ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਦੇਹਾਂਤ
ਦਿੱਲੀ, 26 ਦਸੰਬਰ (ਜਾਬਸ ਆਫ ਟੁਡੇ) - ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪ੍ਰਸਿੱਧ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਹ ਦੇਸ਼ ਦੇ 14ਵੇਂ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ ਸੀ।
ਡਾ. ਸਿੰਘ ਦਾ ਅੱਜ ਰਾਤ 9:51 ਵਜੇ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ।
ਡਾ. ਮਨਮੋਹਨ ਸਿੰਘ ਨੂੰ ਭਾਰਤ ਵਿੱਚ ਆਰਥਿਕ ਸੁਧਾਰਾਂ ਦਾ ਪਿਤਾਮਾ ਮੰਨਿਆ ਜਾਂਦਾ ਹੈ। 1991 ਵਿੱਚ ਦੇਸ਼ ਦੇ ਵਿੱਤ ਮੰਤਰੀ ਵਜੋਂ ਉਨ੍ਹਾਂ ਨੇ ਆਰਥਿਕ ਉਦਾਰੀਕਰਨ ਦੇ ਦੌਰ ਦੀ ਸ਼ੁਰੂਆਤ ਕੀਤੀ, ਜਿਸ ਨੇ ਭਾਰਤੀ ਅਰਥਚਾਰੇ ਨੂੰ ਵਿਸ਼ਵ ਬਾਜ਼ਾਰ ਨਾਲ ਜੋੜਿਆ।
ਉਨ੍ਹਾਂ ਦੇ ਦੇਹਾਂਤ ਨਾਲ ਦੇਸ਼ ਨੇ ਇੱਕ ਮਹਾਨ ਨੇਤਾ ਅਤੇ ਅਰਥ ਸ਼ਾਸਤਰੀ ਨੂੰ ਗੁਆ ਦਿੱਤਾ ਹੈ। ਉਨ੍ਹਾਂ ਦੀ ਅੰਤਿਮ ਅਰਦਾਸ ਸੋਮਵਾਰ ਨੂੰ ਹੋਵੇਗੀ।