*ਸਿੱਖਿਆ ਮੰਤਰੀ ਦੇ ਅੜੀਅਲ ਵਤੀਰੇ ਤੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਹੱਲ ਨਾ ਕਰਨ ਤੇ ਵਿਰੁੱਧ ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ ਤੇ ਸਿੱਖਿਆ ਮੰਤਰੀ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ।*
*ਮੰਗਾਂ ਨਾ ਮੰਨੀਆਂ ਤਾਂ ਹੋਵੇਗਾ ਵੱਡਾ ਪ੍ਰਦਰਸ਼ਨ:- ਆਗੂ*
ਜਲੰਧਰ 23 ਦਸੰਬਰ ( ) ਸਾਂਝਾ ਅਧਿਆਪਕ ਮੋਰਚਾ ਪੰਜਾਬ ਤੇ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ ਤੇ ਸਿੱਖਿਆ ਮੰਤਰੀ ਦੇ ਅੜੀਅਲ ਵਤੀਰੇ ਤੇ ਅਧਿਆਪਕਾਂ ਦੀਆਂ ਮੰਗਾ ਨਾ ਮੰਨਣ ਤੇ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਂਝਾ ਅਧਿਆਪਕ ਮੋਰਚਾ ਜਿਲ੍ਹਾ ਜਲੰਧਰ ਦੇ ਕਨਵੀਨਰ ਨਵਪ੍ਰੀਤ ਬੱਲੀ, ਕਰਨੈਲ ਫਿਲੌਰ, ਗੁਰਮੀਤ ਕੋਟਲੀ ਨੇ ਕਿਹਾ ਬੀਤੇ ਦਿਨੀਂ ਸਿੱਖਿਆ ਮੰਤਰੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਅੜੀਅਲ ਵਤੀਰੇ ਕਾਰਨ ਮੀਟਿੰਗ ਬੇਸਿੱਟਾ ਰਹੀ। ਇਸ ਸਬੰਧੀ ਜਾਣਕਾਰੀ ਦਿੰਦਿਆ ਆਗੂਆਂ ਨੇ ਦੱਸਿਆ ਕਿ ਅਧਿਆਪਕਾਂ ਦੇ ਚਿਰਾਂ ਤੋਂ ਲਟਕਦੇ ਮਸਲੇ ਹੱਲ ਨਾ ਕਰਨ ਅਤੇ ਅਧਿਆਪਕਾਂ ਦੀਆਂ ਤਰੱਕੀਆਂ ਸਮੇਂ ਸਾਰੇ ਸਕੂਲਾਂ ਦੇ ਖਾਲੀ ਸਟੇਸ਼ਨ ਨਾ ਦਿਖਾਉਣ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਵੱਲੋਂ 6 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਜਿਸ ਦੇ ਸਿੱਟੇ ਵਜੋਂ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ।
ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਮੰਤਰੀ ਨਾਲ ਕੀਤੀ ਗਈ ਸਾਂਝੀ ਮੀਟਿੰਗ ਵਿੱਚ ਪੀ. ਟੀ. ਆਈਜ਼ / ਆਰਟ ਐਂਡ ਕਰਾਫਟ ਟੀਚਰਜ਼ ਆਦਿ ਸੀ. ਐਂਡ ਵੀ. ਅਧਿਆਪਕਾਂ ਦੇ ਪੇਅ ਸਕੇਲਾਂ ਸਬੰਧੀ ਵਿੱਤ ਵਿਭਾਗ ਵਲੋਂ ਜਾਰੀ ਤਰਕਹੀਣ ਸਪੀਕਿੰਗ ਆਰਡਰ ਤੁਰੰਤ ਰੱਦ ਕਰਨ, ਤੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ, ਪ੍ਰਮੋਟ ਅਧਿਆਪਕਾਂ ਨੂੰ ਸਟੇਸ਼ਨ ਨੇੜੇ ਦੇਣ ਤੇ ਰਹਿੰਦੀਆਂ ਤਰੱਕੀਆਂ ਕਰਨ ਸਬੰਧੀ ਮੰਗ ਜੋਰਦਾਰ ਢੰਗ ਨਾਲ ਰੱਖੀ ਗਈ, ਪਰ ਸਿੱਖਿਆ ਮੰਤਰੀ ਨੇ ਇਹ ਮਸਲਾ ਵਿੱਤ ਵਿਭਾਗ ਦੇ ਅਧਿਕਾਰ ਖੇਤਰ ਦਾ ਕਹਿ ਕੇ ਇਸ ਦਾ ਕੋਈ ਹੱਲ ਨਹੀਂ ਕੀਤਾ। ਇਸ ਉਪਰੰਤ ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲ ਬੰਦ ਕਰਨ ਲਈ ਬਜਿਦ ਸਿੱਖਿਆ ਮੰਤਰੀ ਵਲੋਂ ਨਿਯੁਕਤੀਆਂ ਅਤੇ ਤਰੱਕੀਆਂ ਵਿੱਚ ਸਾਰੇ ਸਕੂਲਾਂ ਦੀਆਂ ਖਾਲੀ ਪੋਸਟਾਂ ਦਿਖਾਉਣ ਤੋਂ ਇਨਕਾਰ ਕਰਨ 'ਤੇ ਅਧਿਆਪਕ ਆਗੂਆਂ ਵਲੋਂ ਸਖਤ ਵਿਰੋਧ ਕਰਦਿਆਂ ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਮੰਗ ਕੀਤੀ। ਜਿਸ ਉਪਰੰਤ ਸਿੱਖਿਆ ਮੰਤਰੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਜਾਰੀ ਰੱਖਣ ਦੀ ਹਦਾਇਤ ਕਰਕੇ ਮੀਟਿੰਗ ਛੱਡ ਦਿੱਤੀ ਗਈ। ਅਧਿਆਪਕ ਆਗੂਆਂ ਵੱਲੋਂ ਸਿੱਖਿਆ ਮੰਤਰੀ ਨਾਲ ਕੀਤੀ ਜਾ ਰਹੀ ਮੀਟਿੰਗ ਅਧਿਕਾਰੀਆਂ ਨਾਲ ਜਾਰੀ ਰੱਖਣ ਤੋਂ ਇਨਕਾਰ ਕਰਕੇ ਵਾਕਆਊਟ ਕੀਤਾ ਗਿਆ।
ਸਾਂਝਾ ਅਧਿਆਪਕ ਮੋਰਚਾ ਸਾਂਝੀ ਮੀਟਿੰਗ ਵਿੱਚ ਸਿੱਖਿਆ ਮੰਤਰੀ ਵੱਲੋਂ ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲਾਂ ਨੂੰ ਬੰਦ ਕਰਨ, ਤਰੱਕੀਆਂ ਅਤੇ ਨਿਯੁਕਤੀਆਂ ਸਮੇਂ ਸਮੁੱਚੇ ਸਕੂਲਾਂ ਦੀਆਂ ਖਾਲੀ ਪੋਸਟਾਂ ਦਿਖਾਉਣ ਤੋਂ ਇਨਕਾਰ ਕਰਨ ਅਤੇ ਅਧਿਆਪਕਾਂ ਦੇ ਚਿਰਾਂ ਤੋਂ ਲਟਕਦੇ ਮਸਲਿਆਂ ਸਬੰਧੀ ਸੰਜੀਦਾ ਨਾ ਹੋਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਗਿਆ ਕਿ ਅਗਰ ਅਧਿਆਪਕਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਵੱਡਾ ਅੰਦੋਲਨ ਕੀਤਾ ਜਾਵੇਗਾ।
ਇਸ ਸਮੇਂ ਸੁਖਵਿੰਦਰ ਸਿੰਘ ਮੱਕੜ , ਕੰਵਲਜੀਤ ਸੰਗੋਵਾਲ, ਹਰਮੰਗਤ ਸਿੰਘ, ਬਲਜੀਤ ਸਿੰਘ ਕੁਲਾਰ, ਰਸ਼ਮਿੰਦਰ ਸੋਨੂੰ, ਹਰਮਨਜੋਤ ਸਿੰਘ ਵਾਲੀਆ, ਸੁਖਵਿੰਦਰਪ੍ਰੀਤ ਸਿੰਘ, ਰਮਨ ਕੁਮਾਰ, ਅੰਮ੍ਰਿਤਪਾਲ ਸਿੰਘ, ਅਮਨਦੀਪ ਸਿੰਘ, ਬਲਵਿੰਦਰ ਸਿੰਘ, ਅਸ਼ੋਕ ਕੁਮਾਰ, ਜਸਵੀਰ ਸਿੰਘ, ਵਿਜੇ ਕੁਮਾਰ, ਸੰਦੀਪ ਕੰਬੋਜ਼, ਅਮਨਦੀਪ ਸਿੰਘ, ਗੌਰਵ ਕੁਮਾਰ, ਮਨਜਿੰਦਰ ਸਿੰਘ, ਪੰਕਜ ਕੁਮਾਰ, ਰਣਜੀਤ ਠਾਕੁਰ, ਵਿਨੋਦ ਭੱਟੀ, ਵੇਦ ਰਾਜ, ਲੇਖ ਰਾਜ, ਜਤਿੰਦਰ ਸਿੰਘ, ਬਖਸ਼ੀ ਰਾਮ, ਅਸੀਮ ਕੁਮਾਰ, ਵਰਿੰਦਰਵੀਰ ਸਿੰਘ, ਗੁਰਿੰਦਰ ਸਿੰਘ, ਪ੍ਰਣਾਮ ਸਿੰਘ, ਅਸ਼ੋਕ ਕੁਮਾਰ, ਨਿਰਮਲ ਸਿੰਘ, ਵਿਕਰਮ ਕੁਮਾਰ, ਸਰਬਜੀਤ ਢੇਸੀ, ਅਸ਼ਵਨੀ ਕੁਮਾਰ, ਅਮਰਜੀਤ ਪੰਡੋਰੀ ਕੁਲਦੀਪ ਕੁਮਾਰ, ਗੁਰਚਰਨ ਸਿੰਘ ਪਰਤਾਪਪੁਰਾ, ਸੰਦੀਪ ਸ਼ਰਮਾ ਆਦਿ ਆਗੂ ਸ਼ਾਮਿਲ ਸਨ।