WEATHER PUNJAB NEWS : 3 ਦਿਨ ਸੰਘਣੀ ਧੁੰਦ ਅਤੇ ਮੀਂਹ ਪੈਣ ਦੀ ਸੰਭਾਵਨਾ

 WEATHER PUNJAB NEWS : 3 ਦਿਨ ਸੰਘਣੀ ਧੁੰਦ ਅਤੇ ਮੀਂਹ ਪੈਣ ਦੀ ਸੰਭਾਵਨਾ 

ਚੰਡੀਗੜ੍ਹ, 7 ਦਸੰਬਰ 2024 ( ਜਾਬਸ ਆਫ ਟੁਡੇ) 

ਪਿਛਲੇ ਕੁਝ ਦਿਨਾਂ 'ਚ ਪਹਾੜੀ ਇਲਾਕਿਆਂ 'ਚ ਹੋਈ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ 'ਚ ਪਿਛਲੇ ਤਿੰਨ ਦਿਨਾਂ 'ਚ ਤਾਪਮਾਨ 'ਚ ਕਰੀਬ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ ਦੇਸ਼ ਦੇ ਮੈਦਾਨੀ ਇਲਾਕਿਆਂ 'ਚ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ 'ਚ ਪੰਜਾਬ-ਚੰਡੀਗੜ੍ਹ 'ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਤਾਪਮਾਨ 'ਚ ਹੋਰ ਗਿਰਾਵਟ ਆਵੇਗੀ।

ਮੌਸਮ ਵਿਭਾਗ ਵੱਲੋਂ ਜਾਰੀ ਧੁੰਦ ਦਾ ਅਲਰਟ 


ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਜਿਸ ਵਿੱਚ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਹੈ। ਭਾਵ ਇੱਥੇ ਵਿਜ਼ੀਬਿਲਟੀ 50 ਮੀਟਰ ਤੱਕ ਪਹੁੰਚ ਸਕਦੀ ਹੈ। ਅੱਜ ਤੋਂ ਇਲਾਵਾ ਐਤਵਾਰ ਤੱਕ ਪੰਜਾਬ ਵਿੱਚ ਧੁੰਦ ਛਾਈ ਰਹੇਗੀ।

ਮੌਸਮ ਵਿਭਾਗ ਮੁਤਾਬਕ, 8 ਦਸੰਬਰ ਤੋਂ 9 ਦਸੰਬਰ ਤੱਕ ਬਹੁਤੇ ਜ਼ਿਲਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਨਾਲ ਹੀ, ਠੰਡੀ ਹਵਾਵਾਂ ਵੀ ਵਧਣ ਦੇ ਆਸਾਰ ਹਨ।

ਮੀਂਹ ਪੈਣ ਦੀ ਸੰਭਾਵਨਾ ਵਾਲੇ ਜ਼ਿਲੇ 


ਕਿਹੜੇ ਜ਼ਿਲਿਆਂ ‘ਚ ਪੈ ਸਕਦੀ ਹੈ ਬਾਰਿਸ਼?

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਸਾਸ ਨਗਰ (ਮੋਹਾਲੀ), ਰੂਪਨਗਰ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ, ਅਤੇ ਪਠਾਨਕੋਟ ਜ਼ਿਲਿਆਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends