦੌਰਾਨ ਚਾਈਲਡ ਕੇਅਰ ਲੀਵ ਅਤੇ ਵਿਦੇਸ਼ ਛੁੱਟੀਆਂ ਦੇਣ 'ਤੇ ਰੋਕ ਲਗਾ ਦਿੱਤੀ ਗਈ ਹੈ।
ਇਹ ਹੁਕਮ ਬੱਚਿਆਂ ਦੇ ਇਮਤਿਹਾਨਾਂ ਦੇ ਨੇੜੇ ਆਉਣ ਕਾਰਨ ਲਾਇਆ ਗਿਆ ਹੈ। ਵਿਭਾਗ ਮੁਤਾਬਕ ਇਸ ਸਮੇਂ ਦੌਰਾਨ ਅਧਿਆਪਕਾਂ ਨੂੰ ਬੱਚਿਆਂ ਦੀ ਪੜ੍ਹਾਈ 'ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੁੰਦੀ ਹੈ ਅਤੇ ਨਾਨ-ਟੀਚਿੰਗ ਸਟਾਫ ਵੀ ਪੜ੍ਹਾਈ ਦੇ ਟੀਚਿਆਂ ਨੂੰ ਪੂਰਾ ਕਰਨ ਲਈ ਜ਼ਰੂਰੀ ਹੁੰਦਾ ਹੈ।
ਜਾਰੀ ਹੁਕਮਾਂ ( READ) ਵਿੱਚ ਲਿਖਿਆ ਗਿਆ ਹੈ ਕਿ ਜੇਕਰ ਕਿਸੇ ਅਧਿਕਾਰੀ/ਕਰਮਚਾਰੀ ਦਾ ਬੱਚਾ ਤਿੰਨ ਸਾਲ ਤੋਂ ਛੋਟਾ ਹੈ ਜਾਂ ਕਿਸੇ ਗੰਭੀਰ ਬਿਮਾਰੀ ਤੋਂ ਪੀੜਤ ਹੈ ਤਾਂ ਅਜਿਹੇ ਹਾਲਾਤ ਵਿੱਚ ਚਾਈਲਡ ਕੇਅਰ ਲੀਵ ਸਬੰਧੀ ਸਿਵਲ ਸਰਜਨ ਦੇ ਸਰਟੀਫਿਕੇਟ/ਸਿਫਾਰਿਸ਼ ਦੇ ਆਧਾਰ 'ਤੇ ਅਤੇ ਵਿਦੇਸ਼ ਛੁੱਟੀ ਲਈ ਨਾ-ਟਾਲਣ ਯੋਗ ਹਾਲਾਤਾਂ ਵਿੱਚ, ਇਨ੍ਹਾਂ ਛੁੱਟੀਆਂ ਦਾ ਫੈਸਲਾ ਮੁੱਖ ਦਫ਼ਤਰ ਦੇ ਪੱਧਰ 'ਤੇ ਲਿਆ ਜਾਵੇਗਾ।
ਸਾਰੇ ਜ਼ਿਲਾ ਸਿੱਖਿਆ ਅਫ਼ਸਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਉਨ੍ਹਾਂ ਅਧੀਨ ਕੰਮ ਕਰਦੇ ਸਮੂਹ ਅਧਿਆਪਕਾਂ/ਕਰਮਚਾਰੀਆਂ ਵੱਲੋਂ ਪਰਿਵਾਰਿਕ ਮੈਬਰਾਂ ਨੂੰ ਮਿਲਣ ਜਾਣ ਜਾਂ ਸੈਰ-ਸਪਾਟੇ ਲਈ ਵਿਦੇਸ਼ ਛੁੱਟੀ ਲਈ ਸਿਰਫ ਗਰਮੀਆਂ/ਸਰਦੀਆਂ ਦੀਆਂ ਛੁੱਟੀਆਂ ਦੇ ਸਮੇਂ ਅਪਲਾਈ ਕੀਤਾ ਜਾਵੇ।