HOLIDAY DECLARED: ਸ਼ਹੀਦੀ ਜੋੜ ਮੇਲ ਦੌਰਾਨ ਸਾਰੇ ਸਕੂਲਾਂ ( ਪ੍ਰਾਈਵੇਟ / ਸਰਕਾਰੀ) ਵਿੱਚ 20 ਅਤੇ 21 ਦਸੰਬਰ ਨੂੰ ਛੁੱਟੀ ਦਾ ਐਲਾਨ, ਪੜ੍ਹੋ ਹੁਕਮ
ਰੂਪਨਗਰ, 18 ਦਸੰਬਰ 2024 (ਜਾਬਸ ਆਫ ਟੁਡੇ)ਜ਼ਿਲ੍ਹਾ ਪ੍ਰਸ਼ਾਸਨ ਨੇ ਸਲਾਨਾ ਸ਼ਹੀਦੀ ਜੋੜ ਮੇਲ ਦੌਰਾਨ ਸ੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਖੇਤਰ ਵਿੱਚ ਸਕੂਲਾਂ ਵਿੱਚ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਇਹ ਛੁੱਟੀ 20 ਅਤੇ 21 ਦਸੰਬਰ ਨੂੰ ਲਾਗੂ ਹੋਵੇਗੀ।
ਇਹ ਫ਼ੈਸਲਾ ਉਪ ਮੰਡਲ ਮੈਜਿਸਟਰੇਟ, ਸ੍ਰੀ ਚਮਕੌਰ ਸਾਹਿਬ ਦੀ ਸਿਫਾਰਸ਼ ‘ਤੇ ਕੀਤਾ ਗਿਆ ਹੈ। ਮੈਜਿਸਟਰੇਟ ਨੇ ਦੱਸਿਆ ਕਿ ਸਲਾਨਾ ਸ਼ਹੀਦੀ ਜੋੜ ਮੇਲ ਦੌਰਾਨ ਗੁਰਦੁਆਰਾ ਸਾਹਿਬ ਵਿੱਚ ਭਾਰੀ ਭੀੜ ਹੁੰਦੀ ਹੈ ਅਤੇ ਵਿਦਿਆਰਥੀਆਂ ਨੂੰ ਸਕੂਲ ਪਹੁੰਚਣ ਵਿੱਚ ਮੁਸ਼ਕਿਲਾਂ ਆਉਂਦੀਆਂ ਹਨ।
SNA SPARSH MODEL : ਹੁਣ ਸਕੂਲਾਂ ਵਿੱਚ ਮਿਡ ਡੇਅ ਮੀਲ ਦੀਆਂ ਅਦਾਇਗੀਆਂ ਲਈ ਨਵਾਂ ਮਾਡਲ ਹੋਵੇਗਾ ਲਾਗੂ, PFMS ਸਿਸਟਮ ਹੋਵੇਗਾ ਬੰਦ , ਨਵੀਆਂ ਹਦਾਇਤਾਂ ਜਾਰੀ
ਇਸ ਛੁੱਟੀ ਦੇ ਆਦੇਸ਼ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਤੇ ਲਾਗੂ ਹੋਣਗੇ। ਸ੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਖੇਤਰ ਵਿੱਚ ਸਥਿਤ ਸਾਰੇ ਸਕੂਲ ਇਨ੍ਹਾਂ ਦੋ ਦਿਨਾਂ ਲਈ ਬੰਦ ਰਹਿਣਗੇ।ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਇਸ ਆਦੇਸ਼ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
- School/ Office Holidays in Punjab for January 2025 : ਜਨਵਰੀ ਮਹੀਨੇ ਸਕੂਲਾਂ ਵਿੱਚ ਛੁੱਟੀਆਂ ਦੀ ਸੂਚੀ
ਇਸ ਤੋਂ ਪਹਿਲਾਂ ਵੀ, ਸ੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੌਰਾਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਜਾਂਦਾ ਰਿਹਾ ਹੈ। ਇਹ ਫ਼ੈਸਲਾ ਸੰਗਤ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਂਦਾ ਹੈ।
PSEB PRE BOARD DATESHEET 2025 : ਪ੍ਰੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਲਦੀ
PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ,
ਪੱਤਰ ਵਿਚ ਕੀ ਲਿਖਿਆ ਹੈ?
ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਦੇ ਦਫ਼ਤਰ ਵੱਲੋਂ ਜਾਰੀ ਇੱਕ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਲਾਨਾ ਸ਼ਹੀਦੀ ਜੋੜ ਮੇਲ ਦੌਰਾਨ 20-12-2024 ਅਤੇ 21-12-2024 ਨੂੰ ਸ੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਖੇਤਰ ਦੇ ਸਕੂਲਾਂ (ਸਾਰੇ ਸਰਕਾਰੀ/ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ) ਵਿੱਚ ਛੁੱਟੀ ਕੀਤੀ ਜਾਂਦੀ ਹੈ।
Punjab Government Holidays List 2025 PDF ਸੂਬਾ ਸਰਕਾਰ ਵੱਲੋਂ ਸਰਕਾਰੀ ਛੁੱਟੀਆਂ ਦੀ ਸੂਚੀ 2025 ਜਾਰੀ