ਸਰਕਾਰੀ ਪ੍ਰਾਇਮਰੀ ਸਕੂਲ ਖੰਨਾ ਬਰਾਂਚ 5 ਵਿਖੇ ਸਰਬੱਤ ਦੇ ਭਲੇ ਲਈ ਸੁੱਖਮਣੀ ਸਾਹਿਬ ਦਾ ਪਾਠ ਕਰਵਾਇਆ
ਬਲਾਕ ਖੰਨਾ 1 ਦੇ ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਖੰਨਾ 5 ਦੇ
ਸਟਾਫ ਵੱਲੋਂ
ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਕੂਲ ਦੇ ਵਿਕਾਸ ਅਤੇ ਸਮਾਜ ਦੇ ਭਲੇ ਲਈ ਸਮੇਂ ਸਮੇਂ ਤੇ ਯਤਨ ਕੀਤੇ ਜਾਂਦੇ ਹਨ ।ਇਸ ਕਾਰਜ ਨੂੰ ਅੱਗੇ ਵਧਾਉਂਦਿਆਂ ਸਮੂਹ ਸਟਾਫ ਵੱਲੋਂ ਸਕੂਲ ਵਿੱਚ ਸਰਬੱਤ ਦੇ ਭਲੇ ਲਈ ਸੁੱਖਮਣੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਸਬੰਧੀ
ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਮੈਡਮ ਸ਼ਾਲੂ ਕਪੂਰ ਨੇ ਦੱਸਿਆ ਕਿ ਸਕੂਲ ਦੇ ਸਮੂਹ ਸਟਾਫ ਵੱਲੋਂ ਸਰਬੱਤ ਦੇ ਭਲੇ ਲਈ ਵਾਹਿਗੁਰੂ ਦਾ ਓਟ ਆਸਰਾ ਲਿਆ ਗਿਆ।ਇਸ ਮੌਕੇ ਤੇ ਉਚੇਰੇ ਤੌਰ ਤੇ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਰਵਿੰਦਰ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਤੇ ਉਹਨਾਂ ਨੇ ਸਮੂਹ ਅਧਿਆਪਕਾ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ ਤਾਂ ਜ਼ੋ ਜ਼ਿਲ੍ਹਾ ਲੁਧਿਆਣਾ ਨੂੰ ਸਿੱਖਿਆ ਦੇ ਖੇਤਰ ਵਿਚ ਬੁਲੰਦੀਆਂ ਤੇ ਪਹੁੰਚਾਇਆ ਜਾ ਸਕੇ। ਉਹਨਾਂ ਨੇ ਆਪਣਾ ਨਿੱਜੀ ਫੋਨ ਨੰਬਰ ਜਾਰੀ ਕਰਦਿਆਂ ਕਿਹਾ ਕਿ ਕੋਈ ਸਮੱਸਿਆ ਆਉਣ ਤੇ ਅਧਿਆਪਕ ਬਿਨਾਂ ਕਿਸੇ ਝਿਜਕ ਦੇ ਉਹਨਾਂ ਨਾਲ ਸਪੰਰਕ ਕਰ ਸਕਦੇ ਹਨ। ਉਹਨਾਂ ਕਿਹਾ ਕਿ ਦਫ਼ਤਰੀ ਕੰਮਾ ਸਬੰਧੀ ਕਿਸੇ ਵੀ ਅਧਿਆਪਕ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਤੇ ਬੀਪੀਈਓ ਰਣਜੋਧ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕ ਟੀਮ ਵਾਂਗ ਕੰਮ ਕਰਦਿਆਂ ਆਪਣੇ ਬਲਾਕ ਅਤੇ ਜ਼ਿਲ੍ਹੇ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਬਣਾਉਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਮੈਡਮ ਸ਼ਾਲੂ ਕਪੂਰ ਨੇ ਸਖ਼ਤ ਮਿਹਨਤ ਕਰਦਿਆਂ ਇਸ ਸਕੂਲ ਨੂੰ ਨਵੀ ਦਿੱਖ ਪ੍ਰਦਾਨ ਕੀਤੀ ਹੈ। ਉਹਨਾਂ ਨੇ ਸਮੂਹ ਸਟਾਫ ਦੀ ਚੰਗੀਆਂ ਸੇਵਾਵਾਂ ਲਈ ਸ਼ਲਾਘਾ ਕੀਤੀ।ਇਸ ਮੌਕੇ ਤੇ ਖੇਡਾਂ ਵਿਚ ਨੈਸ਼ਨਲ ਖੇਡੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਤੇ ਵਿਦਿਆਰਥੀਆਂ ਦੇ ਮਾਪੇ ਸਕੂਲ ਪ੍ਰਬੰਧਕ ਕਮੇਟੀ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।