ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਅਧੀਨ ਕਰਮਚਾਰੀਆਂ ਨੂੰ ਕਵਰ ਕਰਨ ਸਬੰਧੀ ਨਵਾਂ ਪੱਤਰ ਜਾਰੀ
ਚੰਡੀਗੜ੍ਹ 29 ਨਵੰਬਰ 2024 ( ਜਾਬਸ ਆਫ ਟੁਡੇ) : ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਲੈ ਕੇ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨਵੇਂ ਪੱਤਰ ਮਿਤੀ 16.10.2024 ਰਾਹੀਂ ਸਰਕਾਰੀ ਕਰਮਚਾਰੀਆਂ ਨੂੰ OPS ਅਧੀਨ ਕਵਰ ਕਰਨ ਸਬੰਧੀ ਜਾਣਕਾਰੀ ਮੰਗੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਵੱਲੋਂ ਨਵੀਂ ਪੈਨਸ਼ਨ ਸਕੀਮ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਅਧੀਨ ਕਵਰ ਕਰਨ ਸਬੰਧੀ ਜਾਰੀ ਪੱਤਰਾਂ ਮਿਤੀ 17.02.2020 ਅਤੇ 03.03.2023 ਰਾਹੀਂ ਲਾਗੂ ਕੀਤੀ ਪਾਲਿਸੀ ਨੂੰ ਲਾਗੂ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।
ਇਸ ਮਾਮਲੇ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਸਬੰਧਤ ਵਿਭਾਗਾਂ ਨੂੰ ਸੂਚਨਾ ਇਕੱਠੀ ਕਰਨ ਅਤੇ ਭੇਜਣ ਲਈ ਕਿਹਾ ਗਿਆ ਸੀ। ਹੁਣ ਹੋਰ ਸਪੱਸ਼ਟੀਕਰਨ ਦੀ ਲੋੜ ਹੈ, ਇਸ ਲਈ ਸਬੰਧਤ ਵਿਭਾਗਾਂ ਨੂੰ ਨਿਰਧਾਰਿਤ ਪ੍ਰੋਫਾਰਮਾਂ 1, 2 ਅਤੇ 3 ਅਨੁਸਾਰ ਸੂਚਨਾ ਮਿਤੀ 02.12.2024 ਤੱਕ ਭੇਜਣ ਲਈ ਕਿਹਾ ਗਿਆ ਹੈ।
- PARAKH SURVEY 2024: 4 ਦਸੰਬਰ ਨੂੰ ਇਹਨਾਂ ਸਕੂਲਾਂ ਵਿੱਚ ਹੋਵੇਗਾ ਪਰਖ ਸਰਵੇਖਣ
- MID DAY MEAL:ਮਿਡ-ਡੇ ਮੀਲ 'ਚ ਘਪਲੇ ਰੋਕਣ ਲਈ ਸਖ਼ਤ ਹੁਕਮ
ਇਸ ਪੱਤਰ ਰਾਹੀਂ ਸਰਕਾਰ ਵੱਲੋਂ ਸਾਰੇ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ 01.01.2004 ਤੋਂ ਪਹਿਲਾਂ ਭਰਤੀ ਹੋਏ ਕਰਮਚਾਰੀਆਂ ਦੀ ਗਿਣਤੀ ਅਤੇ 01.01.2004 ਤੋਂ ਪਹਿਲਾਂ ਭਰਤੀ ਪ੍ਰਕਿਰਿਆ ਅਧੀਨ ਕਰਮਚਾਰੀਆਂ ਦੀ ਗਿਣਤੀ ਬਾਰੇ ਜਾਣਕਾਰੀ ਇਕੱਠੀ ਕਰਕੇ ਪ੍ਰਸੋਨਲ ਵਿਭਾਗ ਨੂੰ ਭੇਜੀ ਜਾਵੇ। ਇਸ ਤੋਂ ਇਲਾਵਾ ਤਰਸ ਦੇ ਅਧਾਰ 'ਤੇ ਦਿੱਤੀਆਂ ਗਈਆਂ ਨੌਕਰੀਆਂ ਸਬੰਧੀ ਵੀ ਜਾਣਕਾਰੀ ਮੰਗੀ ਗਈ ਹੈ।
ਇਸ ਪੱਤਰ ਰਾਹੀਂ ਸਰਕਾਰ ਵੱਲੋਂ OPS ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਇਸ ਨਾਲ ਸਰਕਾਰੀ ਕਰਮਚਾਰੀਆਂ ਨੂੰ ਰਾਹਤ ਮਿਲੇਗੀ ਅਤੇ ਉਨ੍ਹਾਂ ਦੇ ਭਵਿੱਖ ਸੁਰੱਖਿਅਤ ਹੋਵੇਗਾ।
ਵਿਭਾਗਾਂ ਨੂੰ ਦਿੱਤੀ ਮਿਤੀ 02.12.2024 ਤੱਕ ਭੇਜਣੀ ਹੈ ਜਾਣਕਾਰੀ
ਇਸ ਪੱਤਰ ਰਾਹੀਂ ਸਰਕਾਰ ਵੱਲੋਂ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਮੰਗੀ ਗਈ ਜਾਣਕਾਰੀ 02.12.2024 ਤੱਕ ਪ੍ਰਸੋਨਲ ਵਿਭਾਗ ਨੂੰ ਭੇਜਣ। ਇਸ ਨਾਲ ਸਰਕਾਰ ਨੂੰ OPS ਨੂੰ ਲਾਗੂ ਕਰਨ ਵਿੱਚ ਮਦਦ ਮਿਲੇਗੀ।
ਪੁਰਾਣੀ ਪੈਨਸ਼ਨ ਸਕੀਮ ਕੀ ਹੈ?
ਪੁਰਾਣੀ ਪੈਨਸ਼ਨ ਸਕੀਮ (OPS) ਇੱਕ ਅਜਿਹੀ ਸਕੀਮ ਹੈ ਜਿਸ ਵਿੱਚ ਸਰਕਾਰੀ ਕਰਮਚਾਰੀਆਂ ਨੂੰ ਰਿਟਾਇਰਮੈਂਟ ਤੋਂ ਬਾਅਦ ਪੈਨਸ਼ਨ ਮਿਲਦੀ ਹੈ। ਇਹ ਪੈਨਸ਼ਨ ਉਨ੍ਹਾਂ ਦੀ ਸੇਵਾ ਮਿਆਦ ਅਤੇ ਆਖਰੀ ਤਨਖਾਹ ਦੇ ਆਧਾਰ 'ਤੇ ਤੈਅ ਕੀਤੀ ਜਾਂਦੀ ਹੈ।
ਪ੍ਰੋਫਾਰਮਾਂ ਵਿੱਚ ਹੇਠ ਲਿਖੀ ਜਾਣਕਾਰੀ ਸ਼ਾਮਲ ਹੋਵੇਗੀ:
ਆਸਾਮੀਆਂ ਦੀ ਗਿਣਤੀ ਜਿਨ੍ਹਾਂ ਦਾ ਭਰਤੀ ਦਾ ਪ੍ਰੋਸੈਸ ਮਿਤੀ 01.01.2004 ਤੋਂ ਪਹਿਲਾਂ ਮੁਕੰਮਲ ਹੋ ਚੁੱਕਾ ਹੈ।
ਆਸਾਮੀਆਂ ਦੀ ਗਿਣਤੀ ਜਿਨ੍ਹਾਂ ਦਾ ਭਰਤੀ ਦਾ ਪ੍ਰੋਸੈਸ ਮਿਤੀ 01.01.2004 ਤੋਂ ਪਹਿਲਾਂ ਕਾਰਵਾਈ ਅਧੀਨ ਸੀ।
ਤਰਸ ਦੇ ਅਧਾਰ ਤੇ ਦਿੱਤੀਆਂ ਗਈਆਂ ਨੌਕਰੀਆਂ ਸਬੰਧੀ ਜਾਣਕਾਰੀ।