ਅੱਜ ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਜਲੰਧਰ ਦੀ ਜ਼ਿਲ੍ਹਾ ਕਨਵੀਨਰ ਸੁਰਿੰਦਰ ਪੁਆਰੀ, ਨਵਪ੍ਰੀਤ ਬੱਲੀ, ਕਰਨੈਲ ਫਿਲੌਰ, ਗੁਰਮੀਤ ਕੋਟਲੀ, ਹਰਬੰਸ ਲਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।
ਇਸ ਮੀਟਿੰਗ ਵਿੱਚ ਸਿੱਖਿਆ ਮੰਤਰੀ ਨਾਲ ਹੋਈ 19 ਦਸੰਬਰ ਦੀ ਮੀਟਿੰਗ ਦੇ ਬਾਰੇ ਗੱਲਬਾਤ ਕਰਦਿਆਂ ਸਾਥੀਆਂ ਨੇ ਦੱਸਿਆ ਕਿ ਸਾਂਝਾ ਅਧਿਆਪਕ ਮੋਰਚਾ, ਪੰਜਾਬ ਦੀ ਸਿੱਖਿਆ ਮੰਤਰੀ ਨਾਲ ਹੋਈ ਇਸ ਮੀਟਿੰਗ ਵਿੱਚ ਪੀ. ਟੀ. ਆਈਜ਼ / ਆਰਟ ਐਂਡ ਕਰਾਫਟ ਟੀਚਰਜ਼ ਆਦਿ ਸੀ. ਐਂਡ ਵੀ. ਅਧਿਆਪਕਾਂ ਦੇ ਪੇਅ ਸਕੇਲਾਂ ਸਬੰਧੀ ਵਿੱਤ ਵਿਭਾਗ ਵਲੋਂ ਜਾਰੀ ਤਰਕਹੀਣ ਸਪੀਕਿੰਗ ਆਰਡਰ ਤੁਰੰਤ ਰੱਦ ਨਾ ਕਰਨ, ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲ ਬੰਦ ਕਰਨ ਲਈ ਬਜਿਦ ਹੋਣ, ਨਿਯੁਕਤੀਆਂ ਅਤੇ ਤਰੱਕੀਆਂ ਵਿੱਚ ਸਾਰੇ ਸਕੂਲਾਂ ਦੀਆਂ ਖਾਲੀ ਪੋਸਟਾਂ ਦਿਖਾਉਣ ਤੋਂ ਇਨਕਾਰ ਕਰਨ, ਅਧਿਆਪਕਾਂ ਦੇ ਚਿਰਾਂ ਤੋਂ ਲਟਕਦੇ ਮਸਲਿਆਂ ਸਮੇਤ ਵਿੱਤੀ ਮੰਗਾਂ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਪ੍ਰਤੀ ਸੰਜੀਦਾ ਨਾ ਹੋਣ ਕਾਰਨ 23 ਦਸੰਬਰ ਨੂੰ ਜਿਲ੍ਹਾ ਪੱਧਰ 'ਤੇ ਸਿੱਖਿਆ ਮੰਤਰੀ ਦੇ ਪੁਤਲੇ ਫੂਕਣ ਦਾ ਫੈਸਲਾ ਕੀਤਾ ਗਿਆ ਹੈ।
ਇਸੇ ਪ੍ਰੋਗਰਾਮ ਦੀ ਕੜੀ ਵਿੱਚ ਜ਼ਿਲਾ ਜਲੰਧਰ ਵਿਖੇ 23 ਦਸੰਬਰ 2024 ਨੂੰ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਦੇ ਸਾਹਮਣੇ ਪੁੱਡਾ ਗਰਾਊਂਡ ਵਿਖੇ ਠੀਕ ਚਾਰ ਵਜੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਜਾਵੇਗਾ। ਸਮੂਹ ਸੰਘਰਸ਼ਸ਼ੀਲ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ ਅੱਜ ਦੀ ਇਸ ਮੀਟਿੰਗ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਸਰਵ ਸ਼੍ਰੀ ਕੰਵਲਜੀਤ ਸੰਗੋਵਾਲ, ਹਰਕਮਲ ਸਿੰਘ ਸੰਧੂ, ਸੁਖਵਿੰਦਰ ਸਿੰਘ ਸੁੱਖੀ, ਬਲਜੀਤ ਸਿੰਘ ਕਲਾਰ, ਹਰਮੰਗਤ ਸਿੰਘ, ਬਲਜੀਤ ਕੁਮਾਰ, ਅਵਤਾਰ ਸਿੰਘ, ਅਸ਼ਵਨੀ ਕੁਮਾਰ, ਰਸ਼ਮਿੰਦਰ ਸੋਨੂ ਆਦਿ ਆਗੂ ਹਾਜਰ ਸਨ