HOLIDAY DECLARED: ਪੰਜਾਬ ਸਰਕਾਰ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ, 30 ਨਵੰਬਰ (ਜਾਬਸ ਆਫ ਟੁਡੇ) : ਪੰਜਾਬ ਸਰਕਾਰ ਨੇ 6 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਚੱਲਦੇ ਸੂਬੇ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਨਗਰ ਨਿਗਮ ਅਤੇ ਹੋਰ ਸੰਸਥਾਵਾਂ ਬੰਦ ਰਹਿਣਗੀਆਂ।
ਇਹ ਛੁੱਟੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਸੀ। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੇ ਮਹੱਤਵ ਨੂੰ ਦੇਖਦੇ ਹੋਏ ਇਸ ਛੁੱਟੀ ਨੂੰ ਸੋਧਿਆ ਹੈ। ਸੂਬਾ ਸਰਕਾਰ ਵੱਲੋਂ 11 ਦਸੰਬਰ 2023 ਨੂੰ ਜਾਰੀ ਅਧਿਸੂਚਨਾ ਵਿੱਚ 6 ਦਸੰਬਰ ਸ਼ੁਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।