ਕੇਂਦਰੀ ਸਰਕਾਰੀ ਕਰਮਚਾਰੀਆਂ ਦੀ ਰਿਟਾਇਰਮੈਂਟ ਉਮਰ ’ਚ ਵਾਧੇ ਦਾ ਦਾਅਵਾ ਝੂਠਾ
ਨਵੀਂ ਦਿੱਲੀ, 20 ਨਵੰਬਰ 2024 ( ਜਾਬਸ ਆਫ ਟੁਡੇ)
ਕੇਂਦਰੀ ਸਰਕਾਰੀ ਕਰਮਚਾਰੀਆਂ ਦੀ ਰਿਟਾਇਰਮੈਂਟ ਉਮਰ 60 ਸਾਲ ਤੋਂ ਵਧਾ ਕੇ 62 ਸਾਲ ਕਰਨ ਦੇ ਦਾਅਵੇ ਨੂੰ ਸਰਕਾਰ ਨੇ ਝੂਠਾ ਕਰਾਰ ਦਿੱਤਾ ਹੈ। ਇੱਕ ਫਰਜ਼ੀ ਸੁਨੇਹਾ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਸੀ, ਜਿਸ ਵਿੱਚ ਇਹ ਦਾਅਵਾ ਕੀਤਾ ਗਿਆ ਸੀ। ਹਾਲਾਂਕਿ, ਭਾਰਤ ਸਰਕਾਰ ਦੇ ਪ੍ਰੈਸ ਇਨਫਰਮੇਸ਼ਨ ਬਿਊਰੋ (ਪੀਆਈਬੀ) ਦੀ ਫੈਕਟ ਚੈਕ ਟੀਮ ਨੇ ਇਸ ਖ਼ਬਰ ਨੂੰ ਝੂਠਾ ਕਰਾਰ ਦਿੱਤਾ ਹੈ।
ਪੀਆਈਬੀ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਨੇ ਕੇਂਦਰੀ ਸਰਕਾਰੀ ਕਰਮਚਾਰੀਆਂ ਦੀ ਰਿਟਾਇਰਮੈਂਟ ਉਮਰ ਵਿੱਚ ਕੋਈ ਵਾਧਾ ਨਹੀਂ ਕੀਤਾ ਹੈ। ਇਸ ਲਈ, ਇਹ ਝੁਠੀ ਖਬਰ ਲੋਕਾਂ ਨੂੰ ਨਹੀਂ ਫੈਲਾਉਣੀਆਂ ਚਾਹੀਦੀ
ਸੋਸ਼ਲ ਮੀਡੀਆ ’ਤੇ ਇੱਕ ਫਰਜ਼ੀ ਸੁਨੇਹਾ ਵਾਇਰਲ ਹੋਇਆ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕੇਂਦਰੀ ਸਰਕਾਰੀ ਕਰਮਚਾਰੀਆਂ ਦੀ ਰਿਟਾਇਰਮੈਂਟ ਉਮਰ 62 ਸਾਲ ਕਰ ਦਿੱਤੀ ਗਈ ਹੈ।
ਪੀਆਈਬੀ ਨੇ ਇਸ ਦਾਅਵੇ ਨੂੰ ਝੂਠਾ ਕਰਾਰ ਦਿੱਤਾ ਹੈ।
ਸਰਕਾਰ ਨੇ ਰਿਟਾਇਰਮੈਂਟ ਉਮਰ ਵਿੱਚ ਕੋਈ ਵਾਧਾ ਨਹੀਂ ਕੀਤਾ