ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਪਿੰਡ 6 ਦਸੰਬਰ ਦੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ

 *ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਪਿੰਡ 6 ਦਸੰਬਰ ਦੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ*


*ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ*

  

*ਅਧਿਆਪਕ ਜਥੇਬੰਦੀਆਂ ਨੂੰ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਦੀ ਅਪੀਲ*  

 

*ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ ਦੀ ਬਜਾਏ ਪਿਕਟਸ ਵਿੱਚ ਨਿਯਮ ਬਣਾਉਣ ਦੀ ਨਿੰਦਾ*


ਚੰਡੀਗੜ੍ਹ / ਮੋਹਾਲੀ 3 ਦਸੰਬਰ ( ਜਾਬਸ ਆਫ ਟੁਡੇ) ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਪਿੰਡ 6 ਦਸੰਬਰ ਨੂੰ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਚੇ ਦੇ ਕੋਆਰਡੀਨੇਟਰ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਸੁਰਿੰਦਰ ਕੰਬੋਜ ਦੀ ਪ੍ਰਧਾਨਗੀ ਵਿੱਚ ਹੋਈ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਵਰਚੁਅਲ ਮੀਟਿੰਗ ਵਿੱਚ ਰੈਲੀ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ। ਮੀਟਿੰਗ ਵਿੱਚ ਹਰਵਿੰਦਰ ਸਿੰਘ ਬਿਲਗਾ, ਜਸਵਿੰਦਰ ਸਿੰਘ ਔਲਖ, ਸੁਰਿੰਦਰ ਕੁਮਾਰ ਪੁਆਰੀ, ਬਾਜ ਸਿੰਘ ਖਹਿਰਾ, ਬਲਜੀਤ ਸਿੰਘ ਸਲਾਣਾ, ਗੁਰਜੰਟ ਸਿੰਘ ਵਾਲੀਆ, ਸੁਖਵਿੰਦਰ ਸਿੰਘ ਚਾਹਲ, ਸੁਖਰਾਜ ਸਿੰਘ ਕਾਹਲੋਂ, ਸ਼ਮਸੇਰ ਸਿਘ ਬੰਗਾ, ਅਮਨਬੀਰ ਸਿੰਘ ਗੁਰਾਇਆ, ਸੁਖਜਿੰਦਰ ਸਿੰਘ ਹਰੀਕਾ, ਰਵਿੰਦਰਜੀਤ ਸਿੰਘ ਪੰਨੂੰ, ਐਨ ਡੀ ਤਿਵਾੜੀ, ਗੁਰਬਿੰਦਰ ਸਿੰਘ ਸਸਕੌਰ, ਪਰਵਿੰਦਰ ਭਾਰਤੀ, ਸੋਮ ਸਿੰਘ, ਸੁਖਜਿੰਦਰ ਸਿੰਘ ਖਾਨਪੁਰ ਹਾਜ਼ਰ ਸਨ।



           ਉਨ੍ਹਾਂ ਕਿਹਾ ਕਿ ਕੱਲ੍ਹ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਅਧਿਆਪਕਾਂ ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਜਦੋਂ ਕਿ ਭਗਵੰਤ ਮਾਨ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਿਸੇ ਨੂੰ ਵੀ ਧਰਨੇ ਮੁਜਾਹਰੇ ਨਹੀਂ ਕਰਨੇ ਪੈਣਗੇ। ਪਰ ਮੁੱਖ ਮੰਤਰੀ ਦੀ ਕੁਰਸੀ ਤੇ ਬੈਠਦਿਆਂ ਹੀ ਇਹ ਖਾਸ ਆਦਮੀ ਬਣ ਕੇ ਆਮ ਲੋਕਾਂ 'ਤੇ ਤਸ਼ੱਦਦ ਕਰਨਾ ਆਪਣਾ ਹੱਕ ਸਮਝਣ ਲੱਗ ਪਏ ਹਨ। ਕੰਪਿਊਟਰ ਅਧਿਆਪਕਾਂ ਨਾਲ ਬੇਈਮਾਨੀ ਕਰਦਿਆਂ ਉਹਨਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ ਦੀ ਬਜਾਏ ਪਿਕਟਸ ਸੁਸਾਇਟੀ ਵਿੱਚ ਹੀ ਰੱਖਦਿਆਂ ਉਹਨਾਂ ਤੇ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ। ਜਨਤਕ ਸਿੱਖਿਆ ਨੂੰ ਬਚਾਉਣ ਅਤੇ ਅਧਿਆਪਕਾਂ ਦੇ ਮਾਨ ਸਨਮਾਨ ਦੀ ਲੜਾਈ ਲੜਦਾ ਸਾਂਝਾ ਅਧਿਆਪਕ ਮੋਰਚਾ ਅਧਿਆਪਕਾਂ 'ਤੇ ਤਸ਼ੱਦਦ ਅਤੇ ਬੇਈਮਾਨੀ ਬਰਦਾਸ਼ਤ ਨਹੀਂ ਕਰੇਗਾ। 

            ਸਿੱਖਿਆ ਮੰਤਰੀ ਨਾਲ ਹੋਈਆਂ ਲੰਮੀਆਂ ਮੀਟਿੰਗਾਂ ਦੇ ਫੈਸਲੇ ਲਾਗੂ ਨਾ ਕਰਨ ਦੇ ਰੋਸ ਵਜੋਂ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੀ ਅਕਾਰ ਘਟਾਈ ਕਰਨ ਲਈ ਅਧਿਆਪਕਾਂ 'ਤੇ ਕੀਤੇ ਜਾ ਰਹੇ ਨਵੇਂ ਹਮਲਿਆਂ ਦੇ ਵਿਰੋਧ ਵਿੱਚ 6 ਦਸੰਬਰ ਨੂੰ ਸਿੱਖਿਆ ਮੰਤਰੀ ਵਿਰੁੱਧ ਪਿੰਡ ਗੰਭੀਰਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨਾਂ ਮੰਗਾਂ ਦਾ ਜਿਕਰ ਕਰਦਿਆਂ ਕਿਹਾ ਕਿ ਸਿੱਖਿਆ ਨੀਤੀ 2020 ਰੱਦ ਕਰਨ, ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਨਿਯੁਕਤੀ ਕਰਨ, ਹਰ ਤਰ੍ਹਾਂ ਦੇ ਰਹਿੰਦੇ ਕੱਚੇ ਅਧਿਆਪਕ ਪੂਰੇ ਗ੍ਰੇਡ 'ਤੇ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ, ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦੇ ਸਟਾਫ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ, ਮਿਡਲ ਸਕੂਲਾਂ ਦੀ ਮਰਜਿੰਗ ਰੱਦ ਕਰਨ, ਪੀ ਟੀ ਆਈਜ਼ / ਆਰਟ ਐਂਡ ਕਰਾਫਟ ਟੀਚਰਜ਼ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ, ਲੈਕਚਰਾਰਾਂ ਅਤੇ ਮਾਸਟਰ ਕੇਡਰ ਦੀਆਂ ਤਰੱਕੀਆਂ ਵਿੱਚ ਸਾਰੀਆਂ ਖਾਲੀ ਪੋਸਟਾਂ ਦਿਖਾ ਕੇ ਦੁਬਾਰਾ ਸਟੇਸ਼ਨ ਚੋਣ ਕਰਵਾਉਣ, ਹਰ ਵਰਗ ਦੀਆਂ ਰਹਿੰਦੀਆਂ ਤਰੱਕੀਆਂ ਕਰਨ, 873 ਡੀਪੀਈ ਭਰਤੀ ਵਿੱਚੋਂ ਰਹਿੰਦੇ ਉਮੀਦਵਾਰਾਂ ਨੂੰ ਜਲਦ ਆਰਡਰ ਦੇਣ, ਸੀ ਈ ਪੀ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਤੋਂ ਹਟਾ ਕੇ ਫਰਜ਼ੀ ਰਿਕਾਰਡ ਬਣਵਾਉਣਾ ਬੰਦ ਕਰਨ, ਹਰ ਤਰ੍ਹਾਂ ਦੇ ਗੈਰ ਵਿਦਿਅਕ ਕੰਮ ਅਧਿਆਪਕਾਂ ਤੋਂ ਲੈਣੇ ਬੰਦ ਕਰਨ, ਉਚੇਰੀ ਗ੍ਰੇਡ ਪੇਅ ਬਹਾਲ ਰੱਖਦਿਆਂ ਜਨਵਰੀ 2016 ਤੋਂ 125% ਮਹਿੰਗਾਈ ਭੱਤੇ 'ਤੇ ਤਨਖਾਹ ਦੁਹਰਾਈ ਕਰਨ, ਤਨਖਾਹ ਕਮਿਸ਼ਨ ਦੀ ਰਹਿੰਦੀ ਰਿਪੋਰਟ ਜਾਰੀ ਕਰਨ ਅਤੇ ਤਰੁਟੀਆਂ ਦੂਰ ਕਰਨ, ਸੋਧ ਦੇ ਨਾਂ ਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕਰਨ, ਹੋਵੇ ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਤੁਰੰਤ ਜਾਰੀ ਕਰਨ ਸਮੇਤ ਅਧਿਆਪਕਾਂ ਦੇ ਸਮੁੱਚੇ ਮਸਲੇ ਹੱਲ ਕਰਨ ਦੀ ਮੰਗ ਕੀਤੀ।

          ਸਾਂਝੇ ਅਧਿਆਪਕ ਮੋਰਚੇ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਨੇ ਪੰਜਾਬ ਦੇ ਸਮੁੱਚੇ ਅਧਿਆਪਕਾਂ ਅਤੇ ਅਧਿਆਪਕ ਜਥੇਬੰਦੀਆਂ ਨੂੰ 6 ਦਸੰਬਰ ਦੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends