PENSION ADALAT: ਪੈਨਸ਼ਨਰਾਂ ਦੀਆਂ ਸਮਸਿਆਵਾਂ ਦੇ ਨਿਪਟਾਰੇ ਲਈ 6 ਜ਼ਿਲਿਆਂ ਵਿੱਚ ਪੈਨਸ਼ਨ ਅਦਾਲਤਾਂ ਦਾ ਆਯੋਜਨ
ਲੁਧਿਆਣਾ/ਅੰਮ੍ਰਿਤਸਰ (ਵੈੱਬ ਡੈਸਕ): ਪੰਜਾਬ ਸਰਕਾਰ ਪੈਨਸ਼ਨ ਭਲਾਈ ਵਿਭਾਗ ਵੱਲੋਂ ਪੰਜਾਬ ਸਟੇਟ ਖਜਾਨਾ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ (ਰਜਿ.) ਰਾਹੀਂ ਪੈਨਸ਼ਨਰਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਭਾਰਤੀ ਲੇਖਾ ਪ੍ਰੀਖਣ ਅਤੇ ਲੇਖਾ ਵਿਭਾਗ ਵੱਲੋਂ ਮਿਤੀ 21-11-2024 ਨੂੰ ਪੰਜਾਬ ਰਾਜ ਦੇ ਛੇ ਜ਼ਿਲ੍ਹਿਆਂ ਵਿੱਚ ਪੈਨਸ਼ਨ ਅਦਾਲਤਾਂ ਲਗਾਈਆਂ ਜਾਣੀਆਂ ਹਨ।
ਇਹ ਪੈਨਸ਼ਨ ਅਦਾਲਤਾਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਡਿਪਟੀ ਕਮਿਸ਼ਨਰ ਫਿਰੋਜ਼ਪੁਰ, ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵਿਖੇ ਲਗਾਈਆਂ ਜਾਣਗੀਆਂ।
ਪੈਨਸ਼ਨਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਨ੍ਹਾਂ ਪੈਨਸ਼ਨ ਅਦਾਲਤਾਂ ਵਿੱਚ ਆਪਣੀਆਂ ਪੈਨਸ਼ਨ ਸਬੰਧੀ ਸਮੱਸਿਆਵਾਂ ਦਾ ਹੱਲ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਹ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।