ਸਕੂਲਾਂ ਵਿੱਚ ਅਧਿਆਪਕ 'ਅਪਾਰ' ਵਰਗੇ ਹੋਰਾਂ ਦਫਤਰੀ ਕੰਮਾਂ ਨੂੰ ਬੰਦ ਕਰਕੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦੇ ਸੰਘਰਸ਼ ਦਾ ਸਮਰਥਨ ਕਰਨ - ਅਸ਼ਵਨੀ ਅਵਸਥੀ

 ਡੀ.ਟੀ.ਐੱਫ ਵੱਲੋਂ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਦਾ ਸਮਰਥਨ 


ਸਕੂਲਾਂ ਵਿੱਚ ਅਧਿਆਪਕ 'ਅਪਾਰ' ਵਰਗੇ ਹੋਰਾਂ ਦਫਤਰੀ ਕੰਮਾਂ ਨੂੰ ਬੰਦ ਕਰਕੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦੇ ਸੰਘਰਸ਼ ਦਾ ਸਮਰਥਨ ਕਰਨ - ਅਸ਼ਵਨੀ ਅਵਸਥੀ 



ਅੰਮ੍ਰਿਤਸਰ, 14 ਦਸੰਬਰ, 2024 ( ): ਆਪਣੀਆਂ ਹੱਕੀ ਮੰਗਾਂ ਸਿੱਖਿਆ ਵਿਭਾਗ ਵਿੱਚ ਰੈਗੂਲੇਰ ਕਰਨ, ਤਨਖਾਹ ਕਟੌਤੀ ਬੰਦ ਕਰਨ ਅਤੇ ਤਨਖਾਹਾਂ ’ਚ ਵਾਧੇ ਨੂੰ ਲੈ ਕੇ ਹੜਤਾਲ ’ਤੇ ਚੱਲ ਰਹੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਪਿਛਲੇ ਕੁਝ ਦਿਨਾਂ ਤੋਂ ਕਲਮ ਛੋੜ ਹੜਤਾਲ ਕਰਕੇ ਸੰਘਰਸ਼ ਸ਼ੁਰੂ ਕੀਤਾ ਹੈ। ਇਹਨਾਂ ਸਾਥੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦਾ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ) ਵਲੋਂ ਪੂਰਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ। ਸਮੱਗਰਾ ਸਿੱਖਿਆ ਅਭਿਆਨ ਤੇ ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆਂ ਬਾਰੇ ਗੱਲਬਾਤ ਕਰਦੇ ਹੋਏ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਸੂਬਾ ਜਨਰਲ ਸਕੱਤਰ ਮੋਹਿੰਦਰ ਕੌੜੀਆਂਵਾਲੀ ਅਤੇ ਸੂਬਾ ਵਿੱਤ ਸਕੱਤਰ- ਕਮ- ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਅਸ਼ਵਨੀ ਅਵਸਥੀ, ਜਰਮਨਜੀਤ ਸਿੰਘ, ਗੁਰਬਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਵਾਰ-ਵਾਰ ਮੰਗਾਂ ਮੰਨਣ ਦੇ ਬਾਵਜੂਦ ਮਸਲੇ ਹੱਲ ਨਾ ਹੋਣ ਦੀ ਸੂਰਤ ਵਿਚ ਇਨ੍ਹਾ ਮੁਲਾਜ਼ਮਾਂ ਵੱਲੋਂ ਸਖਤ ਕਦਮ ਚੁੱਕਣ ਲਈ ਮਜ਼ਬੂਰ ਹੋਏ ਹਨ। ਉਹਨਾਂ ਦੱਸਿਆ ਕਿ ਬੀਤੇ ਦਿਨ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈ ਅੱਠਵੀ ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਕਿ ਦਫ਼ਤਰੀ ਕਰਮਚਾਰੀਆਂ ਦੇ ਮਾਮਲਿਆਂ ਨੂੰ 15 ਦਿਨ ਦੇ ਅੰਦਰ ਅੰਦਰ ਨਿਬੇੜਿਆ ਜਾਵੇ। ਸੂਬਾਈ ਆਗੂਆਂ ਨੇ ਦੱਸਿਆ ਕਿ 14 ਮਾਰਚ 2024 ਨੂੰ ਮੰਗਾਂ ਮੰਨਣ ਉਪਰੰਤ ਦਫ਼ਤਰੀ ਮੁਲਾਜ਼ਮਾਂ ਨੂੰ 8886 ਅਧਿਆਪਕਾਂ ਦੀ ਤਰਜ ਤੇ ਰੈਗੂਲਰ ਕਰਨ ਸਬੰਧੀ ਪੰਜਾਬ ਦੇ ਐਡਵੋਕੇਟ ਜਨਰਲ ਵੀ ਆਪਣੀ ਸਹਿਮਤੀ ਦੇ ਚੁੱਕੇ ਹਨ ਅਤੇ ਹੁਣ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਪੱਕੇ ਕਰਨ ਵਿਚ ਕੋਈ ਕਾਨੂੰਨੀ ਅੜਚਨ ਨਹੀਂ ਹੈ।  ਆਗੂ  ਹਰਜਾਪ ਸਿੰਘ ਬੱਲ, ਚਰਨਜੀਤ ਸਿੰਘ ਰੱਜਧਾਨ, ਗੁਰਦੇਵ ਸਿੰਘ, ਰਾਜੇਸ਼ ਕੁਮਾਰ ਪਰਾਸ਼ਰ, ਸੁਖਜਿੰਦਰ ਸਿੰਘ ਜੱਬੋਵਾਲ, ਮਨਪ੍ਰੀਤ ਸਿੰਘ, ਨਿਰਮਲ ਸਿੰਘ  ਨੇ ਮਸਲੇ ਬਾਰੇ ਦੱਸਿਆ ਕਿ ਸੂਬੇ ਦੀ ਅਫਸਰਸ਼ਾਹੀ ਸਰਕਾਰ ਦੇ ਮੰਤਰੀਆ ਨੂੰ ਟਿੱਚ ਜਾਣਦੀ ਹੈ ਅਤੇ 14 ਮਾਰਚ 2024 ਨੂੰ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਵਿਚ ਮਸਲਾ ਹੱਲ ਹੋਣ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਫਾਈਲਾਂ ਦੀਆ ਘੁੰਮਣਘੇਰੀਆ ਵਿਚ ਪਾਇਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੌਤੀ ਦੂਰ ਕਰਨ ਦੇ ਫੈਸਲੇ ਲੈ ਕੇ 3 ਵਾਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਪਰ ਸੂਬੇ ਦੀ ਅਫਸਰਸ਼ਾਹੀ ਨੇ ਮੁਲਾਜ਼ਮਾਂ ਦੇ ਮਸਲਿਆਂ ’ਤੇ ਕੋਈ ਕਾਰਵਾਈ ਨਹੀ ਕੀਤੀ। ਅਧਿਆਪਕ ਆਗੂਆਂ ਨੇ ਸਕੂਲਾਂ ਵਿੱਚ ਬੈਠੇ ਅਧਿਆਪਕਾਂ ਨੂੰ ਇਹਨਾਂ ਸਾਥੀਆਂ ਦੇ ਸਮਰਥਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਜਿੱਥੇ ਇਹ ਸਾਥੀ ਕਲਮ ਛੋੜ ਹੜਤਾਲ ਤੇ ਹਾਂ ਆਪਾਂ ਵੀ ਸਕੂਲਾਂ ਵਿੱਚ ਚੱਲ ਰਹੇ 'ਅਪਾਰ' ਵਰਗੇ ਹੋਰਾਂ ਦਫਤਰੀ ਕੰਮਾਂ ਨੂੰ ਬੰਦ ਕਰੀਏ ਤਾਂ ਜੋ ਇਹਨਾਂ ਦੇ ਮਸਲੇ ਜਲਦ ਹੱਲ ਹੋ ਸਕਣ। ਇੱਥੇ ਜ਼ਿਕਰਯੋਗ ਹੈ ਕਿ ਡੀ.ਟੀ.ਐਫ. ਪੰਜਾਬ ਹਰ ਸੰਘਰਸ਼ੀ ਧਿਰ ਨਾਲ ਪੂਰੀ ਤਨਦੇਹੀ ਨਾਲ ਇੱਕਜੁੱਟਤਾ ਨਾਲ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਸੰਘਰਸ਼ੀ ਜਥੇਬੰਦੀ ਨਾਲ ਅਨਿਆਂ ਵਿਰੁੱਧ ਸਾਂਝੀ ਆਵਾਜ਼ ਬੁਲੰਦ ਕਰਦੀ ਰਹੇਗੀ। ਇਸੇ ਲੜੀ ਨੂੰ ਜ਼ਾਰੀ ਰੱਖਦਿਆਂ ਜਥੇਬੰਦੀ ਵੱਲੋਂ ਆਰਟ ਅਤੇ ਕਰਾਫਟ/ ਪੀ.ਟੀ.ਆਈ ਅਧਿਆਪਕਾਂ ਦੇ ਤਨਖਾਹ ਸਕੇਲ੍ਹਾਂ ਨੂੰ ਗ਼ੈਰ ਸੰਵਿਧਾਨਿਕ ਢੰਗ ਨਾਲ ਘਾਟਾਉਣ ਦੀ ਸਾਜ਼ਿਸ਼ ਸੰਬੰਧੀ ਜਾਰੀ ਪੱਤਰ ਦੀ ਫੌਰੀ ਵਾਪਸੀ ਲਈ 15 ਦਸੰਬਰ ਨੂੰ ਕੈਬਿਨੇਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਦੇ ਸੁਨਾਮ ਸਥਿਤ ਘਰ ਵੱਲ ਰੋਸ ਮਾਰਚ ਕੱਢਿਆ ਜਾਵੇਗਾ। ਜਥੇਬੰਦੀ ਦੇ ਜ਼ਿਲ੍ਹਾ ਆਗੂਆਂ  ਕੁਲਦੀਪ ਵਰਨਾਲੀ, ਗੁਰਪ੍ਰੀਤ ਸਿੰਘ ਨਾਭਾ, ਪਰਮਿੰਦਰ ਸਿੰਘ ਰਾਜਾਸਾਂਸੀ, ਕੰਵਰਜੀਤ ਸਿੰਘ, ਕੰਵਲਜੀਤ ਕੌਰ, ਪਰਮਿੰਦਰ ਸਿੰਘ ਰਾਜਾਸਾਂਸੀ, ਰਾਜੇਸ਼ ਕੁੰਦਰਾ, ਰਾਜਵਿੰਦਰ ਸਿੰਘ ਚਿਮਨੀ ਵਿਸ਼ਾਲ ਕਪੂਰ, ਗੁਰ ਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਮੋਨਿਕਾ ਸੋਨੀ, ਹਰਵਿੰਦਰ ਸਿੰਘ, ਅਰਚਨਾ ਸ਼ਰਮਾ, ਬਿਕਰਮਜੀਤ ਸਿੰਘ ਭੀਲੋਵਾਲ, ਹਰਵਿੰਦਰ ਸਿੰਘ, ਜੁਝਾਰ ਸਿੰਘ ਟਪਿਆਲਾ, ਸੁਖਵਿੰਦਰ ਸਿੰਘ ਬਿੱਟਾ, ਨਵਤੇਜ ਸਿੰਘ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਰਾਜੀਵ ਕੁਮਾਰ ਮਰਵਾਹਾ, ਪ੍ਰਿਥੀਪਾਲ ਸਿੰਘ ਆਦਿ ਨੇ ਕਿਹਾ ਕਿ ਮੁਲਾਜ਼ਮ ਵਿਭਾਗ ਦੇ ਅਫਸਰਾਂ ਦੇ ਭਰੋਸੇ ਪਹਿਲਾਂ ਵੀ ਦੋ ਵਾਰ ਹੜਤਾਲ ਵਾਪਸ ਲੈ ਚੁੱਕੇ ਹਨ ਪਰ ਹੜਤਾਲ ਵਾਪਸ ਲੈਣ ਉਪਰੰਤ ਵਿਭਾਗ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਫਿਰ ਚੁੱਪੀ ਵੱਟ ਲੈਦਾ ਹੈ ਪਰ ਹੁਣ ਭਰਾਤਰੀ ਜਥੇਬੰਦੀਆਂ ਦਾ ਇਹਨਾਂ ਸਾਥੀਆਂ ਦੇ ਸੰਘਰਸ਼ ਨੂੰ ਪੂਰਾ ਸਮਰਥਨ ਹੈ ਅਤੇ ਮੰਗਾਂ ਪੂਰੀਆਂ ਹੋਣ ਤੱਕ ਇਸ ਸੰਘਰਸ਼ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਇਹਨਾਂ ਦੇ ਅੰਗ ਸੰਗ ਹੈ।

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends