GYASPURA ( LUDHIANA ) FAKE STUDENTS CASE : ਹੈਡ ਟੀਚਰ ਬਹਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਜਾਰੀ ਮੁਅੱਤਲੀ ਦੇ ਹੁਕਮ ਰੱਦ,

 GYASPURA FAKE STUDENTS CASE : ਹੈਡ ਟੀਚਰ ਬਹਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਜਾਰੀ ਮੁਅੱਤਲੀ ਦੇ ਹੁਕਮ ਰੱਦ, 


ਲੁਧਿਆਣਾ, 21 ਨਵੰਬਰ 2024: ਸ਼੍ਰੀਮਤੀ ਨਿਸ਼ਾ ਰਾਣੀ, ਹੈੱਡ ਟੀਚਰ, ਪ੍ਰਾਇਮਰੀ ਸਕੂਲ, ਗਿਆਸਪੁਰਾ, ਬਲਾਕ ਲੁਧਿਆਣਾ-1 ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਲੁਧਿਆਣਾ ਵੱਲੋਂ ਜਾਰੀ ਕੀਤੇ ਗਏ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ।



ਸ਼੍ਰੀਮਤੀ ਨਿਸ਼ਾ ਰਾਣੀ ਨੂੰ ਤੁਰੰਤ ਪ੍ਰਭਾਵ ਤੋਂ ਉਹਨਾਂ ਦੇ ਮੌਜੂਦਾ ਸਕੂਲ ਵਿੱਚ ਹੀ ਬਹਾਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੇ ਸਮੇਂ (24-10-2024 ਤੋਂ ਹੁਣ ਤੱਕ) ਦਾ ਫੈਸਲਾ ਬਾਅਦ ਵਿੱਚ ਕੀਤਾ ਜਾਵੇਗਾ।


ਇਸ ਸਬੰਧੀ ਹੁਕਮ ਜਾਰੀ ਕਰਦਿਆਂ ਡਾਇਰੈਕਟਰ ਸਿੱਖਿਆ ਵਿਭਾਗ (ਐਲੀਮੈਂਟਰੀ) ਪੰਜਾਬ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਲੁਧਿਆਣਾ, ਸਬੰਧਤ ਬੀਪੀਈਓ ਅਤੇ ਸਬੰਧਤ ਕਰਮਚਾਰੀ ਨੂੰ ਸੂਚਿਤ ਕਰ ਦਿੱਤਾ ਹੈ।

💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends