HALF DAY ON 20 DECEMBER: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅੱਧੇ ਦਿਨ ਦੀ ਛੁੱਟੀ
ਜਲੰਧਰ, 20 ਦਸੰਬਰ 2024 ( ਜਾਬਸ ਆਫ ਟੁਡੇ) ਨਗਰ ਨਿਗਮ ਚੋਣਾ 2024 ਮਿਤੀ 21/12/2024 ਨੂੰ ਹੋਣ ਜਾ ਰਹੀਆਂ ਹਨ, ਜਿਸ ਸਬੰਧੀ ਮਿਤੀ 20-12 2024 ਤਰੀਖ ਨੂੰ ਪੋਲਿੰਗ ਬੂਥਾਂ ਦੀ ਤਿਆਰੀ ਕੀਤੀ ਜਾਵੇਗੀ।
ਬਹੁਤ ਸਾਰੇ ਪੋਲਿੰਗ ਬੂਥ ਸਰਕਾਰੀ ਅਦਾਰਿਆਂ ਵਿੱਚ ਬਣਾਏ ਗਏ ਹਨ, ਇਸ ਲਈ ਸਾਰੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ, ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖੇ, EVM Machines ਦੀ ਸੁਰੱਖਿਆ ਕਾਰਨਾਂ ਨੂੰ ਮੁੱਖ ਰੱਖਦੇ ਹੋਣ ਮਿਤੀ 20-12-2024 (ਸ਼ੁੱਕਰਵਾਰ) ਨੂੰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹਾ ਜਲੰਧਰ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।