ਸਾਰੇ ਕੇਂਦਰੀ ਸਕੂਲਾਂ ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ
5ਵੀਂ ਤੋਂ 8ਵੀਂ ਜਮਾਤ ਲਈ "No Detention Policy" ਲਾਗੂ
ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਬੜਾ ਕਦਮ ਚੁੱਕਦਿਆਂ ਸਾਰੇ ਕੇਂਦਰੀ ਸਕੂਲਾਂ ਵਿੱਚ "No Detention Policy" ਲਾਗੂ ਕੀਤੀ ਗਈ ਹੈ। ਹੁਣ 5ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫੇਲ ਨਹੀਂ ਕੀਤਾ ਜਾਵੇਗਾ। ਜੇਕਰ ਵਿਦਿਆਰਥੀ ਅਕਾਦਮਿਕ ਪ੍ਰਦਰਸ਼ਨ ਦੇ ਅਧਾਰ 'ਤੇ ਅਗਲੀ ਜਮਾਤ ਵਿੱਚ ਪ੍ਰਮੋਟ ਨਹੀਂ ਹੁੰਦੇ, ਤਾਂ ਉਨ੍ਹਾਂ ਨੂੰ ਦੋ ਮਹੀਨਿਆਂ ਵਿੱਚ ਇੱਕ ਹੋਰ ਮੌਕਾ ਦਿੱਤਾ ਜਾਵੇਗਾ।
ਇਹ ਨੀਤੀ ਕੇਂਦਰ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਮਨੋਵਿਗਿਆਨਕ ਦਬਾਅ ਨੂੰ ਘਟਾਉਣ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਧਾਰਨ ਲਈ ਲਾਗੂ ਕੀਤੀ ਗਈ ਹੈ। ਸਿੱਖਿਆ ਦੇ ਖੇਤਰ ਵਿੱਚ ਇਹ ਕਦਮ ਵਿਦਿਆਰਥੀਆਂ ਲਈ ਇੱਕ ਸਪਸ਼ਟ ਸੁਧਾਰ ਵਜੋਂ ਦੇਖਿਆ ਜਾ ਰਿਹਾ ਹੈ।
ਸਿੱਖਿਆ ਮੰਤਰਾਲੇ ਨੇ ਇਹ ਸਪੱਸ਼ਟ ਕੀਤਾ ਹੈ ਕਿ ਨੀਤੀ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਖਲਾਈ ਵਿੱਚ ਮਜਬੂਤ ਬਣਾਉਣਾ ਹੈ।