ਠੰਡ, ਧੁੰਦ ਅਤੇ ਠੰਡੀਆਂ ਹਵਾਵਾਂ ਦੇ ਮੌਸਮ ’ਚ ਲੋਕ ਪੂਰੀ ਅਹਿਤਿਆਤ ਵਰਤਣ: ਡਿਪਟੀ ਕਮਿਸ਼ਨਰ

 ਠੰਡ, ਧੁੰਦ ਅਤੇ ਠੰਡੀਆਂ ਹਵਾਵਾਂ ਦੇ ਮੌਸਮ ’ਚ ਲੋਕ ਪੂਰੀ ਅਹਿਤਿਆਤ ਵਰਤਣ: ਡਿਪਟੀ ਕਮਿਸ਼ਨਰ

-ਸਾਵਧਾਨੀ ਨਾਲ ਠੰਡੀਆਂ ਹਵਾਵਾਂ ਤੋਂ ਬਚਿਆ ਜਾ ਸਕਦੈ

ਹੁਸ਼ਿਆਰਪੁਰ, 18 ਦਸੰਬਰ: ਆੳਂਦੇ ਦਿਨਾਂ ਵਿਚ ਠੰਡ, ਧੁੰਦ ਅਤੇ ਠੰਡੀਆਂ ਹਵਾਵਾਂ ’ਚ ਵਾਧੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਠੰਡ ਦੇ ਮੌਸਮ ਦੌਰਾਨ ਪੂਰੀ ਅਹਿਤਿਆਤ ਵਰਤਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਹਾਲਤ ਤੋਂ ਬਚਿਆ ਜਾ ਸਕੇ।



ਠੰਡੀਆਂ ਹਵਾਵਾਂ ਤੋਂ ਬਚਾਅ ਲਈ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਇਸ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਨੂੰ ਲੋੜੀਂਦੇ ਪ੍ਰਬੰਧ ਯਕੀਨੀ ਬਣਾ ਲੈਣੇ ਚਾਹੀਦੇ ਹਨ ਜਿਨ੍ਹਾਂ ਨੂੰ ਇਕਦਮ ਠੰਡ ਵਿਚ ਵਾਧੇ ਸਮੇਂ ਅਮਲੀ ਰੂਪ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕ ਖਾਸਕਰ ਬਜ਼ੁਰਗਾਂ, ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਾਲ-ਨਾਲ ਪਸ਼ੂਆਂ, ਫ਼ਸਲਾਂ ਅਤੇ ਹੋਰ ਵਸਤੂਆਂ ਦੀ ਸੰਭਾਲ ਨੂੰ ਤਰਜ਼ੀਹ ਦੇਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਠੰਡ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਹੀਂ ਵਰਤਣੀ ਚਾਹੀਦੀ ਅਤੇ ਆਪਣੇ ਘਰਾਂ ਆਦਿ ਵਿਚ ਵੀ ਠੰਡੀਆਂ ਹਵਾਵਾਂ ਤੋਂ ਬਚਾਅ ਲਈ ਤਿਆਰੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਠੰਡ ਕਾਰਨ ਕੋਈ ਸਰੀਰਕ ਸਮੱਸਿਆ ਪੇਸ਼ ਆਉਂਦੀ ਹੈ ਤਾਂ ਫੌਰੀ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਕਿ ਧੁੰਦ ਦੇ ਮੌਸਮ ਦੌਰਾਨ ਵਾਹਨਾਂ ਦੀ ਰਫ਼ਤਾਰ ਮੱਠੀ ਰੱਖਣ ਦੇ ਨਾਲ-ਨਾਲ ਗੱਡੀਆਂ ਦੀਆਂ ਲਾਈਟਾਂ ਅਤੇ ਇਸ਼ਾਰੇ ਪੂਰੀ ਤਰ੍ਹਾਂ ਕੰਮ ਕਰਦੇ ਰੱਖਣੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਅਤੇ ਓਵਰਟੇਕਿੰਗ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਦਿਆਂ ਹਮੇਸ਼ਾ ਸੁਰੱਖਿਅਤ ਡਰਾਈਵਿੰਗ ਵੱਲ ਧਿਆਨ ਦੇਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਠੰਡੀਆਂ ਹਵਾਵਾਂ ਦੌਰਾਨ ਪਸ਼ੂਆਂ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਬੰਨਣ ਵਾਲੀ ਥਾਂ ’ਤੇ ਠੰਡੀਆਂ ਹਵਾਵਾਂ ਦੀ ਰੋਕਥਾਮ ਲਈ ਢੁੱਕਵੇਂ ਇੰਤਰਾਜ ਰੱਖਣੇ ਚਾਹੀਦੇ ਹਨ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends