ਰਾਜਸੀ ਸ਼ੋਕ ਐਲਾਨ, ਡਾ. ਮਨਮੋਹਨ ਸਿੰਘ ਦੇ ਦੇਹਾਂਤ ’ਤੇ ਸੱਤ ਦਿਨਾਂ ਦਾ ਸ਼ੋਕ
ਚੰਡੀਗੜ੍ਹ, 27 ਦਸੰਬਰ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ’ਤੇ ਸੱਤ ਦਿਨਾਂ ਦਾ ਰਾਜਸੀ ਸ਼ੋਕ ਐਲਾਨ ਕੀਤਾ ਹੈ। ਇਸ ਦੌਰਾਨ ਸਰਕਾਰੀ ਦਫ਼ਤਰਾਂ ਵਿੱਚ ਕੋਈ ਵੀ ਮਨੋਰੰਜਨ ਸਮਾਗਮ ਨਹੀਂ ਹੋਣਗੇ ਅਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ।
ਇਹ ਹੁਕਮ ਜਾਰੀ ਕਰਦਿਆਂ ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਕਿਹਾ ਹੈ ਕਿ ਡਾ. ਮਨਮੋਹਨ ਸਿੰਘ ਦਾ 26 ਦਸੰਬਰ 2024 ਨੂੰ ਦੇਹਾਂਤ ਹੋ ਗਿਆ ਸੀ। ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਸਾਰੇ ਰਾਜਾਂ ਨੂੰ 26 ਦਸੰਬਰ ਤੋਂ 1 ਜਨਵਰੀ 2025 ਤੱਕ ਰਾਜਸੀ ਸ਼ੋਕ ਮਨਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਕੋਈ ਵੀ ਮਨੋਰੰਜਨ ਸਮਾਗਮ ਨਹੀਂ ਕਰਵਾਏ ਜਾ ਸਕਣਗੇ। ਇਹ ਹੁਕਮ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ।