ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਕੀਤਾ ਰੋਸ ਪ੍ਰਦਰਸ਼ਨ

 ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਕੀਤਾ ਰੋਸ ਪ੍ਰਦਰਸ਼ਨ


*ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ*


*ਸਿੱਖਿਆ ਮੰਤਰੀ ਨਾਲ ਮੀਟਿੰਗ 16 ਦਸੰਬਰ ਨੂੰ*


ਗੰਭੀਰਪੁਰ 6 ਦਸੰਬਰ ( ਜਾਬਸ ਆਫ ਟੁਡੇ ) ਅੱਜ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਦੇ ਬੱਸ ਸਟੈਂਡ ਨੇੜੇ ਸੂਬਾ ਕਨਵੀਨਰ ਹਰਵਿੰਦਰ ਸਿੰਘ ਬਿਲਗਾ, ਜਸਵਿੰਦਰ ਸਿੰਘ ਔਲਖ, ਸੁਰਿੰਦਰ ਕੁਮਾਰ ਪੁਆਰੀ, ਬਾਜ ਸਿੰਘ ਖਹਿਰਾ, ਬਲਜੀਤ ਸਿੰਘ ਸਲਾਣਾ, ਗੁਰਜੰਟ ਸਿੰਘ ਵਾਲੀਆ, ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੰਬੋਜ, ਸ਼ਮਸੇਰ ਸਿਘ ਬੰਗਾ, ਅਮਨਬੀਰ ਸਿੰਘ ਗੁਰਾਇਆ, ਸੁਖਜਿੰਦਰ ਸਿੰਘ ਹਰੀਕਾ, ਸੁਖਰਾਜ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਰੋਸ ਰੈਲੀ ਕੀਤੀ ਗਈ। ਰੋਸਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਕੋ-ਆਰਡੀਨੇਟਰ ਕੁਲਦੀਪ ਸਿੰਘ ਦੌੜਕਾ, ਪਰਵਿੰਦਰ ਭਾਰਤੀ, ਗੁਰਬਿੰਦਰ ਸਿੰਘ ਸਸਕੌਰ, ਡੀ ਟੀ ਐਫ ਦੇ ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਸੋਮ ਸਿੰਘ, ਕ੍ਰਿਸ਼ਨ ਸਿੰਘ ਦੁੱਗਾਂ, ਅਵਤਾਰ ਸਿੰਘ ਢਡੋਗਲ, ਰਵਿੰਦਰਜੀਤ ਸਿੰਘ ਪੰਨੂ, ਸੋਮ ਸਿੰਘ, ਨਰੇਸ਼ ਸੇਰਧੁਲੀਆ, ਕੰਪਿਊਟਰ ਅਧਿਆਪਕ ਯੂਨੀਅਨ, ਗੁਰਮੀਤ ਸਿੰਘ ਮਦਨੀਪੁਰ ਏਡਿਡ ਸਕੂਲ ਟੀਚਰਜ਼ ਯੂਨੀਅਨ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ, ਪਸਸਫ ਦੇ ਸੁਬਾਈ ਜਨਰਲ ਸਕੱਤਰ ਤੀਰਥ ਬਾਸੀ, ਟੈੱਟ ਪਾਸ 5994 ਬੈਕਲਾਗ ਅਧਿਆਪਕ ਯੂਨੀਅਨ ਨੇ ਸੰਬੋਧਨ ਕੀਤਾ।



           ਆਗੂਆਂ ਨੇ ਮੰਗਾਂ ਦਾ ਜਿਕਰ ਕਰਦਿਆਂ ਕਿਹਾ ਕਿ ਲੈਕਚਰਾਰਾਂ ਅਤੇ ਮਾਸਟਰ ਕੇਡਰ ਦੀਆਂ ਤਰੱਕੀਆਂ ਵਿੱਚ ਸਾਰੀਆਂ ਖਾਲੀ ਪੋਸਟਾਂ ਦਿਖਾ ਕੇ ਦੁਬਾਰਾ ਸਟੇਸ਼ਨ ਚੋਣ ਕਰਵਾਉਣ, ਪੀ ਟੀ ਆਈਜ਼ / ਆਰਟ ਐਂਡ ਕਰਾਫਟ ਟੀਚਰਜ਼ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ, ਸਿੱਖਿਆ ਨੀਤੀ 2020 ਰੱਦ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਨਿਯੁਕਤੀ ਕਰਨ, ਹਰ ਤਰ੍ਹਾਂ ਦੇ ਰਹਿੰਦੇ ਕੱਚੇ ਅਧਿਆਪਕ ਪੂਰੇ ਗ੍ਰੇਡ 'ਤੇ ਪੱਕੇ ਕਰਨ, ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦੇ ਸਟਾਫ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ, ਮਿਡਲ ਸਕੂਲਾਂ ਦੀ ਮਰਜਿੰਗ ਰੱਦ ਕਰਨ, ਹਰ ਵਰਗ ਦੀਆਂ ਰਹਿੰਦੀਆਂ ਤਰੱਕੀਆਂ ਕਰਨ, 873 ਡੀਪੀਈ ਭਰਤੀ ਵਿੱਚੋਂ ਰਹਿੰਦੇ ਉਮੀਦਵਾਰਾਂ ਨੂੰ ਜਲਦ ਆਰਡਰ ਦੇਣ, ਸੀ ਈ ਪੀ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਤੋਂ ਹਟਾ ਕੇ ਫਰਜ਼ੀ ਰਿਕਾਰਡ ਬਣਵਾਉਣਾ ਬੰਦ ਕਰਨ, ਹਰ ਤਰ੍ਹਾਂ ਦੇ ਗੈਰ ਵਿਦਿਅਕ ਕੰਮ ਅਧਿਆਪਕਾਂ ਤੋਂ ਲੈਣੇ ਬੰਦ ਕਰਨ, ਉਚੇਰੀ ਗ੍ਰੇਡ ਪੇਅ ਬਹਾਲ ਰੱਖਦਿਆਂ ਜਨਵਰੀ 2016 ਤੋਂ 125% ਮਹਿੰਗਾਈ ਭੱਤੇ 'ਤੇ ਤਨਖਾਹ ਦੁਹਰਾਈ ਕਰਨ, ਤਨਖਾਹ ਕਮਿਸ਼ਨ ਦੀ ਰਹਿੰਦੀ ਰਿਪੋਰਟ ਜਾਰੀ ਕਰਨ ਅਤੇ ਤਰੁਟੀਆਂ ਦੂਰ ਕਰਨ, ਸੋਧ ਦੇ ਨਾਂ ਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕਰਨ, ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਤੁਰੰਤ ਜਾਰੀ ਕਰਨ ਸਮੇਤ ਅਧਿਆਪਕਾਂ ਦੇ ਸਮੁੱਚੇ ਮਸਲੇ ਹੱਲ ਕਰਨ ਦੀ ਮੰਗ ਕੀਤੀ।

          ਰੋਸ ਰੈਲੀ ਉਪਰੰਤ ਸਿੱਖਿਆ ਮੰਤਰੀ ਦੇ ਘਰ ਪਿੰਡ ਗੰਭੀਰਪੁਰ ਵੱਲ ਰੋਸ ਮਾਰਚ ਕੀਤਾ ਗਿਆ। ਜਿਥੇ ਤਹਿਸੀਲਦਾਰ ਆਨੰਦਪੁਰ ਸਾਹਿਬ ਨੇ 16 ਦਸੰਬਰ ਨੂੰ 10 ਵਜੇ ਸਿੱਖਿਆ ਮੰਤਰੀ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੀਟਿੰਗ ਦਾ ਲਿਖਤੀ ਸਮਾਂ ਦੇਣ ਉਪਰੰਤ ਮਾਰਚ ਦੀ ਸਮਾਪਤੀ ਕੀਤੀ ਗਈ।

          ਸਾਂਝੇ ਅਧਿਆਪਕ ਮੋਰਚੇ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਨੇ ਅਧਿਆਪਕਾਂ ਦੇ ਮਸਲੇ ਹੱਲ ਕਰਵਾਉਣ ਲਈ ਪੰਜਾਬ ਦੇ ਸਮੁੱਚੇ ਅਧਿਆਪਕਾਂ ਅਤੇ ਅਧਿਆਪਕ ਜਥੇਬੰਦੀਆਂ ਨੂੰ ਅਗਲੇ ਸੰਘਰਸ਼ਾਂ ਲਈ ਤਿਆਰ ਰਹਿਣ ਦੀ ਅਪੀਲ ਕੀਤੀ।

💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends