ਸੇਵਾ ਕੇਂਦਰ ਜਾ ਕੇ ਆਪਣੇ ਅਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਓ- ਕੋਮਲ ਮਿੱਤਲ

 ਸੇਵਾ ਕੇਂਦਰ ਜਾ ਕੇ ਆਪਣੇ ਅਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਓ- ਕੋਮਲ ਮਿੱਤਲ

- ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੀਤੀ ਆਧਾਰ ਕਾਰਡ ਅਪਡੇਟ ਕਰਵਾਉਣ ਦੀ ਅਪੀਲ


ਹੁਸ਼ਿਆਰਪੁਰ, 5 ਦਸੰਬਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਆਧਾਰ ਭਾਰਤ ਸਰਕਾਰ ਦੁਆਰਾ ਜਾਰੀ ਕੀਤਾ ਗਿਆ ਇੱਕ ਵਿਲੱਖਣ ਪਛਾਣ ਦਸਤਾਵੇਜ਼ ਹੈ ਜੋ ਨਾਗਰਿਕਾਂ ਨੂੰ ਬਹੁਤ ਸਾਰੇ ਲਾਭ ਪ੍ਰਦਾਨ ਕਰਦਾ ਹੈ । ਕਿਸੇ ਵੀ ਸਰਕਾਰੀ ਸੇਵਾ ਲਈ ਅਰਜ਼ੀ ਦੇਣ ਵੇਲੇ ਆਧਾਰ ਕਾਰਡ ਨੂੰ ਪਛਾਣ ਦੇ ਸਬੂਤ, ਪਤੇ ਦੇ ਸਬੂਤ ਅਤੇ ਉਮਰ ਦੇ ਸਬੂਤ ਵਜੋਂ ਵਰਤਿਆ ਜਾ ਸਕਦਾ ਹੈ। ਆਧਾਰ ਭਾਰਤ ਦੇ ਡਿਜ਼ੀਟਲ ਪਰਿਵਰਤਨ ਦਾ ਆਧਾਰ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਕੁਸ਼ਲਤਾ, ਪਾਰਦਰਸ਼ਤਾ ਅਤੇ ਸਮਾਵੇਸ਼ ਨੂੰ ਵਧਾਉਂਦਾ ਹੈ। 



ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੂਆਈਡੀਏਆਈ ਨਵੀਂ ਦਿੱਲੀ ਪਾਸੋ ਪ੍ਰਾਪਤ ਹੋਈ ਰਿਪੋਰਟ ਅਨੁਸਾਰ ਹੁਸ਼ਿਆਰਪੁਰ ਜ਼ਿਲੇ ਦੇ 5 ਸਾਲ ਤੋਂ ਘੱਟ ਉਮਰ ਦੇ 47269 ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ । ਇਸ ਤੋਂ ਇਲਾਵਾ 5 ਸਾਲ ਤੋਂ 15 ਸਾਲ ਦੀ ਉਮਰ ਦੇ 129160 ਬੱਚਿਆ ਦੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਪੈੰਡਿੰਗ ਹਨ I ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲੇ ਦੇ ਵੱਡੀ ਗਿਣਤੀ ਵਿੱਚ ਨਾਗਰਿਕਾਂ ਦੇ ਨਾ ਤਾਂ ਆਧਾਰ ਕਾਰਡ ਨਾਲ ਮੋਬਾਇਲ ਨੰਬਰ ਲਿੰਕ ਹਨ ਅਤੇ ਨਾ ਹੀ ਬਾਇਓਮੈਟ੍ਰਿਕ ਅਪਡੇਟ ਹਨ, ਜਿਸ ਕਾਰਨ ਕੋਈ ਸੁਵਿਧਾ ਲੈਣ ਵਕਤ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ । ਉਨ੍ਹਾਂ ਨੇ ਜ਼ਿਲੇ ਦੇ ਸਾਰੇ ਨਾਗਰਿਕਾਂ ਨੂੰ ਇਹ ਅਪੀਲ ਕੀਤੀ ਕਿ ਆਪਣੇ ਨੇੜੇ ਦੇ ਕਿਸੇ ਵੀ ਸੇਵਾ ਕੇਂਦਰ ਵਿੱਚ ਜਾ ਕੇ ਆਪਣੇ ਅਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾ ਲਏ ਜਾਣ ਤਾਂ ਜੋ ਭਵਿੱਖ ਵਿੱਚ ਆਧਾਰ ਅਪਡੇਟ ਨਾ ਹੋਣ ਦੀ ਸੂਰਤ ਵਿੱਚ ਕਿਸੇ ਤਰਾਂ ਦੇ ਦਫਤਰੀ ਕੰਮ ਕਰਵਾਉਣ ਲਈ ਕਿਸੇ ਪ੍ਰਕਾਰ ਦੀ ਸਮੱਸਿਆ ਤੋਂ ਬਚਿਆ ਜਾ ਸਕੇ। 


ਜ਼ਿਲਾ ਆਈ.ਟੀ. ਮੈਨੇਜਰ ਕਰਮਜੀਤ ਸਿੰਘ ਜੀ ਨੇ ਦੱਸਿਆ ਕਿ ਜ਼ਿਲਾ ਹੁਸ਼ਿਆਰਪੁਰ ਵਿੱਚ ਸਥਿਤ ਸਾਰੇ ਸੇਵਾ ਕੇਂਦਰ ਵਿੱਚ ਆਧਾਰ ਕਾਰਡ ਦੀ ਸਰਵਿਸ ਉਪਲੱਬਧ ਹੈ I ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਮਿੰਨੀ ਸਕੱਤਰੇਤ ਵਿਖੇ ਸਥਿਤ ਸੇਵਾ ਕੇਂਦਰ ਵਿੱਚ 4 ਆਧਾਰ ਕਾਉਂਟਰ ਉਪਲੱਬਧ ਹਨ I ਇਸ ਤੋਂ ਇਲਾਵਾ ਐਸ.ਡੀ.ਐਮ ਦਫ਼ਤਰ ਮੁਕੇਰੀਆਂ, ਗੜ੍ਹਸ਼ੰਕਰ, ਤਹਿਸੀਲ ਟਾਂਡਾ, ਦਸੂਹਾ ਅਤੇ ਮਿੰਨੀ ਸਕੱਤਰੇਤ ਵਿਖੇ ਸਥਿਤ ਸੇਵਾ ਕੇਂਦਰਾਂ ਵਿੱਚ ਐਤਵਾਰ ਨੂੰ ਵੀ ਆਧਾਰ ਕਾਰਡ ਦੀ ਸੁਵਿਧਾ ਉਪਲੱਬਧ ਹੈ I ਇਸ ਤੋਂ ਇਲਾਵਾ ਜ਼ਿਲੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਵੀ ਆਧਾਰ ਕੈਂਪ ਲਗਾਏ ਜਾ ਰਹੇ ਹਨ।


Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends