2 ਜਨਵਰੀ ਨੂੰ ਡਾ. ਭੀਮ ਰਾਓ ਅੰਬੇਡਕਰ ਜੀ ਦੇ ਅਪਮਾਨ ਵਿਰੁੱਧ, ਸੰਵਿਧਾਨ 'ਤੇ ਕੀਤੇ ਜਾ ਰਹੇ ਹਮਲਿਆਂ ਅਤੇ ਇੱਕ ਦੇਸ਼ ਇੱਕ ਚੋਣ ਵਿਰੁੱਧ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ - ਮੰਗਤ ਰਾਮ ਪਾਸਲਾ

 *2 ਜਨਵਰੀ ਨੂੰ ਡਾ. ਭੀਮ ਰਾਓ ਅੰਬੇਡਕਰ ਜੀ ਦੇ ਅਪਮਾਨ ਵਿਰੁੱਧ, ਸੰਵਿਧਾਨ 'ਤੇ ਕੀਤੇ ਜਾ ਰਹੇ ਹਮਲਿਆਂ ਅਤੇ ਇੱਕ ਦੇਸ਼ ਇੱਕ ਚੋਣ ਵਿਰੁੱਧ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ - ਮੰਗਤ ਰਾਮ ਪਾਸਲਾ*


*25 ਫਰਵਰੀ ਨੂੰ ਪੰਜਾਬ ਦੇ ਮਸਲਿਆਂ ਦੇ ਹੱਲ ਲਈ ਚੰਡੀਗੜ੍ਹ ਵਿਖੇ ਹੋਵੇਗੀ ਰੈਲੀ - ਆਰ ਐਮ ਪੀ ਆਈ*


ਨਵਾਂ ਸ਼ਹਿਰ 29 ਦਸੰਬਰ ( ) ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਜਿਲ੍ਹਾ ਕਮੇਟੀ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਹਰਪਾਲ ਸਿੰਘ ਜਗਤ ਪੁਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਕੁਲਦੀਪ ਸਿੰਘ ਦੌੜਕਾ, ਸਤਨਾਮ ਸਿੰਘ ਗੁਲਾਟੀ, ਹੁਸਨ ਸਿੰਘ ਮਾਂਗਟ, ਸਤਨਾਮ ਸਿੰਘ ਸੁੱਜੋਂ, ਸੁਰਿੰਦਰ ਭੱਟੀ, ਹਰੀ ਬਿਲਾਸ ਹੀਉਂ, ਕਰਨੈਲ ਚੰਦ, ਗੁਰਦਿਆਲ ਸਿੰਘ, ਤਰਸੇਮ ਸਿੰਘ ਅਤੇ ਰਸ਼ਪਾਲ ਹਾਜ਼ਰ ਸਨ।



            ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਪਾਰਟੀ ਕਰਤਾਰ ਸਿੰਘ ਸਰਾਭਾ ਅਤੇ ਸਾਥੀ ਸ਼ਹੀਦਾਂ ਦੇ ਬਲੀਦਾਨ ਦਿਵਸ 16 ਨਵੰਬਰ ਤੋਂ “ਫਿਰਕੂ ਤੇ ਜਾਤੀਵਾਦੀ ਫੁੱਟ ਅਤੇ ਸਾਮਰਾਜੀ ਤੇ ਕਾਰਪੋਰੇਟੀ ਲੁੱਟ ਦੇ ਖਾਤਮੇ" ਦਾ ਸੱਦਾ ਦੇਣ ਲਈ ਪਾਰਟੀ ਪੰਜਾਬ ਵਿੱਚ ਰਾਜਸੀ ਕਾਨਫਰੰਸਾਂ ਕਰ ਰਹੀ ਹੈ। ਉਨ੍ਹਾਂ ਮੁਕੰਦਪੁਰ ਵਿਖੇ ਕੀਤੀ ਗਈ ਕਾਨਫਰੰਸ 'ਤੇ ਤਸੱਲੀ ਪ੍ਰਗਟ ਕੀਤੀ। 

           ਉਨ੍ਹਾਂ ਕਿਹਾ ਕਿ ਆਰ ਐਮ ਪੀ ਆਈ ਨੇ 2 ਜਨਵਰੀ ਨੂੰ ਡਾ. ਭੀਮ ਰਾਓ ਅੰਬੇਡਕਰ ਜੀ ਦੇ ਪਾਰਲੀਮੈਂਟ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੇ ਗਏ ਅਪਮਾਨ ਵਿਰੁੱਧ, ਸੰਵਿਧਾਨ 'ਤੇ ਕੀਤੇ ਜਾ ਰਹੇ ਲਗਾਤਾਰ ਹਮਲਿਆਂਵਿਰੁੱਧ ਅਤੇ ਇੱਕ ਦੇਸ਼ ਇੱਕ ਚੋਣ ਦੇ ਪ੍ਰਸਤਾਵ ਵਿਰੁੱਧ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਅਤੇ ਚੇਤਨਤਾ ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਲੁੱਟ-ਖਸੁੱਟ ਅਤੇ ਫਾਸ਼ੀਵਾਦੀ ਖਾਸੇ ਵਾਲਾ ਧਰਮ ਅਧਾਰਤ ਕੱਟੜ ਹਿੰਦੂਤਵੀ-ਮਨੂੰਵਾਦੀ ਰਾਜ ਪ੍ਰਬੰਧ ਸਥਾਪਿਤ ਕਰਨ ਦੇ ਆਰ.ਐਸ.ਐਸ. ਤੇ ਭਾਜਪਾ ਵਲੋਂ ਕੀਤੇ ਜਾ ਰਹੇ ਕੋਝੇ ਯਤਨਾਂ ਤੋਂ ਲੋਕਾਈ ਨੂੰ ਸੁਚੇਤ ਕਰਨਾ ਬੇਹੱਦ ਜਰੂਰੀ ਹੈ। ਕਿਉਂਕਿ ਇਹ ਕਾਰਪੋਰੇਟ ਪੱਖੀ ਫਾਸ਼ੀਵਾਦੀ ਸਰਕਾਰ ਦੇਸ਼ ਦੀ ਆਜ਼ਾਦੀ, ਸੰਵਿਧਾਨ ਅਤੇ ਜਮਹੂਰੀਅਤ ਲਈ ਸਭ ਤੋਂ ਵੱਡਾ ਖਤਰਾ ਹੈ।          

            ਇਨ੍ਹਾਂ ਰਾਜਸੀ ਕਾਨਫਰੰਸਾਂ ਵਿੱਚ ਕੇਂਦਰੀ ਅਤੇ ਸੂਬਾ ਸਰਕਾਰਾਂ ਵਲੋਂ ਇਕੋ ਜਿਹੀ ਤਤਪਰਤਾ ਨਾਲ ਲਾਗੂ ਕੀਤੀਆਂ ਜਾ ਰਹੀਆਂ, ਲੋਕਾਈ ਨੂੰ ਕੰਗਾਲ ਕਰਨ ਵਾਲੀਆਂ ਨਵ-ਉਦਾਰਵਾਦੀ ਨੀਤੀਆਂ ਵਿਰੁੱਧ ਜਾਰੀ ਜਨ-ਸੰਗਰਾਮ ਨੂੰ ਹੋਰ ਤਿੱਖਾ ਕਰਨ, ਪਿਛਲੀਆਂ ਅਤੇ ਹੁਣ ਵਾਲੀ ਕੇਂਦਰੀ ਸਰਕਾਰ ਵਲੋਂ ਪੰਜਾਬ ਨਾਲ ਦਹਾਕਿਆਂ ਬੱਧੀ ਕੀਤੀ ਜਾ ਰਹੀ ਬੇਇਨਸਾਫੀ ਦੇ ਖ਼ਾਤਮੇ ਅਤੇ ਚੰਡੀਗੜ੍ਹ, ਪਾਣੀਆਂ, ਪੰਜਾਬੀ ਬੋਲਦੇ ਇਲਾਕਿਆਂ ਆਦਿ ਦੇ ਅਣਸੁਲਝੇ ਮਸਲਿਆਂ ਦੇ ਸਥਾਈ ਹੱਲ ਤੋਂ ਇਲਾਵਾ ਬੇਰੁਜ਼ਗਾਰੀ, ਮਹਿੰਗਾਈ, ਕੁਪੋਸ਼ਣ, ਨਸ਼ਾ ਕਾਰੋਬਾਰ, ਭ੍ਰਿਸ਼ਟਾਚਾਰ, ਮਾਫੀਆ ਤੰਤਰ ਤੋਂ ਮੁਕਤੀ, ਮਿਆਰੀ ਤੇ ਇੱਕਸਾਰ ਸਿੱਖਿਆ ਤੇ ਸਿਹਤ ਸਹੂਲਤਾਂ, ਸਮੁਚੇ ਕਿਰਤੀ ਵਰਗ ਲਈ ਪੈਨਸ਼ਨ, ਸਰਵਜਨਕ ਜਨਤਕ ਵੰਡ ਪ੍ਰਣਾਲੀ, ਢੁਕਵੀਂ ਸੁਰੱਖਿਆ ਆਦਿ ਦੀ ਬਹਾਲੀ ਦੇ ਵਾਅਦਿਆਂ ਤੋਂ ਭਗੌੜੀ ਹੋ ਚੁੱਕੀ ਭਗਵੰਤ ਮਾਨ ਸਰਕਾਰ ਵਿਰੁੱਧ ਵੀ ਘੋਲਾਂ ਦੇ ਪਿੜ ਮਘਾਉਣ ਦਾ ਹੋਕਾ ਦਿੱਤਾ ਜਾ ਰਿਹਾ ਹੈ। ਉਕਤ ਮੁਹਿੰਮ ਦੀ ਸਮਾਪਤੀ ’ਤੇ ਪਾਰਟੀ 25 ਫਰਵਰੀ ਨੂੰ ਚੰਡੀਗੜ੍ਹ ਵਿਖੇ ਸਮੂਹ ਪੰਜਾਬੀਆਂ ਦਾ ਵਿਸ਼ਾਲ ਲੋਕ ਇਕੱਠ ਕਰੇਗੀ। ਉਨ੍ਹਾਂ ਜਨਸਮੂਹ ਨੂੰ ਇਸ ਮੁਹਿੰਮ ਵਿੱਚ ਸ਼ਮੂਲੀਅਤ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ 30 ਦਸੰਬਰ ਨੂੰ ਸੀ ਪੀ ਐਮ, ਸੀ ਪੀ ਆਈ ਅਤੇ ਲਿਬਰੇਸ਼ਨ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦਾ ਸਮਰਥਨ ਕੀਤਾ। 

         ਮੀਟਿੰਗ ਵਿੱਚ ਸੰਗਰਾਮੀ ਲਹਿਰ ਦੇ ਮੈਨੇਜਰ ਗੁਰਦਰਸ਼ਨ ਸਿੰਘ ਬੀਕਾ ਨੇ ਪਰਚੇ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਨਵੇਂ ਪਾਠਕ ਬਣਾਉਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਸ਼ਾਮਿਲ ਸਾਥੀਆਂ ਵੱਲੋਂ ਉਪਰੋਕਤ ਐਕਸ਼ਨਾਂ ਨੂੰ ਲਾਗੂ ਕਰਨ ਲਈ 2 ਜਨਵਰੀ ਨੂੰ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਅਪਮਾਨ ਵਿਰੁੱਧ, ਸੰਵਿਧਾਨ 'ਤੇ ਹਮਲਿਆਂ ਵਿਰੁੱਧ ਅਤੇ ਇੱਕ ਦੇਸ਼ ਇੱਕ ਚੋਣ ਦੇ ਪ੍ਰਸਤਾਵ ਵਿਰੁੱਧ ਕੇਂਦਰ ਸਰਕਾਰ ਦੇ ਪੁਤਲੇ ਫੂਕਣ / ਚੇਤਨਤਾ ਮੀਟਿੰਗਾਂ ਕਰਨ, ਸੰਗਰਾਮੀ ਲਹਿਰ ਦੇ ਪਾਠਕ ਵਧਾਉਣ ਅਤੇ 25 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਸੁਬਾਈ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ।

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends