BIMONTHLY TEST AND PRE BOARD EXAM 2024-24 : ਬਾਈਮੰਥਲੀ ਟੈਸਟ ਦਸੰਬਰ ਮਹੀਨੇ ਦੇ ਦੂਜੇ ਹਫਤੇ ਤੋਂ ਹੋਣਗੇ ਸ਼ੁਰੂ, ਪ੍ਰੀ ਬੋਰਡ ਪ੍ਰੀਖਿਆਵਾਂ 31 ਜਨਵਰੀ ਤੱਕ

BIMONTHLY TEST AND PRE BOARD EXAM 2024-24 : ਬਾਈਮੰਥਲੀ ਟੈਸਟ ਦਸੰਬਰ ਮਹੀਨੇ ਦੇ ਪਹਿਲੇ ਹਫਤੇ ਤੋਂ ਹੋਣਗੇ ਸ਼ੁਰੂ, ਪ੍ਰੀ ਬੋਰਡ ਪ੍ਰੀਖਿਆਵਾਂ 31 ਜਨਵਰੀ ਤੱਕ 

ਚੰਡੀਗੜ੍ਹ 2 ਦਸੰਬਰ 2024 (ਜਾਬਸ ਆਫ ਟੁਡੇ) ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.)  ਨੇ ਅਕਾਦਮਿਕ ਸਾਲ 2024-25 ਲਈ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ। ਇਹ ਹਦਾਇਤਾਂ ਸਰਕਾਰੀ, ਅਰਧ ਸਰਕਾਰੀ, ਏਡਿਡ, ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲਾਂ ਦੇ ਮੁੱਖੀਆਂ ਅਤੇ ਵਿਦਿਆਰਥੀਆਂ ਨੂੰ ਬਾਈਮੰਥਲੀ ਪ੍ਰੀਖਿਆਵਾਂ ਅਤੇ ਟਰਮ/ਪ੍ਰੀਖਿਆਵਾਂ ਨਾਲ ਸਬੰਧਤ ਹਨ। 



BIMONTHLY TESTS : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ  ਸਤੰਬਰ 2024 ਦੌਰਾਨ ਜਾਰੀ ਹਦਾਇਤਾਂ ਅਨੁਸਾਰ ਦੂਜਾ ਬਾਈਮੰਥਲੀ ਟੈਸਟ  ਨਵੰਬਰ ਦੇ ਅਖੀਰਲੇ ਹਫਤੇ ਤੋਂ ਦਸੰਬਰ ਦੇ ਪਹਿਲੇ ਹਫਤੇ ਦਰਮਿਆਨ ਕਰਵਾਉਣਾ ਲਾਜ਼ਮੀ ਹੈ। 

ਪ੍ਰੰਤੂ ਇਸ ਵਾਰ CEP ਟੈਸਟ 4 ਦਸੰਬਰ ਨੂੰ ਹੋਣ  ਕਾਰਨ ਬਾਈਮੰਥਲੀ ਪ੍ਰੀਖਿਆਵਾਂ ਦਸੰਬਰ ਦੇ ਦੂਜੇ ਹਫਤੇ 5 ਦਸੰਬਰ ਨੂੰ ਸ਼ੁਰੂ ਹੋਣਗੀਆਂ। ਹਰੇਕ ਸਕੂਲ ਨੂੰ ਅਕਾਦਮਿਕ ਸੈਸ਼ਨ ਦੌਰਾਨ ਘੱਟੋ-ਘੱਟ ਦੋ Bimonthly Class Tests (ਆਨ-ਲਾਈਨ/ਆਫ-ਲਾਈਨ) ਲੈਣੇ ਹਨ। ਇਹ ਟੈਸਟ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਲਈ ਲਾਜ਼ਮੀ ਹਨ। ਪਹਿਲਾ ਬਾਈਮੰਥਲੀ ਟੈਸਟ ਜੁਲਾਈ ਮਹੀਨੇ ਲਿਆ ਗਿਆ ਹੈ। 

Pre-Board Exams ਸਕੂਲਾਂ ਨੂੰ ਅਕਾਦਮਿਕ ਸਾਲ 2024-25 ਦੌਰਾਨ 31 ਜਨਵਰੀ 2025 ਤੱਕ ਪ੍ਰੀ-ਬੋਰਡ ਪ੍ਰੀਖਿਆਵਾਂ ਕਰਵਾਉਣੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਦੇ ਵਿਸ਼ਾਵਾਰ ਅੰਕਾਂ ਨੂੰ 25 ਫਰਵਰੀ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪੋਰਟਲ 'ਤੇ ਅਪਲੋਡ ਕਰਨਾ ਹੋਵੇਗਾ। 

Importance of Tests:ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਹ ਸਪੱਸ਼ਟ ਕੀਤਾ ਹੈ ਕਿ Bimonthly Class Tests, ਟਰਮ ਪ੍ਰੀਖਿਆ ਅਤੇ ਪ੍ਰੀ-ਬੋਰਡ ਪ੍ਰੀਖਿਆਵਾਂ ਦੇ ਅੰਕਾਂ ਨੂੰ ਬੋਰਡ ਪ੍ਰੀਖਿਆਵਾਂ ਵਿੱਚ ਅਹਿਮੀਅਤ ਦਿੱਤੀ ਜਾਵੇਗੀ।

Sample Question Papers ਸਕੂਲਾਂ ਨੂੰ ਬੋਰਡ ਵੱਲੋਂ ਦਿੱਤੇ ਗਏ ਨਮੂਨਾ ਪ੍ਰਸ਼ਨ ਪੱਤਰਾਂ ਅਤੇ ਨਿਰਧਾਰਤ ਪੂਰੇ ਅੰਕਾਂ ਅਨੁਸਾਰ ਹੀ ਪ੍ਰੀ-ਬੋਰਡ/ਟਰਮ ਪ੍ਰੀਖਿਆਵਾਂ ਕਰਵਾਉਣੀਆਂ ਹਨ। ਇਹਨਾਂ ਪ੍ਰੀਖਿਆਵਾਂ ਸਬੰਧੀ ਸਿਲੇਬਸ ਅਤੇ ਸੈਂਪਲ ਪੇਪਰ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ।

ਇਹ ਹਦਾਇਤਾਂ ਸਕੂਲਾਂ ਨੂੰ ਅਕਾਦਮਿਕ ਗਤੀਵਿਧੀਆਂ ਨੂੰ ਸਮੇਂ ਸਿਰ ਕਰਵਾਉਣ ਅਤੇ ਵਿਦਿਆਰਥੀਆਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਜਾਰੀ ਕੀਤੀਆਂ ਗਈਆਂ ਹਨ। ਸਕੂਲਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਇਹਨਾਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਲਈ ਉਚਿਤ ਮਾਰਗਦਰਸ਼ਨ ਪ੍ਰਦਾਨ ਕਰਨ।



Featured post

PSEB PRE BOARD EXAM 2025 : ਪਹਿਲੀ ਤੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਦੀ ਡੇਟ ਸੀਟ ਜਾਰੀ

PRE BOARD/TERM-2 DATESHEET 2025: ਪਹਿਲੀ ਤੋਂ ਬਾਰ੍ਹਵੀਂ ਵੀਂ ਜਮਾਤ ਦੀਆਂ ਪ੍ਰੀ ਬੋਰਡ/ਟਰਮ-2 ਪ੍ਰੀਖਿਆਵਾਂ 31 ਜਨਵਰੀ ਤੱਕ  Mohali, January 8 ,2025 (PBJOBSOF...

RECENT UPDATES

Trends